ਮੋਹਾਲੀ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 12 ਦਸੰਬਰ ਨੂੰ ਇਸ ਸਾਲ ਦੀ ਚੌਥੀ ਅਤੇ ਆਖਰੀ ਰਾਸ਼ਟਰੀ ਲੋਕ ਅਦਾਲਤ ਅਤੁਲ ਕਸਾਨਾ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਹਾਲੀ ਦੀ ਅਗਵਾਈ ਜ਼ਿਲ੍ਹੇ ਦੀ ਸਾਰੀਆਂ ਅਦਾਲਤਾਂ 'ਚ ਕੀਤਾ ਜਾ ਰਿਹਾ ਹੈ, ਜਿਸ 'ਚ ਰਾਜ਼ੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਊਜਿਸ਼ਨ ਕੇਸ, ਪਾਣੀ ਦੇ ਬਿਲਾਂ ਸਬੰਧੀ ਤੇ ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।
ਇਸ ਸਬੰਧ ’ਚ ਮੇਘਾ ਧਾਲੀਵਾਲ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਟੈਲੀਫੋਨ ਵਿਭਾਗ, ਬੈਂਕ, ਇੰਸ਼ੋਰੈਂਸ ਕੰਪਨੀਆਂ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਦਿ ਦੇ ਅਧਿਕਾਰੀਆਂ ਨਾਲ ਸਮੇਂ-ਸਮੇਂ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਅਦਾਲਤਾਂ ਵਿਚ ਲੰਬਤ ਕੇਸਾਂ ਨੂੰ 12 ਦਸੰਬਰ ਨੂੰ ਲਗਾਈ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਰਾਹੀਂ ਨਿਪਟਾਰੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।