Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਖੇਡ

12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 'ਚ ਪੰਜਾਬ ਦਾ ਰਿਹਾ ਦਬਦਬਾ; ਲੜਕੀਆਂ ਤੇ ਲੜਕਿਆਂ ਦੀਆਂ ਟੀਮਾਂ ਨੇ ਜਿੱਤੀਆਂ ਓਵਰਆਲ ਟਰਾਫੀਆਂ

15 ਜੂਨ, 2025 04:31 PM

ਨਵੀਂ ਦਿੱਲੀ / ਚੰਡੀਗੜ੍ਹ:  ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਕਰਵਾਈ ਤਿੰਨ ਰੋਜ਼ਾ 12ਵੀਂ ਰਾਸ਼ਟਰੀ ਗੱਤਕਾ (ਪੁਰਸ਼ ਅਤੇ ਮਹਿਲਾ) ਚੈਂਪੀਅਨਸ਼ਿਪ ਅੱਜ ਨਵੀਂ ਦਿੱਲੀ ਦੇ ਤਾਲਕਟੋਰਾ ਇਨਡੋਰ ਸਟੇਡੀਅਮ ਵਿਖੇ ਸਫਲਤਾਪੂਰਵਕ ਸਮਾਪਤ ਹੋਈਜਿਸ ਵਿੱਚ 14 ਸੂਬਿਆਂ ਤੋਂ 500 ਤੋਂ ਵੱਧ ਖਿਡਾਰੀਆਂ ਵਾਲੀਆਂ ਪੁਰਸ਼ ਅਤੇ ਮਹਿਲਾ ਗੱਤਕਾ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।

          ਮੁੱਖ ਮਹਿਮਾਨ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ (ਸੇਵਾਮੁਕਤ) ਤਲਵੰਤ ਸਿੰਘ ਅਤੇ ਵਿਸ਼ੇਸ਼ ਮਹਿਮਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਨੇ ਜੇਤੂਆਂ ਨੂੰ ਮੈਡਲ ਅਤੇ ਟਰਾਫੀਆਂ ਭੇਟ ਕੀਤੀਆਂ। ਆਪਣੇ ਸੰਬੋਧਨ ਵਿੱਚ ਜਸਟਿਸ ਤਲਵੰਤ ਸਿੰਘ ਨੇ ਗੱਤਕਾ ਖਿਡਾਰੀਆਂ ਨੂੰ ਇਸ ਰਵਾਇਤੀ ਸਿੱਖ ਮਾਰਸ਼ਲ ਆਰਟ ਦੀ ਸੱਭਿਆਚਾਰਕ ਅਤੇ ਮਾਰਸ਼ਲ ਵਿਰਾਸਤ ਨੂੰ ਸੰਭਾਲਦਿਆਂ ਪੇਸ਼ੇਵਰ ਗੱਤਕਾਬਾਜ਼ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਹ ਸ਼ਾਨਦਾਰ ਸਮਾਗਮ ਕਰਵਾਉਣ ਅਤੇ ਇਤਿਹਾਸਕ ਖੇਡ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਐਨ.ਜੀ.ਏ.ਆਈ. ਦੇ ਯਤਨਾਂ ਦੀ ਸ਼ਲਾਘਾ ਕੀਤੀ।

          ਐਨ.ਜੀ.ਏ.ਆਈ. ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਚੈਂਪੀਅਨਸ਼ਿਪ ਦੀ ਸ਼ਾਨਦਾਰ ਸਫਲਤਾ ਲਈ ਸਾਰੇ ਭਾਗੀਦਾਰਾਂਮਹਿਮਾਨਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮਨਮੋਹਨ ਸਿੰਘ ਜੌਲੀਡਾ. ਤੇਜਿੰਦਰ ਪਾਲ ਸਿੰਘ ਨਲਵਾ ਅਤੇ ਸੁਖਚੈਨ ਸਿੰਘ ਕਲਸਾਣੀ ਵੀ ਮੌਜੂਦ ਸਨ।

          ਇਸ ਚੈਂਪੀਅਨਸ਼ਿਪ ਦੌਰਾਨ ਪੰਜਾਬ ਦੀਆਂ ਲੜਕੀਆਂ ਨੇ ਓਵਰਆਲ ਟਰਾਫੀ ਜਿੱਤੀ ਜਦੋਂ ਕਿ ਚੰਡੀਗੜ੍ਹ ਨੂੰ ਦੂਜਾ ਸਥਾਨ ਅਤੇ ਹਰਿਆਣਾ ਤੀਜੇ ਸਥਾਨ 'ਤੇ ਰਿਹਾ। ਲੜਕਿਆਂ ਦੇ ਵਰਗ ਵਿੱਚ ਵੀ ਪੰਜਾਬ ਓਵਰਆਲ ਚੈਂਪੀਅਨ ਬਣਿਆਛੱਤੀਸਗੜ੍ਹ ਦੂਜੇ ਅਤੇ ਉਤਰਾਖੰਡ ਤੀਜੇ ਸਥਾਨ 'ਤੇ ਰਿਹਾ। ਵਿਸ਼ੇਸ਼ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ ਚੰਡੀਗੜ੍ਹ ਦੀ ਰਵਲੀਨ ਕੌਰ ਅਤੇ ਪੰਜਾਬ ਦੀ ਹਰਮਨਦੀਪ ਕੌਰ ਨੂੰ ਲੜਕੀਆਂ ਦੇ ਵਰਗ ਵਿੱਚ ਸਰਵੋਤਮ ਖਿਡਾਰੀ ਅਤੇ ਸਰਵੋਤਮ ਪ੍ਰਦਰਸ਼ਨ ਲਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਪੰਜਾਬ ਦੇ ਸ਼ੈਰੀ ਸਿੰਘ ਨੂੰ ਲੜਕਿਆਂ ਦੇ ਵਰਗ ਵਿੱਚ ਸਰਵੋਤਮ ਖਿਡਾਰੀ ਐਲਾਨਿਆ ਗਿਆ ਅਤੇ ਪੰਜਾਬ ਦੇ ਹਰਸਿਮਰਨ ਸਿੰਘ ਨੂੰ ਸਰਵੋਤਮ ਪ੍ਰਦਰਸ਼ਨ ਦਾ ਪੁਰਸਕਾਰ ਮਿਲਿਆ।

          ਲੜਕਿਆਂ ਦੇ ਅੰਡਰ-14 ਗੱਤਕਾ ਸੋਟੀ ਵਿਅਕਤੀਗਤ ਮੁਕਾਬਲੇ ਵਿੱਚਉਤਰਾਖੰਡ ਦੇ ਗਗਨਦੀਪ ਸਿੰਘ ਨੇ ਸੋਨ ਤਗਮਾਨੂਰਪ੍ਰੀਤ ਸਿੰਘ ਨੇ ਚਾਂਦੀ ਅਤੇ ਮਹਾਰਾਸ਼ਟਰ ਦੇ ਮੰਗੇਸ਼ ਅਤੇ ਪੰਜਾਬ ਦੇ ਸੁਖਮਨਪ੍ਰੀਤ ਸਿੰਘ ਨੇ ਸਾਂਝੇ ਤੌਰ 'ਤੇ ਕਾਂਸੀ ਦਾ ਤਗਮਾ ਜਿੱਤਿਆ। ਲੜਕਿਆਂ ਦੇ ਅੰਡਰ-14 ਗੱਤਕਾ ਸੋਟੀ ਟੀਮ ਮੁਕਾਬਲੇ ਵਿੱਚਹਰਿਆਣਾ ਨੇ ਸੋਨਉਤਰਾਖੰਡ ਨੇ ਚਾਂਦੀ ਅਤੇ ਛੱਤੀਸਗੜ੍ਹ ਅਤੇ ਚੰਡੀਗੜ੍ਹ ਨੇ ਕਾਂਸੀ ਦੀ ਤਗਮਾ ਜਿੱਤਿਆ। ਅੰਡਰ-14 ਫੱਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚਉਤਰਾਖੰਡ ਦੇ ਜਗਜੋਤ ਸਿੰਘ ਨੇ ਸੋਨਚੰਡੀਗੜ੍ਹ ਦੇ ਸਤਵੰਤ ਸਿੰਘ ਖਾਲਸਾ ਨੇ ਚਾਂਦੀ ਅਤੇ ਪੰਜਾਬ ਦੇ ਏਕਮਜੋਤ ਸਿੰਘ ਤੇ ਸੁਖਮਨਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ । ਅੰਡਰ-14 ਫੱਰੀ ਸੋਟੀ ਟੀਮ ਮੁਕਾਬਲੇ ਵਿੱਚਪੰਜਾਬ ਨੇ ਸੋਨਉਤਰਾਖੰਡ ਨੇ ਚਾਂਦੀ ਅਤੇ ਚੰਡੀਗੜ੍ਹ ਤੇ ਤਾਮਿਲਨਾਡੂ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ।

          ਲੜਕਿਆਂ ਦੇ ਅੰਡਰ-17 ਗੱਤਕਾ ਸੋਟੀ ਵਿਅਕਤੀਗਤ ਮੁਕਾਬਲੇ ਵਿੱਚਛੱਤੀਸਗੜ੍ਹ ਦੇ ਸਮਰਥ ਸਿੰਘ ਨੇ ਸੋਨਉਤਰਾਖੰਡ ਦੇ ਰਾਜਵੀਰ ਸਿੰਘ ਨੇ ਚਾਂਦੀ ਅਤੇ ਪੰਜਾਬ ਦੇ ਤਨਵੀਰ ਸਿੰਘ ਤੇ ਤੇਲੰਗਾਨਾ ਦੇ ਹਰਦੀਪ ਸਿੰਘ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਅੰਡਰ-17 ਗੱਤਕਾ ਸੋਟੀ ਟੀਮ ਮੁਕਾਬਲੇ ਵਿੱਚਪੰਜਾਬ ਨੇ ਸੋਨਹਰਿਆਣਾ ਨੇ ਚਾਂਦੀ ਅਤੇ ਉਤਰਾਖੰਡ ਤੇ ਦਿੱਲੀ ਨੇ ਕਾਂਸੀ ਦਾ ਤਗਮਾ ਜਿੱਤਿਆ। ਅੰਡਰ-17 ਫੱਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚਛੱਤੀਸਗੜ੍ਹ ਦੇ ਹਰਸ਼ਦੀਪ ਸਿੰਘ ਨੇ ਸੋਨਉਤਰਾਖੰਡ ਦੇ ਅਭਿਜੋਤ ਸਿੰਘ ਨੇ ਚਾਂਦੀ ਅਤੇ ਤੇਲੰਗਾਨਾ ਦੇ ਅੰਗਦ ਸਿੰਘ ਤੇ ਚੰਡੀਗੜ੍ਹ ਦੇ ਅੰਗਦਵੀਰ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਅੰਡਰ-17 ਫੱਰੀ ਸੋਟੀ ਟੀਮ ਮਕਾਬਲੇ ਵਿੱਚਪੰਜਾਬ ਨੇ ਸੋਨਛੱਤੀਸਗੜ੍ਹ ਨੇ ਚਾਂਦੀ ਅਤੇ ਮਹਾਰਾਸ਼ਟਰ ਅਤੇ ਉਤਰਾਖੰਡ ਨੇ ਕਾਂਸੀ ਦਾ ਤਗਮਾ ਜਿੱਤਿਆ। ਲੜਕੀਆਂ ਦੇ ਅੰਡਰ-17 ਫੱਰੀ ਸੋਟੀ ਟੀਮ ਮੁਕਾਬਲੇ ਵਿੱਚਚੰਡੀਗੜ੍ਹ ਨੇ ਸੋਨਉਤਰਾਖੰਡ ਨੇ ਚਾਂਦੀ ਅਤੇ ਤਾਮਿਲਨਾਡੂ ਅਤੇ ਪੰਜਾਬ ਨੇ ਸਾਂਝੇ ਤੌਰ 'ਤੇ ਕਾਂਸੀ ਦਾ ਤਗਮਾ ਜਿੱਤਿਆ।

          ਲੜਕਿਆਂ ਦੇ ਅੰਡਰ-19 ਗੱਤਕਾ ਸੋਟੀ ਵਿਅਕਤੀਗਤ ਮੁਕਾਬਲੇ ਵਿੱਚਛੱਤੀਸਗੜ੍ਹ ਦੇ ਹਰਕੀਰਤ ਸਿੰਘ ਨੇ ਸੋਨਚੰਡੀਗੜ੍ਹ ਦੇ ਤੇਜਪ੍ਰਤਾਪ ਸਿੰਘ ਨੇ ਚਾਂਦੀ ਅਤੇ ਪੰਜਾਬ ਦੇ ਸਾਹਿਬਵੀਰ ਸਿੰਘ ਤੇ ਹਰਿਆਣਾ ਦੇ ਵਾਰਿਸਪ੍ਰੀਤ ਸਿੰਘ ਨੇ ਕਾਂਸੀ ਦੇ ਤਗਮੇ ਜਿੱਤੇ। ਗੱਤਕਾ ਸੋਟੀ ਟੀਮ ਮੁਕਾਬਲੇ ਵਿੱਚ ਪੰਜਾਬ ਨੇ ਸੋਨਦਿੱਲੀ ਨੇ ਚਾਂਦੀ ਅਤੇ ਚੰਡੀਗੜ੍ਹ ਤੇ ਛੱਤੀਸਗੜ੍ਹ ਨੇ ਕਾਂਸੀ ਦੇ ਤਗਮੇ ਜਿੱਤੇ। ਫੱਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚਪੰਜਾਬ ਦੇ ਗੁਰਲਾਲ ਸਿੰਘ ਨੇ ਸੋਨਹਰਿਆਣਾ ਦੇ ਅਰਮਾਨਦੀਪ ਸਿੰਘ ਨੇ ਚਾਂਦੀ ਅਤੇ ਉਤਰਾਖੰਡ ਦੇ ਸਾਹਿਬ ਸਿੰਘ ਤੇ ਚੰਡੀਗੜ੍ਹ ਦੇ ਜਸਕਰਨ ਸਿੰਘ ਨੇ ਕਾਂਸੀ ਦੇ ਤਗਮੇ ਜਿੱਤੇ। ਫੱਰੀ ਸੋਟੀ ਟੀਮ ਮੁਕਾਬਲੇ ਵਿੱਚ ਹਰਿਆਣਾ ਨੇ ਸੋਨਪੰਜਾਬ ਨੇ ਚਾਂਦੀ ਅਤੇ ਛੱਤੀਸਗੜ੍ਹ ਤੇ ਚੰਡੀਗੜ੍ਹ ਨੇ ਕਾਂਸੀ ਦਾ ਤਗਮਾ ਜਿੱਤਿਆ।

          ਲੜਕਿਆਂ ਦੇ ਅੰਡਰ-22 ਗੱਤਕਾ ਸੋਟੀ ਵਿਅਕਤੀਗਤ ਮੁਕਾਬਲਿਆਂ ਵਿੱਚਪੰਜਾਬ ਦੇ ਮਨਿੰਦਰ ਸਿੰਘ ਨੇ ਸੋਨਦਿੱਲੀ ਦੇ ਸਾਹਿਬ ਸਿੰਘ ਨੇ ਚਾਂਦੀ ਅਤੇ ਤਾਮਿਲਨਾਡੂ ਦੇ ਐਨ. ਹਰੀ ਹਰਨ ਤੇ ਚੰਡੀਗੜ੍ਹ ਦੇ ਬਬੰਜੋਤ ਸਿੰਘ ਨੇ ਸਾਂਝੇ ਤੌਰ 'ਤੇ ਕਾਂਸੀ ਦੇ ਤਗਮੇ ਜਿੱਤੇ। ਗੱਤਕਾ ਸੋਟੀ ਟੀਮ ਮੁਕਾਬਲਿਆਂ ਵਿੱਚ ਪੰਜਾਬ ਨੇ ਸੋਨਛੱਤੀਸਗੜ੍ਹ ਨੇ ਚਾਂਦੀ ਅਤੇ ਉਤਰਾਖੰਡ ਤੇ ਤਾਮਿਲਨਾਡੂ ਨੇ ਕਾਂਸੀ ਦਾ ਤਗਮਾ ਜਿੱਤਿਆ। ਫੱਰੀ ਸੋਟੀ ਵਿਅਕਤੀਗਤ ਮੁਕਾਬਲਿਆਂ ਵਿੱਚਚੰਡੀਗੜ੍ਹ ਦੇ ਦਿਲਪ੍ਰੀਤ ਸਿੰਘ ਨੇ ਸੋਨਪੰਜਾਬ ਦੇ ਕਰਨਪ੍ਰੀਤ ਸਿੰਘ ਨੇ ਚਾਂਦੀ ਅਤੇ ਤਾਮਿਲਨਾਡੂ ਦੇ ਦਿਨੇਸ਼ ਅਤੇ ਦਿੱਲੀ ਦੇ ਪ੍ਰਭਜੋਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਫੱਰੀ ਸੋਟੀ ਟੀਮ ਮੁਕਾਬਲਿਆਂ ਵਿੱਚਪੰਜਾਬ ਨੇ ਸੋਨਉਤਰਾਖੰਡ ਨੇ ਚਾਂਦੀ ਅਤੇ ਬਿਹਾਰ ਤੇ ਚੰਡੀਗੜ੍ਹ ਨੇ ਕਾਂਸੀ ਦੇ ਤਗਮੇ ਜਿੱਤੇ। ਲੜਕੀਆਂ ਦੇ ਅੰਡਰ-22 ਫੱਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚਪੰਜਾਬ ਨੇ ਸੋਨਚੰਡੀਗੜ੍ਹ ਨੇ ਚਾਂਦੀ ਅਤੇ ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਨੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ।

 

          ਲੜਕਿਆਂ ਦੇ ਅੰਡਰ-25 ਗੱਤਕਾ ਸੋਟੀ ਵਿਅਕਤੀਗਤ ਮੁਕਾਬਲੇ ਵਿੱਚਪੰਜਾਬ ਦੇ ਸ਼ੈਰੀ ਸਿੰਘ ਨੇ ਸੋਨਤਾਮਿਲਨਾਡੂ ਦੇ ਡੀ. ਏਲੀਅਨ ਨੇ ਚਾਂਦੀ ਅਤੇ ਰਾਜਸਥਾਨ ਦੇ ਨਰੇਸ਼ ਕੁਮਾਰ ਤੇ ਛੱਤੀਸਗੜ੍ਹ ਦੇ ਗੁਰਤਾਜ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਗੱਤਕਾ ਸੋਟੀ ਟੀਮ ਮੁਕਾਬਲੇ ਵਿੱਚਪੰਜਾਬ ਨੇ ਸੋਨਛੱਤੀਸਗੜ੍ਹ ਨੇ ਚਾਂਦੀ ਅਤੇ ਰਾਜਸਥਾਨ ਤੇ ਤਾਮਿਲਨਾਡੂ ਨੇ ਕਾਂਸੀ ਦਾ ਤਗਮਾ ਜਿੱਤਿਆ। ਫੱਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚਪੰਜਾਬ ਦੇ ਹਰਸਿਮਰ ਸਿੰਘ ਨੇ ਸੋਨਹਿਮਾਚਲ ਪ੍ਰਦੇਸ਼ ਦੇ ਪਕਸ਼ਦੀਪ ਸਿੰਘ ਨੇ ਚਾਂਦੀ ਅਤੇ ਛੱਤੀਸਗੜ੍ਹ ਦੇ ਕੁਦਰਤ ਸਿੰਘ ਤੇ ਰਾਜਸਥਾਨ ਦੇ ਰਾਜਪਾਲ ਨੇ ਕਾਂਸੀ ਦਾ ਤਗਮਾ ਜਿੱਤਿਆ। ਫੱਰੀ ਸੋਟੀ ਟੀਮ ਮੁਕਾਬਲੇ ਵਿੱਚਪੰਜਾਬ ਨੇ ਸੋਨਹਿਮਾਚਲ ਪ੍ਰਦੇਸ਼ ਨੇ ਚਾਂਦੀ ਅਤੇ ਝਾਰਖੰਡ ਤੇ ਛੱਤੀਸਗੜ੍ਹ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ।

Have something to say? Post your comment

ਅਤੇ ਖੇਡ ਖਬਰਾਂ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ