Friday, November 13, 2026
BREAKING
• ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ • ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ • ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ • UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ • ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ • PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ • ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ • ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ • ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ  • ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਪੰਜਾਬ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

13 ਨਵੰਬਰ, 2026 04:45 PM
ਨਵਾਂ ਸ਼ਹਿਰ (ਜਸਵਿੰਦਰ ਬੈਂਸ) : ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਦੇ 2014 ਬੈਚ ਦੇ ਅਧਿਕਾਰੀ ਸ੍ਰੀ ਅਰਵਿੰਦ ਕੁਮਾਰ ਨੇ ਵੀਰਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼ਹੀਦ ਭਗਤ ਸਿੰਘ ਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਰਾਜ ਸਰਕਾਰ ਵੱਲੋਂ ਹਾਲ ਹੀ ਵਿੱਚ ਉਨ੍ਹਾਂ ਦੀ ਬਦਲੀ ਉਪਰੰਤ ਖਮਾਣੋਂ ਤੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਉਹ ਖਮਾਣੋਂ (ਫਤਿਹਗੜ੍ਹ ਸਾਹਿਬ) ਵਿਖੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਸੇਵਾਵਾਂ ਨਿਭਾਅ ਰਹੇ ਸਨ।
 
ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਸ੍ਰੀ ਅਰਵਿੰਦ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਵਾਉਣਾ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਰਹੇਗਾ।
 
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਆਵਾਜਾਈ, ਵਾਤਾਵਰਣ ਦੀ ਸੰਭਾਲ, ਸਿਹਤ ਸੇਵਾਵਾਂ, ਸਿੱਖਿਆ ਅਤੇ ਬਜ਼ੁਰਗ ਨਾਗਰਿਕਾਂ, ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਵਰਗੇ ਅਹਿਮ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਨ੍ਹਾਂ ਖੇਤਰਾਂ ਵਿੱਚ ਲੋੜ ਅਨੁਸਾਰ ਯੋਜਨਾਵਾਂ ਉਲੀਕ ਕੇ ਉਨ੍ਹਾਂ ਨੂੰ ਅਮਲੀ ਰੂਪ ਦਿੱਤਾ ਜਾਵੇਗਾ।
 
ਇਸ ਮੌਕੇ ਉਨ੍ਹਾਂ ਆਪਣੇ ਦਫ਼ਤਰ ਦੇ ਸਟਾਫ ਨਾਲ ਮੁੱਢਲੀ ਮੀਟਿੰਗ ਵੀ ਕੀਤੀ ਅਤੇ ਸਮੂਹ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਅਸਲ ਲਾਭ ਯੋਗ ਲਾਭਪਾਤਰੀਆਂ ਤੱਕ ਜ਼ਮੀਨੀ ਪੱਧਰ 'ਤੇ ਪਹੁੰਚਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਸਮੇਂ ਸਿਰ ਅਤੇ ਬਿਨਾਂ ਕਿਸੇ ਮੁਸ਼ਕਲ ਤੋਂ ਲਾਭ ਮਿਲ ਸਕੇ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼

ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼