ਨਵੀਂ ਦਿੱਲੀ : ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਦੇ ਦੋਸ਼ੀ ਜਗਦੀਸ਼ ਟਾਈਟਲਰ ਵਿਰੁੱਧ ਕੇਸ ਦੀ ਸੁਣਵਾਈ ਟਾਲ ਦਿੱਤੀ ਹੈ। ਜੱਜ ਦੇ ਅਦਾਲਤ ਵਿਚ ਉਪਲਬਧ ਨਾ ਹੋਣ ਕਾਰਨ ਸੁਣਵਾਈ ਟਾਲ ਦਿੱਤੀ ਗਈ। ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 16 ਮਈ ਨੂੰ ਕਰੇਗੀ।
4 ਅਪ੍ਰੈਲ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਆਪਣਾ ਬਿਆਨ ਦਰਜ ਕਰਵਾਇਆ ਸੀ। 18 ਮਾਰਚ ਨੂੰ ਫੋਰੈਂਸਿਕ ਵਿਭਾਗ ਦੇ ਸੀਨੀਅਰ ਵਿਗਿਆਨਕ ਅਧਿਕਾਰੀ ਅਮਿਤੋਸ਼ ਕੁਮਾਰ ਦਾ ਬਿਆਨ ਦਰਜ ਕੀਤਾ ਗਿਆ।