Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ : MLA ਸ਼ੈਰੀ ਕਲਸੀ

13 ਜੁਲਾਈ, 2025 04:58 PM

ਬਟਾਲਾ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ।

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ  ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਨ ਵਾਲੀ ਇਹ ਸਕੀਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਪੰਜਾਬ ਦੀ ਸਮੁੱਚੀ ਤਿੰਨ ਕਰੋੜ ਵਸੋਂ ਨੂੰ ਹੋਵੇਗਾ ਅਤੇ ਹੁਣ ਤੱਕ 550 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਲਈ ਸੂਚੀਬੱਧ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਗਿਣਤੀ ਇੱਕ ਹਜ਼ਾਰ ਤੱਕ ਵਧਾਈ ਜਾਵੇਗੀ। ਪਹਿਲਾਂ ਹਰੇਕ ਪਰਿਵਾਰ ਸਿਰਫ਼ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਇਸ ਹੱਦ ਨੂੰ ਹੁਣ ਵਧਾ ਕੇ 10 ਲੱਖ ਰੁਪਏ ਤੱਕ ਕਰ ਦਿੱਤਾ ਗਿਆ ਹੈ। ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਪੰਜਾਬ ਨੇ ਬਾਕੀ ਦੇਸ਼ ਲਈ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਪੰਜਾਬ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜੋ ਆਪਣੇ ਨਾਗਰਿਕਾਂ ਨੂੰ ਸਿਹਤ ਸੰਭਾਲ, ਸਿੱਖਿਆ, ਬਿਜਲੀ ਤੇ ਬੱਸ ਸਫ਼ਰ ਮੁਫ਼ਤ ਮੁਹੱਈਆ ਕਰਵਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਮੇਤ ਪੰਜਾਬ ਦਾ ਹਰੇਕ ਨਾਗਰਿਕ ਸਿਹਤ ਸੰਭਾਲ ਸੇਵਾ ਮੁਫ਼ਤ ਹਾਸਲ ਕਰਨ ਲਈ ਯੋਗ ਹੋਵੇਗਾ, ਇਸ ਲਈ ਆਮਦਨ ਦੀ ਕੋਈ ਹੱਦ ਨਹੀਂ ਹੈ। ਪਹਿਲਾਂ ਆਮਦਨ ਹੱਦ ਦਾ ਮਾਪਦੰਡ ਹੋਣ ਕਾਰਨ ਸਿਰਫ਼ ਚੋਣਵੇਂ ਪਰਿਵਾਰਾਂ ਨੂੰ ਹੀ ਇਸ ਸਕੀਮ ਅਧੀਨ ਲਾਭ ਮਿਲਦਾ ਸੀ ਪਰ ਹੁਣ ਸਾਰੇ ਪੰਜਾਬ ਵਾਸੀਆਂ ਨੂੰ ਇਸ ਦਾ ਲਾਭ ਮਿਲੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਿਹਤ ਕਾਰਡ, ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀਜ਼) ਰਾਹੀਂ ਜਾਰੀ ਹੋਣਗੇ। ਇਸ ਤੋਂ ਇਲਾਵਾ ਲੋਕ ਆਪਣੇ ਵੋਟਰ ਕਾਰਡ ਜਾਂ ਆਧਾਰ ਕਾਰਡ ਦੀ ਵਰਤੋਂ ਕਰ ਕੇ ਆਨਲਾਈਨ ਰਜਿਸਟਰੇਸ਼ਨ ਰਾਹੀਂ ਵੀ ਸਿਹਤ ਕਾਰਡ ਹਾਸਲ ਕਰ ਸਕਦੇ ਹਨ। ਇਸ ਸਕੀਮ ਅਧੀਨ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਹੱਈਆ ਹੋਵੇਗਾ ਅਤੇ ਪੰਜਾਬ ਦੇ ਕਿਸੇ ਵੀ ਵਾਸੀ ਨੂੰ ਹੁਣ ਵਿੱਤੀ ਤੰਗੀ ਖੁਣੋਂ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ