Monday, October 26, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਬਾਜ਼ਾਰ

1.87 ਲੱਖ ਕਰੋੜ ਦੀ ਕਮਾਈ! ਇਨ੍ਹਾਂ 8 ਸ਼ੇਅਰਾਂ ਨੇ ਨਿਵੇਸ਼ਕਾਂ ਨੂੰ ਕੀਤਾ ਮਾਲੋ-ਮਾਲ

19 ਅਪ੍ਰੈਲ, 2026 07:31 PM

ਨਵੀਂ ਦਿੱਲੀ : ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਲਈ ਬੀਤਿਆ ਹਫ਼ਤਾ ਬਹੁਤ ਹੀ ਸ਼ਾਨਦਾਰ ਰਿਹਾ। 14 ਅਪ੍ਰੈਲ ਦੀ ਛੁੱਟੀ ਕਾਰਨ ਕਾਰੋਬਾਰ ਸਿਰਫ ਚਾਰ ਦਿਨ ਹੀ ਹੋਇਆ, ਪਰ ਇਸ ਦੇ ਬਾਵਜੂਦ ਨਿਵੇਸ਼ਕਾਂ ਨੇ ਮੋਟੀ ਕਮਾਈ ਕੀਤੀ। ਸੈਂਸੈਕਸ ਦੀਆਂ ਚੋਟੀ ਦੀਆਂ 10 ਕੰਪਨੀਆਂ ਵਿੱਚੋਂ 8 ਦੇ ਮਾਰਕੀਟ ਕੈਪ ਵਿੱਚ ਜ਼ੋਰਦਾਰ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਨਿਵੇਸ਼ਕਾਂ ਦੀ ਝੋਲੀ 'ਚ ਕੁੱਲ 1.87 ਲੱਖ ਕਰੋੜ ਰੁਪਏ ਤੋਂ ਵੱਧ ਦਾ ਮੁਨਾਫ਼ਾ ਆਇਆ।

ਭਾਰਤੀ ਏਅਰਟੈੱਲ ਰਹੀ ਸਭ ਤੋਂ ਅੱਗੇ
ਕਮਾਈ ਦੇ ਮਾਮਲੇ ਵਿੱਚ ਟੈਲੀਕਾਮ ਦਿੱਗਜ ਭਾਰਤੀ ਏਅਰਟੈੱਲ ਨੇ ਸਭ ਨੂੰ ਪਛਾੜ ਦਿੱਤਾ ਹੈ। ਪਿਛਲੇ ਚਾਰ ਦਿਨਾਂ ਵਿੱਚ ਕੰਪਨੀ ਦਾ ਮਾਰਕੀਟ ਕੈਪ 58,831 ਕਰੋੜ ਰੁਪਏ ਵਧ ਕੇ 11.25 ਲੱਖ ਕਰੋੜ ਰੁਪਏ 'ਤੇ ਪਹੁੰਚ ਗਿਆ। ਇਸ ਤੋਂ ਬਾਅਦ ਦੇਸ਼ ਦੀ ਸਭ ਤੋਂ ਵੱਡੀ ਬੀਮਾ ਕੰਪਨੀ LIC ਦਾ ਨੰਬਰ ਆਉਂਦਾ ਹੈ, ਜਿਸ ਦੇ ਨਿਵੇਸ਼ਕਾਂ ਨੇ ਚਾਰ ਦਿਨਾਂ ਵਿੱਚ 27,609 ਕਰੋੜ ਰੁਪਏ ਕਮਾਏ।

ਟਾਟਾ ਤੇ ਅੰਬਾਨੀ ਦੀਆਂ ਕੰਪਨੀਆਂ ਨੇ ਵੀ ਕਰਾਈ ਕਮਾਈ
ਟਾਟਾ ਗਰੁੱਪ ਦੀ TCS ਦੇ ਮਾਰਕੀਟ ਕੈਪ 'ਚ 20,732 ਕਰੋੜ ਰੁਪਏ ਦਾ ਇਜ਼ਾਫਾ ਹੋਇਆ, ਜਿਸ ਨਾਲ ਇਹ 9.34 ਲੱਖ ਕਰੋੜ ਰੁਪਏ ਹੋ ਗਿਆ। ਮੁਕੇਸ਼ ਅੰਬਾਨੀ ਦੀ ਰਿਲਾਇੰਸ ਇੰਡਸਟਰੀਜ਼ ਦਾ ਮਾਰਕੀਟ ਕੈਪ ਵੀ 20,231 ਕਰੋੜ ਰੁਪਏ ਵਧ ਕੇ 18.47 ਲੱਖ ਕਰੋੜ ਰੁਪਏ 'ਤੇ ਪਹੁੰਚ ਗਿਆ ਹੈ।

ਹੋਰ ਕੰਪਨੀਆਂ ਦਾ ਹਾਲ
L&T: ਮਾਰਕੀਟ ਕੈਪ 18,578 ਕਰੋੜ ਰੁਪਏ ਵਧਿਆ।
ICICI Bank: 18,267 ਕਰੋੜ ਰੁਪਏ ਦਾ ਵਾਧਾ।
SBI: ਮਾਰਕੀਟ ਵੈਲਿਊ 'ਚ 12,600 ਕਰੋੜ ਰੁਪਏ ਦਾ ਵਾਧਾ।
Infosys: 10,650 ਕਰੋੜ ਰੁਪਏ ਦੀ ਬੜ੍ਹਤ।

ਇਨ੍ਹਾਂ ਕੰਪਨੀਆਂ ਨੇ ਕਰਾਇਆ ਘਾਟਾ
ਜਿੱਥੇ ਜ਼ਿਆਦਾਤਰ ਕੰਪਨੀਆਂ ਮੁਨਾਫ਼ੇ 'ਚ ਰਹੀਆਂ, ਉੱਥੇ ਹੀ HDFC Bank ਅਤੇ Bajaj Finance ਦੇ ਨਿਵੇਸ਼ਕਾਂ ਨੂੰ ਨੁਕਸਾਨ ਝੱਲਣਾ ਪਿਆ। HDFC ਬੈਂਕ ਦਾ ਮਾਰਕੀਟ ਕੈਪ 16,163 ਕਰੋੜ ਰੁਪਏ ਘਟਿਆ, ਜਦਕਿ ਬਜਾਜ ਫਿਨਾਂਸ ਨੂੰ 9,769 ਕਰੋੜ ਰੁਪਏ ਦਾ ਘਾਟਾ ਪਿਆ।

ਬਾਜ਼ਾਰ ਦਾ ਸਮੁੱਚਾ ਪ੍ਰਦਰਸ਼ਨ
ਬੀਤੇ ਹਫ਼ਤੇ ਬੰਬੇ ਸਟਾਕ ਐਕਸਚੇਂਜ ਦਾ ਸੈਂਸੈਕਸ (BSE Sensex) 943.29 ਅੰਕ ਜਾਂ 1.21 ਫੀਸਦੀ ਦੀ ਤੇਜ਼ੀ ਨਾਲ ਵਧਿਆ। ਦੂਜੇ ਪਾਸੇ, ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ (NSE Nifty) ਵੀ 303 ਅੰਕ ਜਾਂ 1.25 ਫੀਸਦੀ ਦੀ ਬੜ੍ਹਤ ਦਰਜ ਕਰਨ 'ਚ ਕਾਮਯਾਬ ਰਿਹਾ। ਰਿਲਾਇੰਸ ਇੰਡਸਟਰੀਜ਼ ਅਜੇ ਵੀ ਦੇਸ਼ ਦੀ ਸਭ ਤੋਂ ਵੱਡੀ ਕੰਪਨੀ ਵਜੋਂ ਨੰਬਰ 1 ਦੇ ਪਾਏਦਾਨ 'ਤੇ ਕਾਬਜ਼ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ

ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ

ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ

ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ

LaLiT  ਹੋਟਲ ਵਿਸਥਾਰ ਲਈ ਖ਼ਰਚ ਕਰੇਗਾ 600 ਕਰੋੜ, 5 ਸਾਲਾਂ 'ਚ ਜੋੜੇ ਜਾਣਗੇ 1,000 ਕਮਰੇ

LaLiT ਹੋਟਲ ਵਿਸਥਾਰ ਲਈ ਖ਼ਰਚ ਕਰੇਗਾ 600 ਕਰੋੜ, 5 ਸਾਲਾਂ 'ਚ ਜੋੜੇ ਜਾਣਗੇ 1,000 ਕਮਰੇ

ਪ੍ਰਾਪਰਟੀ ਟੈਕਸ ਦੇ ਲਾਗੂ ਹੋਣਗੇ ਨਵੇਂ ਨਿਯਮ, ਔਰਤਾਂ ਤੇ ਬਜ਼ੁਰਗਾਂ ਸਮੇਤ ਇਨ੍ਹਾਂ ਲੋਕਾਂ ਨੂੰ ਮਿਲ ਸਕਦੈ ਲਾਭ

ਪ੍ਰਾਪਰਟੀ ਟੈਕਸ ਦੇ ਲਾਗੂ ਹੋਣਗੇ ਨਵੇਂ ਨਿਯਮ, ਔਰਤਾਂ ਤੇ ਬਜ਼ੁਰਗਾਂ ਸਮੇਤ ਇਨ੍ਹਾਂ ਲੋਕਾਂ ਨੂੰ ਮਿਲ ਸਕਦੈ ਲਾਭ

ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਬਾਟਾ ਵਧਾਏਗਾ ਇਸ਼ਤਿਹਾਰਬਾਜ਼ੀ ਖਰਚ

ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਬਾਟਾ ਵਧਾਏਗਾ ਇਸ਼ਤਿਹਾਰਬਾਜ਼ੀ ਖਰਚ

ਤੇਜ਼ੀ ਨਾਲ ਵਧ ਰਿਹਾ ਚੀਨ ਦਾ ਐਕਸਪੋਰਟ, ਪਰ ਡਿੱਗਦੀ ਘਰੇਲੂ ਖ਼ਪਤ ਬਣੀ ਚਿੰਤਾ ਦਾ ਕਾਰਨ

ਤੇਜ਼ੀ ਨਾਲ ਵਧ ਰਿਹਾ ਚੀਨ ਦਾ ਐਕਸਪੋਰਟ, ਪਰ ਡਿੱਗਦੀ ਘਰੇਲੂ ਖ਼ਪਤ ਬਣੀ ਚਿੰਤਾ ਦਾ ਕਾਰਨ

ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ

ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ

ਸੱਤ ਮਹੀਨਿਆਂ 'ਚ ਸਭ ਤੋਂ ਤੇਜ਼ ਦੋੜੀ ਭਾਰਤੀ ਕਰੰਸੀ, 9 ਪੈਸੇ ਹੋਈ ਮਜ਼ਬੂਤ

ਸੱਤ ਮਹੀਨਿਆਂ 'ਚ ਸਭ ਤੋਂ ਤੇਜ਼ ਦੋੜੀ ਭਾਰਤੀ ਕਰੰਸੀ, 9 ਪੈਸੇ ਹੋਈ ਮਜ਼ਬੂਤ