Friday, September 11, 2026
BREAKING
ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ 100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ 9/11 ਹਮਲੇ ਦੀ 25ਵੀਂ ਵਰ੍ਹੇਗੰਢ: ਨਿਊਯਾਰਕ ਦੇ ਆਸਮਾਨ 'ਚ 2,977 ਡਰੋਨਾਂ ਨੇ ਬਣਾਏ 'ਟਵਿਨ ਟਾਵਰ' ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਰਾਸ਼ਟਰਪਤੀ ਪਹੁੰਚੇ ਭਾਰਤ ! BRICS 'ਚ ਲੈਣਗੇ ਹਿੱਸਾ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ

ਪੰਜਾਬ

12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ

11 ਸਤੰਬਰ, 2026 06:54 PM

ਫ਼ਰੀਦਕੋਟ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫ਼ਰੀਦਕੋਟ ਪੁਲਸ ਦੇ ਸੀ.ਆਈ.ਏ. ਸਟਾਫ਼ ਨੇ ਵੱਡੀ ਕਾਰਵਾਈ ਕਰਦਿਆਂ 12 ਕਿੱਲੋ 221 ਗ੍ਰਾਮ ਹੈਰੋਇਨ ਸਮੇਤ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਇਸ ਸਬੰਧੀ ਥਾਣਾ ਸਦਰ ਫ਼ਰੀਦਕੋਟ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸੁਦਾਗਰ ਸਿੰਘ ਉਰਫ਼ ਘੁੱਲਾ ਪੁੱਤਰ ਸਲਵਿੰਦਰ ਸਿੰਘ ਵਾਸੀ ਕਰਮੂੰਵਾਲਾ, ਜ਼ਿਲ੍ਹਾ ਤਰਨਤਾਰਨ, ਉਮਰ ਕਰੀਬ 28 ਸਾਲ ਅਤੇ ਕੰਵਲਜੀਤ ਖਾਨ ਉਰਫ਼ ਕੰਮੂ ਪੁੱਤਰ ਮੰਗਾ ਵਾਸੀ ਕਰਮੂੰਵਾਲਾ, ਜ਼ਿਲ੍ਹਾ ਤਰਨਤਾਰਨ, ਉਮਰ ਕਰੀਬ 27 ਸਾਲ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ 10 ਸਤੰਬਰ ਨੂੰ ਐੱਸ.ਆਈ. ਹਾਕਮ ਸਿੰਘ, ਸਹਾਇਕ ਇੰਚਾਰਜ ਸੀ.ਆਈ.ਏ. ਸਟਾਫ਼ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ’ਤੇ ਪਿੰਡ ਚੰਦਬਾਜਾ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਤਲਵੰਡੀ ਭਾਈ ਵੱਲੋਂ ਮੋਟਰਸਾਈਕਲ ’ਤੇ ਆ ਰਹੇ ਦੋ ਨੌਜਵਾਨਾਂ ਨੇ ਪੁਲਸ ਪਾਰਟੀ ਨੂੰ ਦੇਖ ਕੇ ਮੋਟਰਸਾਈਕਲ ਪਿੱਛੇ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਪੁਲਸ ਨੇ ਤੁਰੰਤ ਕਾਬੂ ਕਰ ਲਿਆ।

ਡੀ.ਐੱਸ.ਪੀ. (ਡੀ) ਫ਼ਰੀਦਕੋਟ ਅਵਤਾਰ ਸਿੰਘ ਰਾਜਪਾਲ ਦੀ ਨਿਗਰਾਨੀ ਹੇਠ ਕੀਤੀ ਗਈ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ 12 ਕਿੱਲੋ 221 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਇਹ ਖੇਪ ਸਰਹੱਦੀ ਖੇਤਰ ਤੋਂ ਲਿਆ ਕੇ ਫ਼ਰੀਦਕੋਟ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸਪਲਾਈ ਕਰਨ ਦੀ ਤਿਆਰੀ ਵਿਚ ਸਨ। ਐੱਸ.ਐੱਸ.ਪੀ. ਬੈਂਸ ਨੇ ਕਿਹਾ ਕਿ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਸ, ਸਪਲਾਈ ਚੇਨ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੰਵਲਜੀਤ ਖਾਨ ਉਰਫ਼ ਕੰਮੂ ਖ਼ਿਲਾਫ਼ ਪਹਿਲਾਂ ਵੀ ਥਾਣਾ ਚੋਹਲਾ ਸਾਹਿਬ, ਜ਼ਿਲ੍ਹਾ ਤਰਨਤਾਰਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਹੋਣਾ ਪਾਇਆ ਗਿਆ ਹੈ। ਇਸ ਸਬੰਧੀ ਥਾਣਾ ਸਦਰ ਫ਼ਰੀਦਕੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ

ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ

ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ

ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ

ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ

ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ

ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ

ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ

ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ

ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ

ਭਗਵਾਨ ਸ਼ਿਵ ਕਥਾ ਦੌਰਾਨ ਸ਼ਿਵ ਵਿਆਹ ਦੇ ਪ੍ਰਸੰਗ ਨਾਲ ਭਾਵ ਬਿਭੋਰ ਹੋਏ ਸ਼ਰਧਾਲੂ

ਭਗਵਾਨ ਸ਼ਿਵ ਕਥਾ ਦੌਰਾਨ ਸ਼ਿਵ ਵਿਆਹ ਦੇ ਪ੍ਰਸੰਗ ਨਾਲ ਭਾਵ ਬਿਭੋਰ ਹੋਏ ਸ਼ਰਧਾਲੂ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ