Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

2027 ਦੀਆਂ ਚੋਣਾਂ ਤੋਂ ਪਹਿਲਾਂ ਹਲਚਲ! ਕਾਂਗਰਸੀ ਆਗੂ ਨੇ ਖ਼ੁਦ ਨੂੰ ਐਲਾਨ ਦਿੱਤਾ ਉਮੀਦਵਾਰ

02 ਅਕਤੂਬਰ, 2025 06:28 PM

ਮਹਿਲ ਕਲਾਂ : ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਵੱਲੋਂ ਹਲਕਾ ਮਹਿਲ ਕਲਾਂ ਤੋਂ ਸੰਭਾਵੀ ਉਮੀਦਵਾਰ ਵਜੋਂ ਸਾਬਕਾ ਐੱਮ.ਸੀ. ਬਰਨਾਲਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨ ਜਸਮੇਲ ਸਿੰਘ ਡੇਅਰੀਵਾਲਾ ਨੇ ਅੱਜ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਸਮੇਤ ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ, ਪਿੰਡ ਠੁੱਲੀਵਾਲ ਵਿਖੇ ਰੁਮਾਲਾ ਸਾਹਿਬ ਦੀ ਸੇਵਾ ਅਤੇ ਅਰਦਾਸ ਬੇਨਤੀ ਕਰਨ ਉਪਰੰਤ ਦੁਸਹਿਰੇ ਦੇ ਪਵਿੱਤਰ ਤਿਉਹਾਰ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਖੁਦ ਨੂੰ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਚੋਣ ਲੜਨ ਦਾ ਅਧਿਕਾਰਕ ਐਲਾਨ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਮੇਲ ਸਿੰਘ ਡੇਅਰੀਵਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਹਾਈ ਕਮਾਨ ਵੱਲੋਂ ਹਲਕਾ ਮਹਿਲ ਕਲਾਂ ਤੋਂ ਚੋਣ ਲੜਨ ਦੀ ਤਿਆਰੀ ਕਰਨ ਦਾ ਸੰਕੇਤ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਪਾਰਟੀ ਮੇਰੀਆਂ ਸੇਵਾਵਾਂ ਅਤੇ ਵਫ਼ਾਦਾਰੀ ਨੂੰ ਵੇਖਦਿਆਂ ਮੈਨੂੰ ਟਿਕਟ ਦੇਵੇਗੀ ਤਾਂ ਜੋ ਮੈਂ ਹਲਕੇ ਦੇ ਲੋਕਾਂ ਦੀ ਸੇਵਾ ਵੱਡੇ ਪੱਧਰ ’ਤੇ ਕਰ ਸਕਾਂ। ਡੇਅਰੀਵਾਲਾ ਨੇ ਯਾਦ ਕਰਵਾਇਆ ਕਿ ਪਿਛਲੀ ਵਾਰ ਵੀ ਉਹ ਇਸ ਹਲਕੇ ਤੋਂ ਕਾਂਗਰਸ ਟਿਕਟ ਦੇ ਦਾਅਵੇਦਾਰ ਸਨ, ਪਰ ਪਾਰਟੀ ਫੈਸਲੇ ਤੋਂ ਬਾਅਦ ਪੂਰੀ ਵਫ਼ਾਦਾਰੀ ਨਾਲ ਕਾਂਗਰਸ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਪਾਰਟੀ ਦੇ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਦੇ ਰਹੇ ਹਨ—ਚਾਹੇ ਪੰਜਾਬ ਯੂਥ ਕਾਂਗਰਸ ਬਲਾਕ ਬਰਨਾਲਾ ਦੇ ਪ੍ਰਧਾਨ ਦੇ ਤੌਰ ’ਤੇ, ਯੂਥ ਕਾਂਗਰਸ ਪੰਜਾਬ ਦੇ ਸੂਬਾ ਜਨ ਸਕੱਤਰ ਵਜੋਂ, ਦੋ ਵਾਰ ਐੱਮ.ਸੀ. ਬਰਨਾਲਾ ਰਹਿ ਕੇ ਜਾਂ ਹੁਣ ਐੱਸ.ਸੀ. ਡਿਪਾਰਟਮੈਂਟ ਜ਼ਿਲ੍ਹਾ ਬਰਨਾਲਾ ਦੇ ਚੇਅਰਮੈਨ ਵਜੋਂ।

ਉਨ੍ਹਾਂ ਕਿਹਾ ਕਿ ਜਿਵੇਂ ਐੱਮ.ਸੀ. ਬਣ ਕੇ ਉਨ੍ਹਾਂ ਨੇ ਬਰਨਾਲਾ ਵਿੱਚ ਰਿਕਾਰਡਤੋੜ ਵਿਕਾਸ ਕਰਵਾਇਆ ਸੀ, ਉਸੇ ਤਰ੍ਹਾਂ ਮਹਿਲ ਕਲਾਂ ਹਲਕੇ ਦੇ ਲੋਕਾਂ ਦੀ ਸੇਵਾ ਲਈ ਹੋਰ ਵੱਧ ਜੋਸ਼ ਨਾਲ ਕੰਮ ਕਰਨਗੇ। ਡੇਅਰੀਵਾਲਾ ਨੇ ਹਲਕੇ ਦੇ ਸਮੂਹ ਲੋਕਾਂ ਨੂੰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਆਪਣੇ ਸਾਥ ਦੀ ਅਪੀਲ ਵੀ ਕੀਤੀ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਐਮਸੀ ਰਾਣੀ ਕੌਰ ਬਰਨਾਲਾ, ਪੁੱਤਰ ਜਗਜੀਤ ਸਿੰਘ ਬਰਨਾਲਾ, ਮਾਤਾ ਮਲਕੀਤ ਕੌਰ ਬਰਨਾਲਾ, ਜੁਗਰਾਜ ਸਿੰਘ ਫੌਜੀ, ਮਹਿੰਦਰ ਕੌਰ ਸ਼ਾਂਤੀ ਹਮੀਦੀ, ਮਲਕੀਤ ਕੌਰ ਰਾਣੀ, ਗੁਰਪ੍ਰੀਤ ਕੌਰ ਬਰਨਾਲਾ, ਲਕਸ਼ਮੀ ਰਾਣੀ ਬਰਨਾਲਾ ਸਮੇਤ ਹੋਰ ਪਰਿਵਾਰਕ ਮੈਂਬਰ ਅਤੇ ਸਮਰਥਕ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.