Sunday, March 01, 2026
BREAKING
ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਕਾਰਵਾਈ ਦੀ ਕੀਤੀ ਨਿੰਦਾ, ਭਾਰਤ ਸਰਕਾਰ ਤੋਂ ਕੀਤੀ ਇਹ ਮੰਗ ਜ਼ਖਮੀ ਅਨਿਲ ਵਿਜ ਨੂੰ ਮਿਲਣ ਪੁੱਜੇ CM ਸੈਣੀ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ ਸ਼ਿਵਰਾਜ ਚੌਹਾਨ ਨੇ ਸੜਕ ਹਾਦਸੇ 'ਚ ਜ਼ਖਮੀ ਨੂੰ ਖੁਦ ਪਹੁੰਚਾਇਆ ਹਸਪਤਾਲ , ਨਿਤਿਨ ਗਡਕਰੀ ਨੇ ਕੀਤੀ ਸ਼ਲਾਘਾ ਦਿੱਲੀ: ਪ੍ਰਾਈਵੇਟ ਸਕੂਲਾਂ ਦੀ ਨਹੀਂ ਚੱਲੇਗੀ ਮਨਮਾਨੀ, ਫੀਸਾਂ ਨੂੰ ਲੈ ਕੇ CM ਨੇ ਲਿਆ ਵੱਡਾ ਫੈਸਲਾ ਰਾਹੁਲ ਗਾਂਧੀ ਨੇ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਸਬੰਧ 'ਚ ਸੀਤਾਰਮਨ ਨੂੰ ਲਿਖਿਆ ਪੱਤਰ PM ਮੋਦੀ ਨੇ ਰਾਜਸਥਾਨ ਨੂੰ ਦਿੱਤੀ 16,686 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ; HPV ਟੀਕਾਕਰਨ ਮੁਹਿੰਮ ਕੀਤੀ ਸ਼ੁਰੂ PM ਮੋਦੀ ਭਲਕੇ ਪੁਡੂਚੇਰੀ, ਤਾਮਿਲਨਾਡੂ ਨੂੰ 7,100 ਕਰੋੜ ਰੁਪਏ ਦੇ ਰੇਲ-ਸੜਕ ਪ੍ਰਾਜੈਕਟਾਂ ਦੀ ਦੇਣਗੇ ਸੌਗਾਤ ਕੱਲ੍ਹ ਤੋਂ ਬਦਲ ਜਾਣਗੇ ਟਿਕਟ ਬੁਕਿੰਗ, UPI, LPG, WhatsApp ਤੇ Telegram ਨਾਲ ਸਬੰਧਤ ਨਿਯਮ ‘ਇੰਟੀਗ੍ਰੇਟਡ ਟੂਰਿਜ਼ਮ ਮਾਡਲ’ ਬਣਿਆ ਗੁਜਰਾਤ ਦਾ ‘ਸਰਦਾਰ ਸਰੋਵਰ’, ਸਰਕਾਰਾਂ ਦੀ ਖਿੱਚੋਤਾਣ ’ਚ ਫਸਿਆ ਭਾਖੜਾ ਡੈਮ

ਪੰਜਾਬ

100 ਫੀਸਦ ਟੀਕਾਕਰਨ ਕਵਰੇਜ ਲਈ ਹੈੱਡਕਾਊਂਟ ਸਰਵੇ ਬਹੁਤ ਮਹੱਤਵਪੂਰਨ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

21 ਜੁਲਾਈ, 2025 05:26 PM

ਨਵਾਂਸ਼ਹਿਰ  (ਮਨੋਰੰਜਨ ਕਾਲੀਆ) :  ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸੋਮਵਾਰ ਨੂੰ ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਬਣਾਉਣ, ਯੂਵਿਨ ਤੇ ਈਵਿਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹੇ ਦੀਆਂ ਸਮੂਹ ਐੱਲ.ਐੱਚ.ਵੀਜ ਨਾਲ ਮੀਟਿੰਗ ਆਯੋਜਿਤ ਕੀਤੀ ਗਈ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਕਰਨ ਲਈ ਹੈੱਡਕਾਊਂਟ ਸਰਵੇ, ਨਿਯਮਤ ਟੀਕਾਕਰਨ ਲਈ ਮਾਈਕ੍ਰੋਪਲਾਨ, ਡਿਊਲਿਸਟਾਂ ਅਤੇ ਸੰਚਾਰ ਕਾਰਜ ਯੋਜਨਾ ਨੂੰ ਬਿਹਤਰ ਢੰਗ ਨਾਲ ਤਿਆਰ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਡਾ. ਸਿੰਘ ਨੇ ਜ਼ਿਲ੍ਹੇ ਵਿੱਚ ਨਿਯਮਤ ਟੀਕਾਕਰਨ ਦੇ ਕੰਮਕਾਜ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਨਿਯਮਤ ਟੀਕਾਕਰਨ ਨੂੰ ਹੋਰ ਅਸਰਦਾਰ ਕੀਤਾ ਜਾਵੇ, ਜਿਸ ਵਿੱਚ 100 ਫੀਸਦ ਟੀਕਾਕਰਨ ਲਈ ਹੈੱਡਕਾਊਂਟ ਸਰਵੇ ਬਹੁਤ ਮਹੱਤਵਪੂਰਨ ਹੈ। 
 
ਉਨ੍ਹਾਂ ਨੇ ਦੱਸਿਆ ਕਿ ਨਿਯਮਤ ਟੀਕਾਕਰਨ ਪ੍ਰੋਗਰਾਮ ਅਧੀਨ ਪੋਲੀਓ, ਪੀਲੀਆ, ਤਪਦਿਕ, ਗਲ਼ਘੋਟੂ, ਕਾਲੀ ਖੰਘ, ਟੈਟਨੱਸ, ਨਿਮੋਨੀਆ ਤੇ ਦਸਤ, ਖਸਰਾ ਤੇ ਰੂਬੇਲਾ ਅਤੇ ਅੰਧਰਾਤਾ ਵਰਗੀਆਂ 11 ਗੰਭੀਰ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਦਾ ਟੀਕਾਕਰਨ ਕੀਤਾ ਜਾਂਦਾ ਹੈ। ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨਿਯਮਤ ਟੀਕਾਕਰਨ ਪ੍ਰੋਗਰਾਮ ਤਹਿਤ 100 ਫੀਸਦ ਟੀਕਾਕਰਨ ਦੇ ਟੀਚੇ ਦੀ ਮੁਕੰਮਲ ਪ੍ਰਾਪਤੀ ਲਈ ਦ੍ਰਿੜ ਹੈ। ਇਸ ਸਬੰਧ ਵਿੱਚ, ਨਿਯਮਤ ਤੌਰ 'ਤੇ ਦਿੱਤੇ ਜਾਣ ਵਾਲੇ ਟੀਕਿਆਂ ਦੀ ਦਰ ਨੂੰ ਵਧਾਉਣ ਲਈ ਸਾਰੇ ਯਤਨ ਕੀਤੇ ਜਾਣ। ਹਾਈਰਿਸਕ ਖੇਤਰਾਂ‌ ਵਿਚ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਪ੍ਰਤੀਭਾਗੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਸਾਨੂੰ ਨਿਯਮਤ ਟੀਕਾਕਰਨ ਨੂੰ ਸੁਚਾਰੂ ਅਤੇ ਯੋਜਨਾਬੱਧ ਢੰਗ ਨਾਲ ਮਜ਼ਬੂਤ ਕਰਨਾ ਹੋਵੇਗਾ। ਸਾਨੂੰ ਇਸ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਬਣਾ ਕੇ ਅੱਗੇ ਲੈ ਕੇ ਜਾਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ।
 
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨਦੀਪ ਕਮਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਟੀਕਾਕਰਨ ਦੀ ਕਵਰੇਜ ਬਿਹਤਰ ਹੈ ਪਰ ਇਸ ਨੂੰ 100 ਫੀਸਦੀ ਕਰਨਾ ਜ਼ਰੂਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਗਰਭਵਤੀ ਔਰਤਾਂ ਤੇ ਬੱਚਿਆਂ ਦਾ ਸਮੇਂ ਸਿਰ ਸੰਪੂਰਨ ਟੀਕਾਕਰਨ ਹੋ ਜਾਵੇ ਤਾਂ ਅਸੀਂ ਬੱਚੇ ਦੀ ਪੂਰੀ ਤਰ੍ਹਾਂ ਸੁਰੱਖਿਆ ਕਰ ਸਕਦੇ ਹਾਂ।
 
ਉਨ੍ਹਾਂ ਕਿਹਾ ਕਿ ਵਿਸ਼ਵ ਟੀਕਾਕਰਨ ਸਪਤਾਹ ਸ਼ੁਰੂ ਹੋ ਗਿਆ ਹੈ। ਇਸ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਟੀਕਾਕਰਨ ਕੈਂਪ ਆਯੋਜਿਤ ਕੀਤੇ ਜਾਣ। ਸਾਲ 2026 ਤੱਕ ਮੀਜ਼ਲ ਅਤੇ ਰੁਬੇਲਾ ਨੂੰ ਮੁਕੰਮਲ ਖਤਮ ਕਰਨ ਦੇ ਟੀਚੇ ਦੀ ਪ੍ਰਾਪਤੀ ਲਈ ਇਸਦੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਟੀਕਾਕਰਨ ਪੂਰਾ ਕੀਤਾ ਜਾਵੇ। ਸਲੱਮ ਏਰੀਆ, ਝੁੱਗੀ-ਝੌਪੜੀ ਪ੍ਰਵਾਸੀ ਵਸੋਂ ਦਾ ਆਉਣਾ-ਜਾਣਾ ਰਹਿੰਦਾ ਹੈ, ਉਸ ਖਿੱਤੇ ਵਿਚ ਟੀਕਾਕਰਨ ਗਤੀਵਿਧੀਆਂ ਹੋਰ ਮਜ਼ਬੂਤੀ ਨਾਲ ਤੇ ਨਿਯਮਿਤ ਤੌਰ 'ਤੇ ਚਲਾਈਆਂ ਜਾਣ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਹਰੀਸ਼ ਕਿਰਪਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ ਤੇ ਵੈਕਸੀਨ ਕੋਲਡਚੇਨ ਮੈਨੇਜਰ (ਵੀ.ਸੀ.ਸੀ.ਐੱਮ.) ਅੰਮ੍ਰਿਤਪਾਲ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'