Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

29 ਅਪ੍ਰੈਲ ਤੋਂ 1 ਮਈ ਤੱਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ : ਐਡਵੋਕੇਟ ਧਾਮੀ

20 ਮਾਰਚ, 2026 05:50 PM

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਵਸਾਏ ਸ੍ਰੀ ਕੀਰਤਪੁਰ ਸਾਹਿਬ ਦਾ 400 ਸਾਲਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪ੍ਰੰਪਰਾਵਾਂ ਅਤੇ ਖ਼ਾਲਸਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਇਸ ਸਬੰਧੀ 29, 30 ਅਪ੍ਰੈਲ ਅਤੇ 1 ਮਈ 2026 ਨੂੰ ਗੁਰਦੁਆਰਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਵਿਸ਼ਾਲ ਪੱਧਰ ’ਤੇ ਗੁਰਮਤਿ ਸਮਾਗਮ ਹੋਣਗੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸਮਾਗਮਾਂ ਸਬੰਧੀ ਸਬ-ਕਮੇਟੀ ਦੀ ਇਕੱਤਰਤਾ ਹੋਈ, ਜਿਸ ਵਿਚ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਉਹ ਪਾਵਨ ਧਰਤੀ ਹੈ, ਜਿਸ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਵਸਾਇਆ ਸੀ ਅਤੇ ਇਸ ਪਾਵਨ ਅਸਥਾਨ ’ਤੇ ਸ੍ਰੀ ਗੁਰੂ ਹਰਿਰਾਏ ਸਾਹਿਬ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਵੀ ਵਾਸ ਕੀਤਾ। ਇਸ ਪਾਵਨ ਅਸਥਾਨ ਦੀ 400 ਸਾਲਾ ਸ਼ਤਾਬਦੀ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਪੱਧਰ ’ਤੇ ਮਨਾਈ ਜਾਵੇਗੀ। 

ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਬੰਧੀ 29 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ ਰੈਣ-ਸਬਾਈ ਕੀਰਤਨ ਦਰਬਾਰ ਕਰਵਾਇਆ ਜਾਵੇਗਾ। 30 ਅਪ੍ਰੈਲ ਨੂੰ ਵੀ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਨਗੇ। ਸ਼ਤਾਬਦੀ ਸਬੰਧੀ ਮੁੱਖ ਸਮਾਗਮ 1 ਮਈ 2026 ਨੂੰ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ, ਸਿੱਖ ਪੰਥ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਕਾਰਸੇਵਾ ਵਾਲੇ ਮਹਾਂਪੁਰਖਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਸੰਪ੍ਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਪੱਤਰ ਭੇਜੇ ਜਾਣਗੇ। ਸ਼ਤਾਬਦੀ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼ਤਾਬਦੀ ਸਬੰਧੀ ਸੰਗਤਾਂ ਨੂੰ ਪ੍ਰੇਰਣਾ ਕਰਨ ਵਾਸਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਪਿੰਡ-ਪਿੰਡ ਜਾ ਕੇ ਗੁਰਮਤਿ ਸਮਾਗਮ ਕਰਨਗੇ। 

ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਕੱਤਰਤਾ ’ਚ ਅੰਤ੍ਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਸੁਰਜੀਤ ਸਿੰਘ ਤੁਗਲਵਾਲ,ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਅਜਮੇਰ ਸਿੰਘ ਖੇੜਾ, ਪ੍ਰਿਤਪਾਲ ਸਿੰਘ ਪਾਲੀ, ਸੁਖਵਰਸ਼ ਸਿੰਘ ਪੰਨੂ, ਭਾਈ ਅਜੈਬ ਸਿੰਘ ਅਭਿਆਸੀ,  ਗੁਰਿੰਦਰਪਾਲ ਸਿੰਘ ਗੋਰਾ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ  ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ  ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ  ਮਲਕੀਤ ਸਿੰਘ, ਵਧੀਕ ਮੈਨੇਜਰ  ਹਰਦੇਵ ਸਿੰਘ, ਇੰਚਾਰਜ ਰਾਜਵਿੰਦਰ ਸਿੰਘ ਜੋਗਾ ਆਦਿ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ