Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ

10 ਅਗਸਤ, 2026 05:25 PM

ਜਲੰਧਰ : ਪੰਜਾਬ ਦੀ ਰਾਜਨੀਤੀ ਵਿਚ ਕਦੇ ਮਜ਼ਬੂਤ ਸਿਆਸੀ ਤਾਕਤ ਰਹੇ ਸ਼੍ਰੋਮਣੀ ਅਕਾਲੀ ਦਲ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਵਜੂਦ ਅਤੇ ਵਾਪਸੀ ਦੀ ਵੱਡੀ ਲੜਾਈ ਬਣਦੀਆਂ ਵਿਖਾਈ ਦੇ ਰਹੀਆਂ ਹਨ। ਇਸੇ ਦੌਰਾਨ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਦੋਬਾਰਾ ਗਠਜੋੜ ਦੀਆਂ ਸੰਭਾਵਨਾਵਾਂ ਨੇ ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਜੇਕਰ ਦੋਵੇਂ ਦਲ ਫਿਰ ਇਕੱਠੇ ਹੁੰਦੇ ਹਨ ਤਾਂ ਇਹ ਅਕਾਲੀ ਦਲ ਲਈ ਗੁਆਚੀ ਹੋਈ ਸਿਆਸੀ ਜ਼ਮੀਨ ਮੁੜ ਹਾਸਲ ਕਰਨ ਦਾ ਰਸਤਾ ਖੋਲ੍ਹ ਸਕਦਾ ਹੈ।


‘ਪੰਥਕ’ ਵੋਟ ਬੈਂਕ ’ਤੇ ਫਿਰ ਨਜ਼ਰ
ਰਿਪੋਰਟ ਮੁਤਾਬਕ ਪੰਜਾਬ ਦੀ ਚੋਣ ਰਾਜਨੀਤੀ 'ਚ ਸਿੱਖ ਪਛਾਣ ਅਤੇ ਉਸ ਨਾਲ ਜੁੜੇ ਮੁੱਦੇ ਲੰਮੇ ਸਮੇਂ ਤੱਕ ਅਕਾਲੀ ਦਲ ਦੀ ਸਭ ਤੋਂ ਵੱਡੀ ਤਾਕਤ ਰਹੇ ਹਨ ਪਰ ਪਿਛਲੇ ਇਕ ਦਹਾਕੇ ਵਿਚ ਪਾਰਟੀ ਦੇ ਜਨ-ਆਧਾਰ ਵਿਚ ਲਗਾਤਾਰ ਗਿਰਾਵਟ ਆਈ ਹੈ। ਵੱਖ-ਵੱਖ ਅਕਾਲੀ ਧੜਿਆਂ ਦੇ ਉੱਭਰਨ ਅਤੇ ਨਵੇਂ ਸਿਆਸੀ ਬਦਲਾਂ ਦੇ ਮਜ਼ਬੂਤ ਹੋਣ ਨਾਲ ‘ਪੰਥਕ’ ਸਿਆਸੀ ਖੇਤਰ ਵੀ ਵੰਡਿਆ ਗਿਆ ਹੈ। ਅਜਿਹੇ ਵਿਚ ਭਾਜਪਾ ਨਾਲ ਸੰਭਾਵਿਤ ਗਠਜੋੜ ਅਕਾਲੀ ਦਲ ਨੂੰ ਆਪਣੇ ਪੁਰਾਣੇ ਸਮਰਥਕਾਂ ਤੱਕ ਦੋਬਾਰਾ ਪਹੁੰਚ ਬਣਾਉਣ ਦਾ ਮੌਕਾ ਦੇ ਸਕਦਾ ਹੈ। ਹਾਲਾਂਕਿ ਇਹ ਉਦੋਂ ਹੀ ਸੰਭਵ ਹੋਵੇਗਾ ਜਦੋਂ ਦੋਵੇਂ ਪਾਰਟੀਆਂ ਆਪਣੇ-ਆਪਣੇ ਸਿਆਸੀ ਹਿੱਤਾਂ ਵਿਚਾਲੇ ਸੰਤੁਲਨ ਕਾਇਮ ਕਰ ਸਕਣਗੀਆਂ।


ਇਕ ਦਹਾਕੇ ਵਿਚ ਕਮਜ਼ੋਰ ਹੋਇਆ ਅਕਾਲੀ ਦਲ
ਪਿਛਲੇ ਤਕਰੀਬਨ ਇਕ ਦਹਾਕੇ ਵਿਚ ਅਕਾਲੀ ਦਲ ਨੂੰ ਪੰਜਾਬ ਦੀ ਸਿਆਸਤ 'ਚ ਲਗਾਤਾਰ ਝਟਕੇ ਲੱਗੇ ਹਨ। ਪਾਰਟੀ ਦਾ ਉਹ ਪ੍ਰਭਾਵ ਕਮਜ਼ੋਰ ਹੋਇਆ ਹੈ, ਜਿਸ ਦੇ ਦਮ ’ਤੇ ਉਹ ਲੰਮੇ ਸਮੇਂ ਤੱਕ ਸੂਬੇ ਦੀ ਮੁੱਖ ਸਿਆਸੀ ਤਾਕਤ ਬਣੀ ਰਹੀ। ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਆਪਣੇ ਰਵਾਇਤੀ ਸਮਰਥਕ ਵਰਗ ਨੂੰ ਦੋਬਾਰਾ ਆਪਣੇ ਨਾਲ ਜੋੜਨ ਦੀ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਅਤੇ ਉਸ ਤੋਂ ਬਾਅਦ ਦੇ ਸਿਆਸੀ ਘਟਨਾਕ੍ਰਮਾਂ ਨੇ ਪਾਰਟੀ ਦੇ ਸਾਹਮਣੇ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ। ਸੰਗਰੂਰ ਲੋਕ ਸਭਾ ਸੀਟ ਤੋਂ 2022 ਵਿਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੇ ਵੀ ‘ਪੰਥਕ’ ਸਿਆਸੀ ਖੇਤਰ ਵਿਚ ਵਧਦੇ ਖਿਲਾਰੇ ਵੱਲ ਇਸ਼ਾਰਾ ਕੀਤਾ।


ਵੱਖ-ਵੱਖ ਧੜਿਆਂ ਨੇ ਵਧਾਈ ਚੁਣੌਤੀ
2025 ਵਿਚ ਅਕਾਲੀ ਦਲ ਵਿਚ ਇਕ ਵੱਡੀ ਵੰਡ ਵੇਖਣ ਨੂੰ ਮਿਲੀ। ਬਾਗੀ ਧੜੇ ਨੇ ਵੱਖ ਹੋ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦਾ ਗਠਨ ਕੀਤਾ। ਇਸ ਤੋਂ ਇਲਾਵਾ ਲੋਕ ਸਭਾ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿਚ 'ਵਾਰਿਸ ਪੰਜਾਬ ਦੇ' ਨੇ ਵੀ ਪੰਥਕ ਰਾਜਨੀਤੀ ਵਿਚ ਆਪਣੀ ਮੌਜੂਦਗੀ ਮਜ਼ਬੂਤ ਕੀਤੀ ਹੈ। ਦੂਜੇ ਪਾਸੇ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲਾ ਅਕਾਲੀ ਦਲ (ਅੰਮ੍ਰਿਤਸਰ) ਵੀ ਸਮੇਂ-ਸਮੇਂ ’ਤੇ ਪੰਜਾਬ ਦੇ ਸਿਆਸੀ ਮੁੱਦਿਆਂ ’ਤੇ ਸਰਗਰਮ ਰਿਹਾ ਹੈ। ਇਨ੍ਹਾਂ ਵੱਖ-ਵੱਖ ਤਾਕਤਾਂ ਨੇ ਅਕਾਲੀ ਦਲ ਦੇ ਰਵਾਇਤੀ 'ਪੰਥਕ' ਆਧਾਰ ਨੂੰ ਕਈ ਹਿੱਸਿਆਂ ਵਿਚ ਵੰਡ ਦਿੱਤਾ ਹੈ।


ਭਾਜਪਾ ਨਾਲ ਗਠਜੋੜ ਬਣਾ ਸਕਦੈ ਨਵਾਂ ਸਮੀਕਰਨ
ਸਿਆਸੀ ਮਾਹਿਰਾਂ ਮੁਤਾਬਕ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਸੰਭਾਵਿਤ ਗਠਜੋੜ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਚੋਣ ਸਮੀਕਰਨ ਨੂੰ ਪੂਰੀ ਤਰ੍ਹਾਂ ਬਦਲ ਸਕਦਾ ਹੈ। ਭਾਜਪਾ ਕੋਲ ਸ਼ਹਿਰੀ ਅਤੇ ਗੈਰ-ਪੰਥਕ ਖੇਤਰਾਂ ਵਿਚ ਆਪਣਾ ਆਧਾਰ ਹੈ, ਜਦਕਿ ਅਕਾਲੀ ਦਲ ਦਾ ਰਵਾਇਤੀ ਪ੍ਰਭਾਵ ਦਿਹਾਤੀ ਪੰਜਾਬ ਅਤੇ ਸਿੱਖ ਵੋਟਰਾਂ ਵਿਚਾਲੇ ਰਿਹਾ ਹੈ। ਦੋਵੇਂ ਪਾਰਟੀਆਂ ਜੇਕਰ ਇਨ੍ਹਾਂ ਆਧਾਰਾਂ ਨੂੰ ਇਕ ਮੰਚ 'ਤੇ ਲਿਆਉਣ ਵਿਚ ਸਫ਼ਲ ਹੁੰਦੀਆਂ ਹਨ ਤਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਾਹਮਣੇ ਇਕ ਮਜ਼ਬੂਤ ਸਿਆਸੀ ਬਦਲ ਖੜ੍ਹਾ ਹੋ ਸਕਦਾ ਹੈ।


'ਪਾਵਰ' ਬਣ ਸਕਦੀ ਹੈ ਦੋਵਾਂ ਪਾਰਟੀਆਂ ਨੂੰ ਜੋੜਨ ਵਾਲੀ ਕੜੀ
ਪੰਜਾਬ ਦੀ ਪੰਥਕ ਸਿਆਸਤ ਦਾ ਅਧਿਐਨ ਕਰਨ ਵਾਲੇ ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਸੱਤਾ ਵਿਚ ਵਾਪਸੀ ਦੀ ਸੰਭਾਵਨਾ ਹੀ ਵੱਖ-ਵੱਖ ਅਕਾਲੀ ਧੜਿਆਂ ਅਤੇ ਭਾਜਪਾ ਨੂੰ ਇਕ ਸਾਂਝੇ ਮੰਚ ਵੱਲ ਖਿੱਚ ਸਕਦੀ ਹੈ। ਉਨ੍ਹਾਂ ਦਾ ਤਰਕ ਹੈ ਕਿ ਸਿਆਸੀ ਤਾਕਤ ਅਤੇ ਸੱਤਾ ਦੀ ਸੰਭਾਵਨਾ ਹੀ ਵੱਖ-ਵੱਖ ਧੜਿਆਂ ਨੂੰ ਇਕਜੁੱਟ ਰੱਖਣ ਵਾਲੀ ਸਭ ਤੋਂ ਵੱਡੀ ਕੜੀ ਬਣ ਸਕਦੀ ਹੈ। ਜੇਕਰ ਅਕਾਲੀ ਦਲ ਅਤੇ ਭਾਜਪਾ ਨੂੰ ਸੱਤਾ ਵਿਚ ਵਾਪਸੀ ਦੀ ਅਸਲ ’ਚ ਸੰਭਾਵਨਾ ਦਿਖਾਈ ਦਿੰਦੀ ਹੈ ਤਾਂ ਸੁਖਬੀਰ ਸਿੰਘ ਬਾਦਲ ਦੇ ਇਰਦ-ਗਿਰਦ ਦੁਬਾਰਾ ਸਿਆਸੀ ਲਾਮਬੰਦੀ ਦੀ ਕੋਸ਼ਿਸ਼ ਤੇਜ਼ ਹੋ ਸਕਦੀ ਹੈ।


ਇਕੱਲੇ ਚੋਣ ਲੜਨਾ ਪੈ ਸਕਦਾ ਹੈ ਭਾਰੀ
ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਭਾਜਪਾ ਅਤੇ ਅਕਾਲੀ ਦਲ ਜੇਕਰ ਵੱਖੋ-ਵੱਖ ਹੋ ਕੇ ਚੋਣ ਲੜਦੇ ਹਨ ਤਾਂ ਦੋਵਾਂ ਦੀਆਂ ਵੋਟਾਂ ਦੀ ਵੰਡ ਕਾਰਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਫ਼ਾਇਦਾ ਹੋ ਸਕਦਾ ਹੈ। ਇਸ ਦੇ ਉਲਟ ਗੱਠਜੋੜ ਦੀ ਸਥਿਤੀ ਵਿਚ ਦੋਵੇਂ ਪਾਰਟੀਆਂ ਇਕ-ਦੂਜੇ ਦੇ ਵੋਟ ਬੈਂਕ ਨੂੰ ਜੋੜਨ ਦੀ ਕੋਸ਼ਿਸ਼ ਕਰ ਸਕਦੀਆਂ ਹਨ। ਹਾਲਾਂਕਿ ਅਜੇ ਦੋਵਾਂ ਪਾਰਟੀਆਂ ਵੱਲੋਂ ਕਿਸੇ ਰਸਮੀ ਗੱਠਜੋੜ ਦਾ ਐਲਾਨ ਨਹੀਂ ਹੋਇਆ ਹੈ। ਇਸ ਦੇ ਬਾਵਜੂਦ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸੰਭਾਵਿਤ ਗੱਠਜੋੜ ਦੀ ਚਰਚਾ ਨੇ ਪੰਜਾਬ ਦੀ ਸਿਆਸਤ ਵਿਚ ਨਵੀਂ ਹਲਚਲ ਜ਼ਰੂਰ ਪੈਦਾ ਕਰ ਦਿੱਤੀ ਹੈ।


ਸਵਾਲ ਸਿਰਫ਼ ਗਠਜੋੜ ਦਾ ਨਹੀਂ, ਅਕਾਲੀ ਦਲ ਦੀ ਵਾਪਸੀ ਦਾ ਵੀ
ਅਕਾਲੀ ਦਲ ਲਈ ਭਾਜਪਾ ਨਾਲ ਦੁਬਾਰਾ ਹੱਥ ਮਿਲਾਉਣਾ ਸਿਰਫ ਚੋਣ ਗੱਠਜੋੜ ਦਾ ਸਵਾਲ ਨਹੀਂ ਹੋਵੇਗਾ। ਅਸਲੀ ਚੁਣੌਤੀ ਆਪਣੇ ਖਿੰਡੇ ‘ਪੰਥਕ’ ਆਧਾਰ ਨੂੰ ਫਿਰ ਤੋਂ ਇਕਜੁੱਟ ਕਰਨ ਦੀ ਹੋਵੇਗੀ। ਪਾਰਟੀ ਜੇਕਰ ਆਪਣੇ ਪੁਰਾਣੇ ਸਮਰਥਕਾਂ ਦਾ ਭਰੋਸਾ ਵਾਪਸ ਹਾਸਲ ਕਰ ਲੈਂਦੀ ਹੈ ਅਤੇ ਭਾਜਪਾ ਆਪਣੇ ਗੈਰ-ਪੰਥਕ ਆਧਾਰ ਨੂੰ ਉਸ ਨਾਲ ਜੋੜ ਲੈਂਦੀ ਹੈ, ਤਾਂ 2027 ਵਿਚ ਪੰਜਾਬ ਦੀ ਚੋਣ ਤਸਵੀਰ ਕਾਫ਼ੀ ਹੱਦ ਤੱਕ ਬਦਲ ਸਕਦੀ ਹੈ। ਫ਼ਿਲਹਾਲ ਗੇਂਦ ਦੋਵਾਂ ਪਾਰਟੀਆਂ ਦੇ ਪਾਲੇ ਵਿਚ ਹੈ ਅਤੇ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ 2027 ਦੀ ਸਿਆਸੀ ਜੰਗ ਤੋਂ ਪਹਿਲਾਂ ਭਾਜਪਾ ਅਤੇ ਅਕਾਲੀ ਦਲ ਫਿਰ ਪੁਰਾਣੇ ਸਾਥੀ ਬਣਦੇ ਹਨ ਜਾਂ ਵੱਖਰੇ-ਵੱਖਰੇ ਰਸਤੇ ’ਤੇ ਚੱਲਦੇ ਹਨ।

 

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ