Thursday, July 30, 2026
BREAKING
ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’ ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ' ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ ਪ੍ਰਸਤਾਵ ਹੈਦਰਾਬਾਦ 'ਚ ਹੋਵੇਗਾ ਸਪਾਈਡਰ-ਮੈਨ ਫਿਲਮ ਦਾ ਪਹਿਲਾ ਭਾਰਤੀ ਪ੍ਰੀਮੀਅਰ ਸ਼ੋਅ ਰਿਚਾ ਚੱਢਾ ਨੇ ਨਵੇਂ ਸ਼ੋਅ "ਮੁਸਾਫਿਰੀ" ਦਾ ਕੀਤਾ ਐਲਾਨ, ਅਗਸਤ 'ਚ ਯੂਟਿਊਬ 'ਤੇ ਹੋਵੇਗਾ ਪ੍ਰੀਮੀਅਰ 'ਪ੍ਰੀਤਮ ਐਂਡ ਪੇਡਰੋ' ਦੇ ਕੋਰੀਆਈ ਰੀਮੇਕ ਨੂੰ ਲੈ ਕੇ ਚਰਚਾਵਾਂ ਸ਼ੁਰੂ

ਰਾਸ਼ਟਰੀ

2022 ’ਚ ਖਰੀਦੀ 1.78 ਕਰੋੜ ਦੀ ਕਾਰ 'ਚ ਆ ਗਈ ਸੀ ਖਰਾਬੀ, ਅਦਾਲਤ ਨੇ ਮਰਸਡੀਜ਼ ਨੂੰ ਕੀਤਾ ਵੱਡਾ ਜੁਰਮਾਨਾ

20 ਸਤੰਬਰ, 2025 07:55 PM

ਨਵੀਂ ਦਿੱਲੀ : ਇਕ ਵਿਅਕਤੀ ਨੇ 2022 ’ਚ 1.78 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ ਇਕ ਮਰਸਡੀਜ਼ ਇਲੈਕਟ੍ਰਿਕ ਕਾਰ ਖਰੀਦੀ ਪਰ ਉਸ ਕਾਰ ਨੇ ਉਸ ਨੂੰ ਕਾਫ਼ੀ ਪਰੇਸ਼ਾਨ ਕੀਤਾ। ਜਿਸ ਕਾਰਨ ਉਸ ਨੇ ਕੰਜ਼ਿਊਮਰ ਕੋਰਟ ਦਾ ਦਰਵਾਜ਼ਾ ਖੜਕਾਇਆ। ਦਿੱਲੀ ਦੀ ਇਕ ਕੰਜ਼ਿਊਮਰ ਕੋਰਟ ਨੇ ਇਸ ਤੋਂ ਬਾਅਦ ਮਰਸਡੀਜ਼-ਬੈਂਜ਼ ਨੂੰ ਇਕ ਇਲੈਕਟ੍ਰਿਕ ਕਾਰ ਦੀ 1.78 ਕਰੋੜ ਰੁਪਏ ਤੋਂ ਵੱਧ ਦੀ ਖਰੀਦ ਕੀਮਤ ਵਾਪਸ ਕਰਨ ਦਾ ਹੁਕਮ ਦਿੱਤਾ ਹੈ। ਇੰਨਾ ਹੀ ਨਹੀਂ, ਕੰਜ਼ਿਊਮਰ ਕਮਿਸ਼ਨ ਨੇ ਮੈਨੂਫੈਕਚਰਿੰਗ ਕਮੀਆਂ ਨੂੰ ਠੀਕ ਨਾ ਕਰ ਕੇ ਮਾਨਸਿਕ ਪਰੇਸ਼ਾਨੀ ਝੱਲਣ ਲਈ ਸ਼ਿਕਾਇਤਕਰਤਾ ਨੂੰ 5 ਲੱਖ ਰੁਪਏ ਜੁਰਮਾਨੇ ਵਜੋਂ ਦੇਣ ਦਾ ਵੀ ਹੁਕਮ ਦਿੱਤਾ।

ਇਹ ਹੈ ਪੂਰਾ ਮਾਮਲਾ?

ਦਿੱਲੀ ਰਾਜ ਖਪਤਕਾਰ ਝਗੜਾ ਨਿਪਟਾਰਾ ਕਮਿਸ਼ਨ ਇਕ ਸ਼ਿਕਾਇਤ ’ਤੇ ਸੁਣਵਾਈ ਕਰ ਰਿਹਾ ਸੀ, ਜਿਸ ’ਚ ਦੋਸ਼ ਲਾਇਆ ਗਿਆ ਸੀ ਕਿ ਖਰੀਦੀ ਗਈ ਇਲੈਕਟ੍ਰਿਕ ਕਾਰ ਨੂੰ 4 ਵਾਰ ਵਰਕਸ਼ਾਪ ਭੇਜਿਆ ਗਿਆ ਅਤੇ ਅਕਤੂਬਰ 2023 ’ਚ ਮੁਰੰਮਤ ਲਈ ਸੌਂਪੇ ਜਾਣ ਤੋਂ ਬਾਅਦ ਵੀ ਕਾਰ ਕੰਪਨੀ ਦੇ ਕਬਜ਼ੇ ’ਚ ਰਹੀ।

ਪੁਣੇ ਸਥਿਤ ਮਰਸਡੀਜ਼-ਬੈਂਜ਼ ਇੰਡੀਆ ਪ੍ਰਾਈਵੇਟ ਲਿਮਟਿਡ ਅਤੇ ਉਸ ਦੇ ਅਧਿਕਾਰਤ ਫਰੈਂਚਾਇਜ਼ੀ ਪਾਰਟਨਰ ਗਲੋਬਲ ਸਟਾਰ ਆਟੋ ਐੱਲ. ਐੱਲ. ਪੀ. ਓਖਲਾ ਦੇ ਖਿਲਾਫ ਸ਼ਿਕਾਇਤ ’ਚ ਕਿਹਾ ਗਿਆ ਕਿ ਕਾਨੂੰਨੀ ਨੋਟਿਸ ਦਾ ਕੋਈ ਜਵਾਬ ਨਹੀਂ ਮਿਲਿਆ ਅਤੇ ਵਿਰੋਧੀ ਧਿਰ ਸੇਵਾ ’ਚ ਕਮੀ ਲਈ ਜਵਾਬਦੇਹ ਹਨ। ਕਮਿਸ਼ਨ ਦੀ ਚੇਅਰਪਰਸਨ ਜਸਟਿਸ ਸੰਗੀਤਾ ਢੀਂਗਰਾ ਸਹਿਗਲ ਅਤੇ ਜੁਡੀਸ਼ੀਅਲ ਮੈਂਬਰ ਪਿੰਕੀ ਨੇ 12 ਸਤੰਬਰ ਦੇ ਆਪਣੇ ਹੁਕਮ ’ਚ ਕਿਹਾ, “ਵਿਰੋਧੀ ਧਿਰਾਂ ਦੇ ਕਬੂਲਨਾਮੇ ਦੇ ਆਧਾਰ ’ਤੇ ਇਹ ਸਪੱਸ਼ਟ ਹੈ ਕਿ ਉਕਤ ਕਾਰ ਨੂੰ ਖਰੀਦ ਦੀ ਤਰੀਕ (2 ਨਵੰਬਰ, 2022) ਤੋਂ ਇਕ ਸਾਲ ਦੀ ਛੋਟੀ ਮਿਆਦ ਦੇ ਅੰਦਰ ਕਈ ਵਾਰ ਮੁਰੰਮਤ ਲਈ ਭੇਜਿਆ ਗਿਆ ਸੀ।”

ਕਮਿਸ਼ਨ ਨੇ ਕਿਹਾ ਕਿ ਨੁਕਸਦਾਰ ਕਾਰ ਨੂੰ ਬਦਲਣਾ ਨਿਰਮਾਤਾ (ਮਰਸਡੀਜ਼-ਬੈਂਜ਼) ਦਾ ਫਰਜ਼ ਸੀ ਪਰ ਉਸ ਨੇ ਇਸ ਨੂੰ ਨਹੀਂ ਬਦਲਿਆ, ਨਾ ਹੀ ਕੰਪਨੀ ਨੇ ਮੈਨੂਫੈਕਚਰਿੰਗ ਕਮੀਆਂ ਨੂੰ ਦੂਰ ਕੀਤਾ। ਇਸ ਤੋਂ ਬਾਅਦ ਕਮਿਸ਼ਨ ਨੇ ਨਿਰਮਾਤਾ ਨੂੰ ਲਗਭਗ 1.78 ਕਰੋੜ ਰੁਪਏ ਤੋਂ ਵੱਧ ਦੀ ਪੂਰੀ ਖਰੀਦ ਰਾਸ਼ੀ ਵਾਪਸ ਕਰਨ ਦਾ ਹੁਕਮ ਦਿੱਤਾ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੂੰ ਮਾਨਸਿਕ ਪਰੇਸ਼ਾਨੀ ਲਈ 5 ਲੱਖ ਰੁਪਏ ਅਤੇ ਮੁਕਦਮੇ ਦੇ ਖਰਚੇ ਲਈ 50,000 ਰੁਪਏ ਦਾ ਵਾਧੂ ਭੁਗਤਾਨ ਕਰਨ ਲਈ ਵੀ ਕਿਹਾ ਗਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ