ਚੰਡੀਗੜ੍ਹ : ਫਰਵਰੀ ਮਹੀਨੇ ਦੇ ਅਖੀਰ ‘ਚ ਰਾਹੁਲ ਗਾਂਧੀ ਪੰਜਾਬ ਆ ਰਹੇ ਹਨ। ਸੂਤਰਾਂ ਮੁਤਾਬਕ ਰਾਹੁਲ ਗਾਂਧੀ 28 ਫਰਵਰੀ ਨੂੰ ਬਰਨਾਲਾ ਰੈਲੀ ਵਿਚ ਸ਼ਾਮਿਲ ਹੋਣਗੇ। ਇਹ ਰੈਲੀ ਮਨਰੇਗਾ ਅਤੇ ਅਮਰੀਕਾ-ਭਾਰਤ ਵਪਾਰ ਸਮਝੌਤੇ ਦੇ ਵਿਰੋਧ 'ਚ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਇਸ ਰੈਲੀ ਦੌਰਾਨ ਪੂਰੀ ਪਾਰਟੀ ਇੱਕਜੁੱਟ ਦਿਖਾਈ ਦੇਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਕਾਂਗਰਸ ਨੇ ਰਾਜਪੁਰਾ ਦੇ ਵਿਧਾਇਕ ਹਰਦਿਆਲ ਕੰਬੋਜ ਨੂੰ ਰੈਲੀ ਦਾ ਇੰਚਾਰਜ ਨਿਯੁਕਤ ਕੀਤਾ ਹੈ।