Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

20 ਜੂਨ ਨੂੰ 'ਪੱਛਮੀ ਬੰਗਾਲ ਦਿਵਸ' ਪ੍ਰੋਗਰਾਮ 'ਚ ਸ਼ਾਮਲ ਹੋ ਸਕਦੇ ਹਨ PM ਮੋਦੀ

02 ਜੂਨ, 2026 05:58 PM

ਕੋਲਕਾਤਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਜੂਨ ਨੂੰ ਪੱਛਮੀ ਬੰਗਾਲ ਦਿਵਸ ਮਨਾਉਣ ਲਈ ਆਯੋਜਿਤ ਸਮਾਗਮਾਂ 'ਚ ਸ਼ਾਮਲ ਹੋ ਸਕਦੇ ਹਨ ਅਤੇ ਉਨ੍ਹਾਂ ਦੇ ਦੋ ਦਿਨਾਂ ਦੌਰੇ 'ਤੇ ਕੋਲਕਾਤਾ ਆਉਣ ਦੀ ਉਮੀਦ ਹੈ। ਪਹਿਲਾਂ ਇਹ ਉਮੀਦ ਸੀ ਕਿ ਪ੍ਰਧਾਨ ਮੰਤਰੀ ਦਾ ਦੌਰਾ ਮੁੱਖ ਤੌਰ 'ਤੇ 21 ਜੂਨ ਦੇ ਆਸਪਾਸ ਹੋਵੇਗਾ, ਕਿਉਂਕਿ ਉਸ ਦਿਨ ਅੰਤਰਰਾਸ਼ਟਰੀ ਯੋਗ ਦਿਵਸ ਦਾ ਰਾਸ਼ਟਰੀ ਸਮਾਰੋਹ ਕੋਲਕਾਤਾ 'ਚ ਹੋਣ ਵਾਲਾ ਹੈ। ਯੋਗ ਦਿਵਸ ਸਮਾਰੋਹਾਂ ਦਾ ਆਯੋਜਨ ਕਰਨ ਵਾਲੇ ਆਯੂਸ਼ ਮੰਤਰਾਲੇ ਨੇ ਪਹਿਲਾਂ ਹੀ ਐਲਾਨ ਕੀਤਾ ਹੈ ਕਿ ਇਸ ਸਾਲ ਮੁੱਖ ਯੋਗ ਦਿਵਸ ਸਮਾਗਮ ਕੋਲਕਾਤਾ 'ਚ ਪੀ.ਐੱਮ. ਮੋਦੀ ਦੀ ਮੌਜੂਦਗੀ 'ਚ ਆਯੋਜਿਤ ਕੀਤਾ ਜਾਵੇਗਾ। ਹੁਣ, ਰਾਜਨੀਤਿਕ ਅਤੇ ਪ੍ਰਸ਼ਾਸਨਿਕ ਹਲਕਿਆਂ 'ਚ ਕਿਆਸ ਤੇਜ਼ ਹੋ ਗਏ ਹਨ ਕਿ ਪ੍ਰਧਾਨ ਮੰਤਰੀ ਇਕ ਦਿਨ ਪਹਿਲਾਂ ਯਾਨੀ 20 ਜੂਨ ਨੂੰ ਦੌਰਾ ਕਰ ਸਕਦੇ ਹਨ। ਇਸ ਦਿਨ ਨੂੰ ਭਾਜਪਾ ਦੁਆਰਾ ਪੱਛਮੀ ਬੰਗਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ।

 

ਰਾਜ 'ਚ ਹੁਣ ਭਾਜਪਾ ਸਰਕਾਰ ਹੋਣ ਕਾਰਨ, ਰਾਜ ਸਰਕਾਰ ਦੇ ਇਸ ਦਿਨ ਨੂੰ ਅਧਿਕਾਰਤ ਤੌਰ 'ਤੇ ਮਨਾਉਣ ਨੂੰ ਲੈ ਕੇ ਚਰਚਾਵਾਂ ਚੱਲ ਰਹੀਆਂ ਹਨ। ਸੂਤਰਾਂ ਨੇ ਸੰਕੇਤ ਦਿੱਤਾ ਹੈ ਕਿ ਜੇਕਰ ਅਧਿਕਾਰਤ ਪੱਧਰ 'ਤੇ ਸਮਾਰੋਹ ਆਯੋਜਿਤ ਕੀਤੇ ਜਾਂਦੇ ਹਨ ਤਾਂ ਪੀਐੱਮ ਮੋਦੀ ਪੱਛਮੀ ਬੰਗਾਲ ਦਿਵਸ ਨਾਲ ਜੁੜੇ ਪ੍ਰੋਗਰਾਮ 'ਚ ਸ਼ਾਮਲ ਹੋ ਸਕਦੇ ਹਨ। ਅਜਿਹੇ ਕਿਸੇ ਪ੍ਰੋਗਰਾਮ ਜਾਂ ਉਸ 'ਚ ਪ੍ਰਧਾਨ ਮੰਤਰੀ ਦੀ ਹਿੱਸੇਦਾਰੀ ਨੂੰ ਲੈ ਕੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਨ੍ਹਾਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਇਹ ਘਟਨਾਕ੍ਰਮ ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ ਦੀਆਂ ਤਿਆਰੀਆਂ ਦੇ ਪਿਛੋਕੜ 'ਚ ਸਾਹਮਣੇ ਆਇਆ ਹੈ, ਜਿਸ ਦੇ ਮੱਧ ਕੋਲਕਾਤਾ ਦੇ ਰੈੱਡ ਰੋਡ ਅਤੇ ਨੇਤੇ-ਤੇੜੇ ਦੇ ਇਲਾਕਿਆਂ 'ਚ ਆਯੋਜਿਤ ਹੋਣ ਦੀ ਸੰਭਾਵਨਾ ਹੈ। 

 

ਆਯੂਸ਼ ਮੰਤਰਾਲਾ ਦੇ ਸੂਤਰਾਂ ਅਨੁਸਾਰ, ਇਸ ਪ੍ਰੋਗਰਾਮ 'ਚ ਇਕ ਲੱਖ ਤੋਂ ਵੱਧ ਭਾਗੀਦਾਰਾਂ ਦੇ ਹਿੱਸਾ ਲੈਣ ਦੀ ਉਮੀਦ ਹੈ। ਰਾਜ ਸਰਕਾਰ ਦੇ ਅਧਿਕਾਰੀਆਂ ਨੇ ਪ੍ਰੋਗਰਾਮ ਲਈ ਪਹਿਲਾਂ ਹੀ ਵਿਆਪਕ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੱਛਮੀ ਬੰਗਾਲ ਦਿਵਸ ਮਨਾਉਣਾ ਰਾਜ 'ਚ ਲੰਬੇ ਸਮੇਂ ਤੋਂ ਰਾਜਨੀਤਕ ਬਹਿਸ ਦਾ ਵਿਸ਼ਾ ਰਿਹਾ ਹੈ। ਪਿਛਲੀ ਤ੍ਰਿਣਮੂਲ ਕਾਂਗਰਸ ਸਰਕਾਰ ਦੌਰਾਨ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੇ 'ਪੋਇਲਾ ਵੈਸ਼ਾਖ', 14 ਅਪ੍ਰੈਲ ਨੂੰ ਪੱਛਮੀ ਬੰਗਾਲ ਦਿਵਸ ਵਜੋਂ ਐਲਾਨ ਕੀਤਾ ਸੀ ਅਤੇ ਰਾਜ ਸਰਕਾਰ ਨੇ ਇਸ ਦਿਨ ਨੂੰ ਉਸੇ ਅਨੁਸਾਰ ਮਨਾਇਆ ਸੀ। ਹਾਲਾਂਕਿ, ਭਾਜਪਾ ਲਗਾਤਾਰ 20 ਜੂਨ ਨੂੰ ਪੱਛਮੀ ਬੰਗਾਲ ਦਿਵਸ ਮਨਾਉਂਦੀ ਆ ਰਹੀ ਹੈ। ਰਾਜ 'ਚ ਸਰਕਾਰ ਬਦਲਣ ਦੇ ਨਾਲ, 20 ਜੂਨ ਨੂੰ ਹੁਣ ਪੱਛਮੀ ਬੰਗਾਲ ਦਿਵਸ ਵਜੋਂ ਅਧਿਕਾਰਤ ਮਾਨਤਾ ਮਿਲਣ ਦੀ ਸੰਭਾਵਨਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'