Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

21 ਜੁਲਾਈ ਤੋਂ ਸ਼ੁਰੂ ਹੋ ਰਿਹਾ ਮਾਨਸੂਨ ਸੈਸ਼ਨ, ਸਰਕਾਰ ਪੇਸ਼ ਕਰ ਸਕਦੀ ਇਹ 8 ਬਿੱਲ

16 ਜੁਲਾਈ, 2025 04:25 PM

ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ, ਜੋ 21 ਅਗਸਤ ਤੱਕ ਚੱਲੇਗਾ। ਇਸ ਦੌਰਾਨ ਕੁੱਲ 21 ਮੀਟਿੰਗਾਂ ਹੋਣਗੀਆਂ। ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਅਤੇ ਵਿਰੋਧੀ ਪਾਰਟੀਆਂ ਨੇ ਵੀ ਮਾਨਸੂਨ ਸੈਸ਼ਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਮਾਨਸੂਨ ਸੈਸ਼ਨ ਵਿੱਚ ਸਰਕਾਰ ਅੱਠ ਨਵੇਂ ਬਿੱਲ ਪੇਸ਼ ਕਰੇਗੀ, ਜਿਸ ਵਿਚ ਮਣੀਪੁਰ ਵਿੱਚ ਰਾਸ਼ਟਰਪਤੀ ਸ਼ਾਸਨ ਨਾਲ ਸਬੰਧਤ ਇੱਕ ਬਿੱਲ ਵੀ ਸ਼ਾਮਲ ਹੈ। ਸਰਕਾਰ ਮਣੀਪੁਰ ਵਿੱਚ ਰਾਸ਼ਟਰਪਤੀ ਸ਼ਾਸਨ ਵਧਾਉਣ 'ਤੇ ਵਿਚਾਰ ਕਰ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਵੀ ਸੈਸ਼ਨ ਦੌਰਾਨ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਵਿਚਕਾਰ ਟਕਰਾਅ ਦੀ ਸਥਿਤੀ ਬਣ ਸਕਦੀ ਹੈ।

ਸੰਸਦ ਦੇ 21 ਜੁਲਾਈ ਨੂੰ ਸ਼ੁਰੂ ਹੋਣ ਵਾਲੇ ਮਾਨਸੂਨ ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਲੋਕ ਸਭਾ ਵਿੱਚ ਜਿਹੜੇ ਬਿੱਲ ਪੇਸ਼ ਕੀਤੇ ਜਾਣ ਦੀ ਉਮੀਦ ਹੈ, ਉਹਨਾਂ ਵਿਚ-ਮਣੀਪੁਰ ਜੀਐੱਸਟੀ (ਸੋਧ) ਬਿੱਲ 2025, ਜਨਤਕ ਟਰੱਸਟ (ਪ੍ਰਬੰਧਾਂ ਵਿੱਚ ਸੋਧ) ਬਿੱਲ 2025, ਭਾਰਤੀ ਪ੍ਰਬੰਧਨ ਸੰਸਥਾਵਾਂ (ਸੋਧ) ਬਿੱਲ 2025, ਟੈਕਸੇਸ਼ਨ ਕਾਨੂੰਨ (ਸੋਧ) ਬਿੱਲ 2025, ਭੂ-ਵਿਰਾਸਤ ਸਥਾਨ ਅਤੇ ਭੂਮੀ-ਅਵਸ਼ੇਸ਼ (ਸੰਭਾਲ ਅਤੇ ਰੱਖ-ਰਖਾਅ) ਬਿੱਲ 2025, ਖਾਣਾਂ ਅਤੇ ਖੱਡਾਂ (ਵਿਕਾਸ ਅਤੇ ਨਿਯਮ) ਸੋਧ ਬਿੱਲ 2025, ਰਾਸ਼ਟਰੀ ਖੇਡ ਪ੍ਰਸ਼ਾਸਨ ਬਿੱਲ 2025, ਰਾਸ਼ਟਰੀ ਡੋਪਿੰਗ ਵਿਰੋਧੀ (ਸੋਧ) ਬਿੱਲ 2025 ਆਦਿ ਹਨ। ਇਸ ਤੋਂ ਇਲਾਵਾ ਗੋਆ ਰਾਜ ਦੇ ਵਿਧਾਨਕ ਹਲਕਿਆਂ ਵਿੱਚ ਅਨੁਸੂਚਿਤ ਕਬੀਲਿਆਂ ਦੇ ਪ੍ਰਤੀਨਿਧਤਾ ਦਾ ਪੁਨਰਗਠਨ ਬਿੱਲ 2024, ਵਪਾਰੀ ਸ਼ਿਪਿੰਗ ਬਿੱਲ 2024, ਭਾਰਤੀ ਬੰਦਰਗਾਹ ਬਿੱਲ 2025, ਆਮਦਨ ਟੈਕਸ ਬਿੱਲ 2025 ਸ਼ਾਮਲ ਹਨ।

ਇਸ ਤੋਂ ਸਪੱਸ਼ਟ ਹੈ ਕਿ ਸਰਕਾਰ ਦੀ ਇਸ ਸਮੇਂ ਇਸ ਉੱਤਰ-ਪੂਰਬੀ ਰਾਜ ਵਿੱਚ ਰਾਸ਼ਟਰਪਤੀ ਸ਼ਾਸਨ ਹਟਾਉਣ ਦੀ ਕੋਈ ਯੋਜਨਾ ਨਹੀਂ ਹੈ। ਮਣੀਪੁਰ ਵਿੱਚ 13 ਫਰਵਰੀ ਨੂੰ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਗਿਆ ਸੀ। ਇਸ ਸ਼ਾਮਨ ਲਈ ਸਰਕਾਰ ਨੂੰ ਹਰ ਛੇ ਮਹੀਨਿਆਂ ਬਾਅਦ ਸੰਸਦ ਤੋਂ ਪ੍ਰਵਾਨਗੀ ਲੈਣੀ ਪੈਂਦੀ ਹੈ। ਇਸ ਵੇਲੇ ਰਾਜ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਆਖਰੀ ਮਿਤੀ 13 ਅਗਸਤ ਹੈ। ਵਿਰੋਧੀ ਧਿਰ ਪਹਿਲਗਾਮ ਅੱਤਵਾਦੀ ਹਮਲੇ ਅਤੇ ਉਸ ਤੋਂ ਬਾਅਦ ਭਾਰਤ ਵੱਲੋਂ ਸ਼ੁਰੂ ਕੀਤੇ ਗਏ ਫੌਜੀ ਆਪ੍ਰੇਸ਼ਨ 'ਆਪ੍ਰੇਸ਼ਨ ਸਿੰਦੂਰ' 'ਤੇ ਚਰਚਾ ਦੀ ਮੰਗ ਕਰ ਸਕਦੀ ਹੈ। ਇਸ ਤੋਂ ਇਲਾਵਾ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਯਸ਼ਵੰਤ ਵਰਮਾ ਨਾਲ ਸਬੰਧਤ ਵਿਵਾਦ ਵੀ ਸਦਨ ਵਿੱਚ ਗੂੰਜ ਸਕਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ