Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਮਨੋਰੰਜਨ

'20 ਕਰੋੜ ਦੇ ਨਹੀਂ ਤਾਂ...', ਰੋਹਿਤ ਸ਼ੈੱਟੀ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

28 ਜੂਨ, 2026 04:39 PM

ਬਾਲੀਵੁੱਡ ਨਿਰਦੇਸ਼ਕ ਰੋਹਿਤ ਸ਼ੈੱਟੀ ਨੂੰ ਇਕ ਵਾਰ ਫਿਰ ਧਮਕੀ ਭਰੇ ਕਾਲ ਰਾਹੀਂ ਫਿਰੌਤੀ ਦੀ ਮੰਗ ਹੈ। ਨਿਰਦੇਸ਼ਕ ਨੂੰ ਸ਼ਨੀਵਾਰ ਸਵੇਰੇ ਇਕ ਧਮਕੀ ਭਰਿਆ ਫੋਨ ਆਇਆ ਜਿਸ 'ਚ 20 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਤੇ ਕਾਲ  'ਚ ਇਹ ਵੀ ਕਿਹਾ ਗਿਆ ਸੀ ਕਿ ਜੇਕਰ ਫਿਰੌਤੀ ਦੀ ਰਕਮ ਨਹੀਂ ਦਿੱਤੀ ਜਾਂਦੀ ਹੈ, ਤਾਂ ਨਿਸ਼ਾਨਾ ਰੋਹਿਤ ਸ਼ੈੱਟੀ ਦਾ ਘਰ ਨਹੀਂ, ਸਗੋਂ ਖੁਦ ਰੋਹਿਤ ਸ਼ੈੱਟੀ ਹੋਵੇਗਾ। ਇਸ ਖ਼ਬਰ ਨੇ ਇਕ ਵਾਰ ਫਿਰ ਬਾਲੀਵੁੱਡ 'ਚ ਹਲਚਲ ਮਚਾ ਦਿੱਤੀ ਹੈ। ਇਹ ਧਮਕੀ ਭਰੀ ਕਾਲ ਕਰਨ ਵਾਲੇ ਵਿਅਕਤੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਮੁੰਬਈ ਪੁਲਸ ਇਸ ਧਮਕੀ ਭਰੇ ਕਾਲ ਦੇ ਦੋਸ਼ੀ ਦੀ ਜਾਂਚ ਕਰ ਰਹੀ ਹੈ।

20 ਕਰੋੜ ਦੀ ਫਿਰੌਤੀ ਮੰਗੀ
ਸੂਤਰਾਂ ਦੀ ਮੰਨੀਏ ਤਾਂ ਰੋਹਿਤ ਸ਼ੈੱਟੀ ਨੂੰ ਇਹ ਧਮਕੀ ਇਕ ਆਡੀਓ ਕਲਿੱਪ ਰਾਹੀਂ ਮਿਲੀ ਸੀ ਜਿਸ 'ਚ 20 ਰੁਪਏ ਕਰੋੜ ਦੀ ਫਿਰੌਤੀ ਮੰਗੀ ਗਈ ਸੀ। ਇਹ ਘਟਨਾ ਨਿਰਦੇਸ਼ਕ ਦੇ ਜੁਹੂ ਸਥਿਤ ਘਰ 'ਤੇ ਗੋਲੀਬਾਰੀ ਤੋਂ ਕੁਝ ਮਹੀਨੇ ਬਾਅਦ ਆਈ ਹੈ, ਜਿਸ ਨੇ ਇਕ ਵਾਰ ਫਿਰ ਇੰਡਸਟਰੀ 'ਚ ਹਲਚਲ ਮਚਾ ਦਿੱਤੀ ਹੈ। ਪੁਲਸ ਦੇ ਅਨੁਸਾਰ, ਰੋਹਿਤ ਸ਼ੈੱਟੀ ਦੇ ਸਟਾਫ ਨੂੰ ਸ਼ਨੀਵਾਰ ਸਵੇਰੇ ਇਕ ਆਡੀਓ ਕਲਿੱਪ ਮਿਲੀ। ਇਸ ਲਗਭਗ 90-ਸਕਿੰਟ ਦੀ ਆਡੀਓ ਕਲਿੱਪ 'ਚ, ਉਹ ਮੰਗੀ ਗਈ ਰਕਮ ਨਾ ਮਿਲਣ 'ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਾ ਹੈ।

ਬਿਸ਼ਨੋਈ ਗੈਂਗ ਦੇ ਲਿੰਕ
ਇਸ ਆਡੀਓ ਕਲਿੱਪ 'ਚ ਕਥਿਤ ਤੌਰ 'ਤੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਸ਼ੁਭਮ ਲੋਂਕਰ ਦੀ ਆਵਾਜ਼ ਹੈ। ਇਹ ਉਹੀ ਸ਼ੁਭਮ ਲੋਂਕਰ ਹੈ ਜੋ 2024 'ਚ ਬਾਬਾ ਸਿੱਦੀਕੀ ਦੇ ਕਤਲ ਅਤੇ ਇਸ ਸਾਲ ਦੇ ਸ਼ੁਰੂ 'ਚ ਰੋਹਿਤ ਸ਼ੈੱਟੀ ਦੇ ਘਰ 'ਤੇ ਹੋਈ ਗੋਲੀਬਾਰੀ ਦੀ ਘਟਨਾ 'ਚ ਲੋੜੀਂਦਾ ਹੈ। ਆਡੀਓ ਕਲਿੱਪ ਮਿਲਣ ਤੋਂ ਬਾਅਦ, ਜੁਹੂ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਡੀਓ ਕਲਿੱਪ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਆਵਾਜ਼ ਦਾ ਪਤਾ ਲਗਾਇਆ ਜਾ ਸਕੇ।

ਕੁਝ ਮਹੀਨੇ ਪਹਿਲਾਂ ਵੀ ਹੋਈ ਸੀ ਗੋਲੀਬਾਰੀ 
ਇਸ ਤੋਂ ਪਹਿਲਾਂ, 1 ਫਰਵਰੀ ਨੂੰ ਦੇਰ ਰਾਤ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਪੰਜ ਰਾਊਂਡ ਗੋਲੀਆਂ ਚੱਲੀਆਂ। ਜੂਹੀ ਦੇ ਮਹਿਮੂਦ ਚੌਕ ਨੇੜੇ ਉਸ ਦੇ ਘਰ 'ਤੇ ਪੂਰਾ ਇਲਾਕਾ ਗੋਲੀਆਂ ਨਾਲ ਗੂੰਜ ਉੱਠਿਆ, ਜਿਸ ਤੋਂ ਬਾਅਦ ਬਿਸ਼ਨੋਈ ਗੈਂਗ ਨੇ ਹਮਲੇ ਦੀ ਜ਼ਿੰਮੇਵਾਰੀ ਲਈ। ਡਾਇਰੈਕਟਰ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ ਦੀਪਕ ਸ਼ਰਮਾ ਨੂੰ ਆਗਰਾ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਉਸਨੇ ਸੋਸ਼ਲ ਮੀਡੀਆ 'ਤੇ ਕਿਹਾ ਸੀ ਕਿ ਉਹ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਸੀ ਅਤੇ ਗੈਂਗ ਤੋਂ ਪ੍ਰਭਾਵਿਤ ਹੋ ਕੇ, ਉਸਨੇ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ।

ਕੰਮ ਦੇ ਮੋਰਚੇ 'ਤੇ, ਰੋਹਿਤ ਸ਼ੈੱਟੀ ਇਸ ਸਮੇਂ ਆਪਣੇ ਸਟੰਟ-ਅਧਾਰਤ ਰਿਐਲਿਟੀ ਸ਼ੋਅ "ਖਤਰੋਂ ਕੇ ਖਿਲਾੜੀ 15" ਲਈ ਖ਼ਬਰਾਂ 'ਚ ਹਨ, ਜਿਸ ਦੀ ਰਿਲੀਜ਼ ਮਿਤੀ ਹਾਲ ਹੀ 'ਚ ਐਲਾਨ ਕੀਤੀ ਗਈ ਹੈ। ਇਸ ਸੀਜ਼ਨ 'ਚ ਫਰਹਾਨਾ ਭੱਟ, ਓਰੀ, ਗੌਰਵ ਖੰਨਾ, ਰੂਬੀਨਾ ਦਿਲੈਕ, ਕਰਨ ਵਾਹੀ, ਅਵਿਨਾਸ਼ ਮਿਸ਼ਰਾ, ਜੈਸਮੀਨ ਭਸੀਨ, ਰਿਤਵਿਕ ਧੰਜਾਨੀ, ਅਵਿਕਾ ਗੋਰ, ਹਰਸ਼ ਗੁਜਰਾਲ, ਸ਼ਗੁਨ ਸ਼ਰਮਾ ਅਤੇ ਵਿਸ਼ਾਲ ਆਦਿਤਿਆ ਸਿੰਘ ਵਰਗੀਆਂ ਮਸ਼ਹੂਰ ਹਸਤੀਆਂ ਨਜ਼ਰ ਆਉਣਗੀਆਂ। ਇਹ ਸ਼ੋਅ 25 ਜੁਲਾਈ ਤੋਂ ਹਰ ਸ਼ਨੀਵਾਰ ਅਤੇ ਐਤਵਾਰ ਰਾਤ 9 ਵਜੇ ਕਲਰਸ ਟੀਵੀ ਅਤੇ ਜੀਓ ਹੌਟਸਟਾਰ 'ਤੇ ਪ੍ਰਸਾਰਿਤ ਕੀਤਾ ਜਾਵੇਗਾ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ

ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ

ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ

ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ