Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

12 ਨਕਸਲੀਆਂ ਨੇ ਕੀਤਾ ਸਰੰਡਰ, 9 'ਤੇ 28.50 ਲੱਖ ਰੁਪਏ ਦਾ ਸੀ ਇਨਾਮ

09 ਜੁਲਾਈ, 2025 08:38 PM

ਛੱਤੀਸਗੜ੍ਹ ਦੇ ਦੰਤੇਵਾੜਾ ਜ਼ਿਲ੍ਹੇ 'ਚ ਮਾਓਵਾਦੀ ਜੋੜੇ ਸਮੇਤ 12 ਨਕਸਲੀਆਂ ਨੇ ਸੁਰੱਖਿਆ ਫ਼ੋਰਸਾਂ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ। ਪੁਲਸ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਆਤਮ ਸਮਰਪਣ ਕਰਨ ਵਾਲੇ ਨਕਸਲੀਆਂ 'ਚੋਂ ਡਿਵੀਜ਼ਨ ਕਮੇਟੀ ਮੈਂਬਰ ਚੰਦਰਨਾ ਉਰਫ਼ ਬੁਰਸੂ ਪੁਨੇਮ (52) ਅਤੇ ਅਮਿਤ ਉਰਫ਼ ਹਿੰਗਾ (26) 'ਤੇ 8-8 ਲੱਖ ਰੁਪਏ ਅਤੇ ਏਰੀਆ ਕਮੇਟੀ ਮੈਂਬਰ ਅਤੇ ਅਮਿਤ ਦੀ ਪਤਨੀ ਅਰੁਣਾ ਲੇਕਮ (25) 'ਤੇ 5 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਨਕਸਲੀ ਦੇਵਾ ਕਵਾਸੀ (22) 'ਤੇ ਤਿੰਨ ਲੱਖ ਰੁਪਏ ਅਤੇ ਰਾਜੇਸ਼ ਮਡਕਾਮ (35) 'ਤੇ 2 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਹੈ।

ਉਨ੍ਹਾ ਦੱਸਿਆ ਕਿ ਨਕਸਲੀ ਪਾਇਕੇ ਓਯਾਮ (25) ਦੇ ਸਿਰ 'ਤੇ ਇਕ ਲੱਖ ਰੁਪਏ ਅਤੇ ਨਕਸਲੀ ਕੋਸਾ ਸੋਢੀ (23), ਮਹੇਸ਼ ਲੇਕਾਮ (23) ਅਤੇ ਰਾਜੂ ਕਰਟਾਮ (20) 'ਤੇ 50-50 ਹਜ਼ਾਰ ਰੁਪਏ ਦਾ ਇਨਾਮ ਐਲਾਨ ਕੀਤਾ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸਰੰਡਰ ਕਰਨ ਵਾਲੇ ਮਾਓਵਾਦੀਆਂ 'ਚ ਇਕ ਪੱਛਮੀ ਬਸਤਰ ਡਿਵੀਜ਼ਨ ਦਾ ਡਿਵੀਜ਼ਨ ਕਮੇਟੀ ਮੈਂਬਰ, ਇਕ ਗੜ੍ਹਚਿਰੌਲੀ ਡਿਵੀਜ਼ਨ ਦਾ ਡਿਵੀਜ਼ਨ ਕਮੇਟੀ ਮੈਂਬਰ, ਇਕ ਏਰੀਆ ਕਮੇਟੀ ਮੈਂਬਰ ਅਤੇ ਇਕ ਮਾੜ ਡਿਵੀਜ਼ਨ ਪਲਾਟੂਨ ਨੰਬਰ 32 ਦਾ ਸੈਕਸ਼ਨ ਕਮਾਂਡਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 30 ਸਾਲਾਂ ਤੋਂ ਮਾਓਵਾਦੀ ਸੰਗਠਨ 'ਚ ਸਰਗਰਮ ਮਾਓਵਾਦੀ ਚੰਦਰਨਾ ਪੁਨੇਮ ਤਾਰਲਾਗੁੜਾ, ਜਾਂਗਲਾ, ਬਿਰੀਆਭੂਮੀ, ਤੜਕੇਲ, ਹਿੰਗੁਮ, ਤਿਮੇਨਾਰ, ਪੋਰੋਵਾੜਾ ਅਤੇ ਕੋਰਚੋਲੀ ਦੇ ਜੰਗਲ 'ਚ ਹੋਏ ਮੁਕਾਬਲੇ ਅਤੇ ਬਾਰੂਦੀ ਸੁਰੰਗ ਧਮਾਕੇ ਵਰਗੀਆਂ ਵੱਡੀਆਂ ਘਟਨਾਵਾਂ 'ਚ ਸ਼ਾਮਲ ਸਨ। 

ਉੱਥੇ ਹੀ ਨਕਸਲੀ ਦੇਵਾ ਕਵਾਸੀ ਖ਼ਿਲਾਫ਼ ਪੁਲਸ ਕੈਂਪ ਅਤੇ ਪੁਲਸ ਦਲ 'ਤੇ ਗੋਲੀਬਾਰੀ ਕਰਨ ਦਾ ਦੋਸ਼ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੋਰ ਨਕਸਲੀਆਂ 'ਤੇ ਨਕਸਲੀ ਬੰਦ ਦੌਰਾਨ ਸੜਕ ਪੁੱਟਣ, ਦਰੱਖਤ ਕੱਟਣ, ਨਕਸਲੀ ਬੈਨਰ, ਪੋਸਟਰ ਲਗਾਉਣ ਵਰਗੀਆਂ ਘਟਨਾਵਾਂ 'ਚ ਸ਼ਾਮਲ ਹੋਣ ਦਾ ਦੋਸ਼ ਹੈ। ਉਨ੍ਹਾਂ ਦੱਸਿਆ ਕਿ 2020 'ਚ ਸ਼ਉਰੂ ਹੋਏ ਲੋਨ ਵਰਾਟੂ (ਆਪਣੇ ਘਰ/ਪਿੰਡ ਵਾਪਸ ਪਰਤੋ) ਮੁਹਿੰਮ 'ਚ ਹੁਣ ਤੱਕ 249 ਇਨਾਮੀ ਨਕਸਲੀ ਸਣੇ 1005 ਨਕਸਲੀਆਂ ਨੇ ਸਰੰਡਰ ਕੀਤਾ ਹੈ। ਇਨ੍ਹਾਂ 'ਚ ਸੁਕਮਾ, ਬੀਜਾਪੁਰ ਅਤੇ ਨਾਰਾਇਣਪੁਰ ਦੇ 813 ਪੁਰਸ਼ ਅਤੇ 192 ਮਹਿਲਾ ਨਕਸਲੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸਰੰਡਰ ਕਰਨ ਵਾਲੇ ਨਕਸਲੀਆਂ ਨੂੰ ਮੁੜ ਵਸੇਬੇ ਨੀਤੀ ਦੇ ਅਧੀਨ 50-50 ਹਜ਼ਾਰ ਰੁਪਏ ਦੀ ਮਦਦ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਨੂੰ ਹੋਰ ਸਹੂਲਤਾਂ ਵਰਗੇ ਕੌਸ਼ਲ ਵਿਕਾਸ ਸਿਖਲਾਈ ਅਤੇ ਖੇਤੀਬਾੜੀ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ