Thursday, November 12, 2026
BREAKING
• ਚੰਡੀਗੜ੍ਹ 'ਚ ਦਿਲਜੀਤ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੈਂਕਾਂ ਤੇ ਮੋਹਾਲੀ ਏਅਰਪੋਰਟ ਲਈ ਵੀ ਆਈ ਈਮੇਲ • ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ • ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼ • ਦੇਸ਼ 'ਚ ਵਧ ਰਹੀ ਮਹਿੰਗਾਈ 'ਤੇ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ • ਬਾਲ ਦਿਵਸ 'ਤੇ ਤਾਮਿਲਨਾਡੂ 'ਚ 61.84 ਲੱਖ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਕੇਕ • ਰੇਅਰ ਅਰਥ ਮਿਨਰਲਜ਼ ਦੇ ਮਾਮਲੇ 'ਚ ਤੇਜ਼ੀ ਨਾਲ ਅੱਗੇ ਵਧ ਰਿਹਾ ਭਾਰਤ ! 2025 ਤੋਂ ਹੁਣ ਤੱਕ ਕੀਤੇ 15 ਸਮਝੌਤੇ • ਨਿਊਯਾਰਕ ਦੀ ਜੇਲ੍ਹ ਤੋਂ ਬ੍ਰਿਟਿਸ਼ ਏਅਰਬੇਸ ’ਤੇ ਹਮਲੇ ਦੀ ਸਾਜ਼ਿਸ਼ ! ਫ਼ੋਨ ’ਤੇ ਕੋਡ ਭਾਸ਼ਾ ’ਚ ਆ ਰਹੇ ਸੀ ਹੁਕਮ • ਅਮਰੀਕਾ ਈਰਾਨ ਦੇ ਗੁਆਂਢੀ ਦੇਸ਼ਾਂ 'ਤੇ ਜ਼ਮੀਨੀ ਵਪਾਰ ਮਾਰਗਾਂ ਨੂੰ ਬੰਦ ਕਰਨ ਲਈ ਪਾ ਰਿਹੈ ਦਬਾਅ • 34 ਸਾਲਾਂ ਬਾਅਦ ਮੁੜ ਲਾੜੀ ਬਣੇਗੀ ਅਰਚਨਾ ਪੂਰਨ ਸਿੰਘ ! ਇਸ ਦਿਨ ਲਵੇਗੀ ਸੱਤ ਫੇਰੇ • ਬਾਲ-ਟੈਂਪਰਿੰਗ ਵਿਵਾਦ: ਮਿਚੇਲ ਮਾਰਸ਼ ਨੇ ਘਟਨਾ 'ਤੇ ਬੋਲਣ ਤੋਂ ਕੀਤਾ ਇਨਕਾਰ

ਪੰਜਾਬ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

12 ਨਵੰਬਰ, 2026 06:32 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਦੇ 2014 ਬੈਚ ਦੇ ਅਧਿਕਾਰੀ ਸ੍ਰੀ ਅਰਵਿੰਦ ਕੁਮਾਰ ਨੇ ਵੀਰਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼ਹੀਦ ਭਗਤ ਸਿੰਘ ਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਰਾਜ ਸਰਕਾਰ ਵੱਲੋਂ ਹਾਲ ਹੀ ਵਿੱਚ ਉਨ੍ਹਾਂ ਦੀ ਬਦਲੀ ਉਪਰੰਤ ਖਮਾਣੋਂ ਤੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਉਹ ਖਮਾਣੋਂ (ਫਤਿਹਗੜ੍ਹ ਸਾਹਿਬ) ਵਿਖੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਸੇਵਾਵਾਂ ਨਿਭਾਅ ਰਹੇ ਸਨ।

ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਸ੍ਰੀ ਅਰਵਿੰਦ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਵਾਉਣਾ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਰਹੇਗਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਆਵਾਜਾਈ, ਵਾਤਾਵਰਣ ਦੀ ਸੰਭਾਲ, ਸਿਹਤ ਸੇਵਾਵਾਂ, ਸਿੱਖਿਆ ਅਤੇ ਬਜ਼ੁਰਗ ਨਾਗਰਿਕਾਂ, ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਵਰਗੇ ਅਹਿਮ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਨ੍ਹਾਂ ਖੇਤਰਾਂ ਵਿੱਚ ਲੋੜ ਅਨੁਸਾਰ ਯੋਜਨਾਵਾਂ ਉਲੀਕ ਕੇ ਉਨ੍ਹਾਂ ਨੂੰ ਅਮਲੀ ਰੂਪ ਦਿੱਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਆਪਣੇ ਦਫ਼ਤਰ ਦੇ ਸਟਾਫ ਨਾਲ ਮੁੱਢਲੀ ਮੀਟਿੰਗ ਵੀ ਕੀਤੀ ਅਤੇ ਸਮੂਹ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਅਸਲ ਲਾਭ ਯੋਗ ਲਾਭਪਾਤਰੀਆਂ ਤੱਕ ਜ਼ਮੀਨੀ ਪੱਧਰ 'ਤੇ ਪਹੁੰਚਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਸਮੇਂ ਸਿਰ ਅਤੇ ਬਿਨਾਂ ਕਿਸੇ ਮੁਸ਼ਕਲ ਤੋਂ ਲਾਭ ਮਿਲ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ