Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

28 ਮਾਰਚ ਨੂੰ ਹੋਵੇਗਾ SGPC ਦਾ ਬਜਟ ਇਜਲਾਸ, ਅੰਤ੍ਰਿਗ ਕਮੇਟੀ ਦੀ ਮੀਟਿੰਗ ਦੌਰਾਨ ਕਈ ਫ਼ੈਸਲਿਆਂ 'ਤੇ ਲੱਗੀ ਮੋਹਰ

06 ਮਾਰਚ, 2026 08:20 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲਾਨਾ ਬਜਟ ਇਜਲਾਸ ਇਸ ਵਾਰ 28 ਮਾਰਚ ਨੂੰ ਸੱਦਿਆ ਗਿਆ ਹੈ। ਅੱਜ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ਵਿਚ ਲਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰੇ, ਟਰਸਟਾਂ ਆਦਿ ਦਾ ਸਾਲਾਨਾ ਬਜਟ ਪਾਸ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਜਲਾਸ ਵਿੱਚ ਸ਼ਾਮਿਲ ਹੋਣ ਲਈ ਮੈਂਬਰ ਸਾਹਿਬਾਨ ਨੂੰ ਰਸਮੀ ਪੱਤਰ ਜਾਰੀ ਕੀਤੇ ਜਾ ਰਹੇ ਹਨ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਦੌਰਾਨ ਸਾਲਾਨਾ ਬਜਟ ਪਾਸ ਕਰਨ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜ ਵਿਚਾਰੇ ਜਾਣਗੇ। ਐਡਵੋਕੇਟ ਧਾਮੀ ਨੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਬੇਅਦਬੀਆਂ ਦੇ ਮਾਮਲਿਆਂ ਸਬੰਧੀ ਕਾਨੂੰਨ ਬਨਾਉਣ ਲਈ ਸਮਾਣਾ ਵਿਖੇ ਭਾਈ ਗੁਰਜੀਤ ਸਿੰਘ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੂਰਨ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੇਅਦਬੀਆਂ ਦੇ ਮਾਮਲੇ ’ਤੇ ਸਖ਼ਤ ਕਾਨੂੰਨ ਦੀ ਹਮੇਸ਼ਾ ਮੰਗ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਧਰਮ ਅਤੇ ਧਰਮ ਗ੍ਰੰਥ ਸਤਿਕਾਰਯੋਗ ਹਨ, ਪ੍ਰੰਤੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਸਾਹਿਬ ਨੇ ਸ਼ਬਦ ਗੁਰੂ ਦੇ ਰੂਪ ਵਿਚ ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਗੁਰਬਾਣੀ ਦੀ ਬੇਅਦਬੀ ਦੇ ਮਾਮਲੇ ਵਿਚ ਮਿਸਾਲੀ ਸਜ਼ਾ ਲਈ ਵੱਖਰਾ ਕਾਨੂੰਨ ਬੇਹੱਦ ਜ਼ਰੂਰੀ ਹੈ।
 
ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਪਿਛਲੇ ਦਿਨੀਂ ਮੱਧ ਪ੍ਰਦੇਸ਼ ਦੇ ਰਤਲਾਮ ਵਿਚ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਦੌਰਾਨ ਸਿੱਖ ਬੱਚੀ ਦੀ ਦਸਤਾਰ ਅਤੇ ਕਿਰਪਾਨ ਉਤਾਰੇ ਜਾਣ ਦੀ ਘਟਨਾ ਬਾਰੇ ਨਿੰਦਾ ਮਤਾ ਪਾਸ ਕਰਦਿਆਂ ਇਸ ਨੂੰ ਸਿੱਖਾਂ ਦੇ ਮੌਲਿਕ ਅਧਿਕਾਰਾਂ ’ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਅਤੇ ਖ਼ੁਸ਼ਹਾਲੀ ਲਈ ਹਮੇਸ਼ਾ ਵੱਡਾ ਰੋਲ ਅਦਾ ਕੀਤਾ ਹੈ। ਦੇਸ਼ ਦੇ ਸੰਵਿਧਾਨ ਅੰਦਰ ਧਰਮ ਦੀ ਅਜ਼ਾਦੀ ਲਈ ਮਿਲੇ ਅਧਿਕਾਰਾਂ ਨੂੰ ਪ੍ਰੀਖਿਆਵਾਂ ਸਮੇਂ ਖੋਹਿਆ ਜਾ ਰਿਹਾ ਹੈ, ਜੋ ਵੱਡੀ ਚਿੰਤਾ ਦਾ ਵਿਸ਼ਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕੌਮ ਦੇ ਮਹਾਨ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ 11 ਮਾਰਚ ਤੋਂ 14 ਮਾਰਚ 2026 ਤੱਕ ਖ਼ਾਲਸਈ ਜਾਹੋ-ਜਲਾਲ ਮਨਾਈ ਜਾਵੇਗੀ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 11 ਮਾਰਚ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸੇ ਤਰ੍ਹਾਂ 12 ਮਾਰਚ ਨੂੰ ਅੰਮ੍ਰਿਤ ਸੰਚਾਰ ਸਮਾਗਮ ਹੋਵੇਗਾ ਅਤੇ 13 ਮਾਰਚ ਵੀ ਗੁਰਮਤਿ ਸਮਾਗਮ ਜਾਰੀ ਰਹਿਣਗੇ। ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਅਤੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹਰ ਹਲਕੇ ਵਿਚ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ