Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਚੰਡੀਗੜ੍ਹ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

23 ਮਾਰਚ, 2026 06:52 PM

ਚੰਡੀਗੜ੍ਹ : ਆਗਾਮੀ ਵੀ. ਵੀ. ਆਈ. ਪੀ. ਦੌਰੇ ਅਤੇ ਸੁਰੱਖਿਆ ਖ਼ਤਰਿਆਂ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਪੂਰੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨ ਦਿੱਤਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨਿਸ਼ਾਂਤ ਕੁਮਾਰ ਯਾਦਵ ਵੱਲੋਂ ਜਾਰੀ ਹੁਕਮਾਂ ਅਨੁਸਾਰ 23 ਮਾਰਚ ਤੋਂ 28 ਮਾਰਚ ਤੱਕ ਚੰਡੀਗੜ੍ਹ ’ਚ ਡਰੋਨ ਤੇ ਮਾਨਵ ਰਹਿਤ ਹਵਾਈ ਵਾਹਨ (ਯੂ. ਏ. ਵੀ.) ਉਡਾਉਣ ’ਤੇ ਸਖ਼ਤ ਪਾਬੰਦੀ ਰਹੇਗੀ। ਇਹ ਫ਼ੈਸਲਾ 27 ਤੇ 28 ਮਾਰਚ ਨੂੰ ਸ਼ਹਿਰ ’ਚ ਪ੍ਰਸਤਾਵਿਤ ਵੀ. ਵੀ. ਆਈ. ਪੀ. ਆਮਦ ਦੇ ਮੱਦੇਨਜ਼ਰ ਲਿਆ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਇਹ ਹੁਕਮ ਜਾਰੀ ਕਰਦਿਆਂ ਕਿਹਾ ਕਿ ਦੇਸ਼ ਵਿਰੋਧੀ ਅਨਸਰਾਂ ਵੱਲੋਂ ਡਰੋਨ ਰਾਹੀਂ ਆਈ. ਈ. ਡੀ. (ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਦੀ ਵਰਤੋਂ ਕਰਕੇ ਅੱਤਵਾਦੀ ਹਮਲੇ ਕਰਨ ਦੇ ਵੱਧਦੇ ਰੁਝਾਨ ਅਤੇ ਆਮ ਜਨਤਾ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਕਦਮ ਚੁੱਕਣਾ ਲਾਜ਼ਮੀ ਸੀ।

ਇਹ ਪਾਬੰਦੀ 23 ਮਾਰਚ ਦੀ ਅੱਧੀ ਰਾਤ (ਜ਼ੀਰੋ ਆਵਰਜ਼) ਤੋਂ ਲਾਗੂ ਹੋਵੇਗੀ ਅਤੇ 28 ਮਾਰਚ ਤੱਕ ਪ੍ਰਭਾਵਸ਼ਾਲੀ ਰਹੇਗੀ। ਹਾਲਾਂਕਿ ਇਹ ਹੁਕਮ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਜਿਵੇਂ ਕਿ ਪੁਲਸ, ਪੈਰਾ-ਮਿਲਟਰੀ ਫੋਰਸ, ਏਅਰ ਫੋਰਸ, ਐੱਸ. ਪੀ. ਜੀ. ਜਵਾਨਾਂ ਅਤੇ ਸਮਰੱਥ ਸਰਕਾਰੀ ਅਥਾਰਟੀ ਵੱਲੋਂ ਅਧਿਕਾਰਤ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗਾ।

ਪ੍ਰਸ਼ਾਸਨ ਵੱਲੋਂ ਸਪੱਸ਼ਟ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਦਿਆਂ ਆਮ ਜਨਤਾ ਦੀ ਜਾਣਕਾਰੀ ਲਈ ਡੀ. ਸੀ. ਦਫ਼ਤਰ ਅਤੇ ਜ਼ਿਲ੍ਹਾ ਅਦਾਲਤਾਂ ਦੇ ਨੋਟਿਸ ਬੋਰਡਾਂ ’ਤੇ ਚਿਪਕਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ