Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਪੰਜਾਬ

29.82 ਕਰੋੜ ਰੁਪਏ ਦੇ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਸ਼ੇਰੋਂ ਗਊਸਾਲਾ ਦੇ ਮੁਖੀ ਸ੍ਰੀ ਸ੍ਰੀ 1008 ਚੰਦਰ ਮੁਨੀ ਨੇ ਕਰਵਾਈ

08 ਮਈ, 2026 07:33 PM

ਸੁਨਾਮ : ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਾਗਰਿਕਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚੱਲ ਰਹੀਆਂ ਵਿਕਾਸ ਯੋਜਨਾਵਾਂ ਤਹਿਤ ਸੁਨਾਮ ਸ਼ਹਿਰ ਲਈ ਮਨਜ਼ੂਰ ਹੋਏ 29.82 ਕਰੋੜ ਰੁਪਏ ਦੇ ਵਿਸ਼ਾਲ ਸੀਵਰੇਜ ਪ੍ਰੋਜੈਕਟ ਦੇ ਅਹਿਮ ਪੜਾਅ ਵਜੋਂ ਅੱਜ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ। ਇਸ ਤਹਿਤ ਮਾਇਆ ਗਾਰਡਨ ਕੋਲ ਰੇਲਵੇ ਲਾਈਨ ਨਜ਼ਦੀਕ ਗਊਸ਼ਾਲਾ ਵਾਲੇ ਪਾਸੇ ਨਵੀਂ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਸ਼ੇਰੋਂ ਗਊਸਾਲਾ ਦੇ ਮੁਖੀ ਸ੍ਰੀ ਸ੍ਰੀ 1008 ਚੰਦਰ ਮੁਨੀ ਵੱਲੋਂ ਟੀਮ ਅਮਨ ਅਰੋੜਾ ਦੇ ਮੀਡੀਆ ਕੋਆਰਡੀਨੇਟਰ ਜਤਿੰਦਰ ਜੈਨ ਦੀ ਹਾਜ਼ਰੀ ਵਿੱਚ ਕਰਵਾਈ ਗਈ।

ਇਸ ਨਾਲ ਮਾਇਆ ਗਾਰਡਨ ਕਲੋਨੀ ਵਾਸੀਆਂ ਅਤੇ ਜਾਖਲ ਰੋਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਜਿਹੜੇ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਈ ਸਾਲ ਤੋਂ ਦਿੱਕਤਾਂ ਨਾਲ ਜੂਝ ਰਹੇ ਸਨ। ਇਸ ਪ੍ਰੋਜੈਕਟ ਦੇ ਹੁਣ ਸ਼ੁਰੂ ਕੀਤੇ ਪੜਾਅ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਸੰਬੋਧਨ ਕਰਦਿਆਂ ਜਤਿੰਦਰ ਜੈਨ ਨੇ ਕਿਹਾ ਕਿ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਸ਼ਹਿਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਇਹ ਸੀਵਰੇਜ ਪ੍ਰੋਜੈਕਟ ਸ਼ਹਿਰ ਦੇ ਇਤਿਹਾਸ ਵਿੱਚ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਵੀਂ ਅਤੇ ਆਧੁਨਿਕ ਸੀਵਰੇਜ ਲਾਈਨ ਬਿਛਾਈ ਜਾ ਰਹੀ ਹੈ, ਜਿਸ ਨਾਲ ਪੁਰਾਣੀ ਅਤੇ ਜਰਜਰ ਹੋ ਚੁੱਕੀ ਪ੍ਰਣਾਲੀ ਨੂੰ ਬਦਲ ਕੇ ਇੱਕ ਸੁਧਾਰਿਆ ਹੋਇਆ ਨਿਕਾਸੀ ਪ੍ਰਣਾਲੀ ਸਥਾਪਿਤ ਕੀਤੀ ਜਾਵੇਗੀ।

ਉਨ੍ਹਾਂ ਹੋਰ ਕਿਹਾ ਕਿ ਮਾਨਸੂਨ ਦੇ ਦੌਰਾਨ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪਾਣੀ ਖੜ੍ਹਾ ਹੋਣ ਅਤੇ ਗੰਦਗੀ ਫੈਲਣ ਦੀ ਸਮੱਸਿਆ ਆਮ ਰਹੀ ਹੈ, ਪਰ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਹ ਸਮੱਸਿਆਵਾਂ ਕਾਫੀ ਹੱਦ ਤੱਕ ਦੂਰ ਹੋ ਜਾਣਗੀਆਂ। ਇਸ ਨਾਲ ਨਾ ਸਿਰਫ ਸਫਾਈ ਪ੍ਰਣਾਲੀ ਮਜ਼ਬੂਤ ਹੋਵੇਗੀ, ਸਗੋਂ ਲੋਕਾਂ ਨੂੰ ਸਿਹਤਮੰਦ ਅਤੇ ਸੁਚੱਜਾ ਵਾਤਾਵਰਨ ਵੀ ਮਿਲੇਗਾ।

ਸ਼ੇਰੋਂ ਗਊਸਾਲਾ ਦੇ ਮੁਖੀ ਸ੍ਰੀ ਸ੍ਰੀ 1008 ਚੰਦਰ ਮੁਨੀ ਨੇ ਇਸ ਮੌਕੇ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਵਿਕਾਸ ਕਾਰਜ ਸਿਰਫ ਢਾਂਚਾਗਤ ਸੁਧਾਰ ਹੀ ਨਹੀਂ, ਸਗੋਂ ਸਮਾਜਿਕ ਸੁਧਾਰ ਦਾ ਵੀ ਹਿੱਸਾ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਤਰ੍ਹਾਂ ਦੇ ਪ੍ਰੋਜੈਕਟਾਂ ਨਾਲ ਸ਼ਹਿਰ ਦੀ ਜੀਵਨ ਸ਼ੈਲੀ ਵਿੱਚ ਸਕਾਰਾਤਮਕ ਬਦਲਾਅ ਆਏਗਾ ਅਤੇ ਨਿਵਾਸੀਆਂ ਨੂੰ ਸੁਵਿਧਾਜਨਕ ਜੀਵਨ ਯਾਪਨ ਦੇ ਮੌਕੇ ਮਿਲਣਗੇ।

ਇਸ ਮੌਕੇ ਸਥਾਨਕ ਆਗੂਆਂ ਅਤੇ ਮਾਇਆ ਗਾਰਡਨ ਦੇ ਆਗੂ ਗੋਪਾਲ ਸ਼ਰਮਾ ਨੇ ਵੀ ਪ੍ਰੋਜੈਕਟ ਦੀ ਸ਼ੁਰੂਆਤ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਉਪਰਾਲਾ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਪੱਕਾ ਹੱਲ ਲਿਆਏਗਾ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਇਸ ਤਰ੍ਹਾਂ ਦੀਆਂ ਯੋਜਨਾਵਾਂ ਬਹੁਤ ਜ਼ਰੂਰੀ ਹਨ ਅਤੇ ਇਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਲਾਭ ਪ੍ਰਾਪਤ ਹੋਵੇਗਾ।

ਇਸ ਮੌਕੇ ਸ਼ਿਵ ਮੰਦਿਰ ਕਮੇਟੀ ਦੇ ਪ੍ਰਧਾਨ ਮਦਨ ਕਾਂਸਲ, ਡਾ. ਹਰਦੀਪ ਬਾਵਾ, ਪਵਨ ਗੋਇਲ, ਕਰੁਣ ਬਾਂਸਲ, ਕ੍ਰਿਸ਼ਨ ਸੰਦੋਹਾ, ਪੰਕਜ ਰਿੰਪੀ, ਛੱਜੂ ਰਾਮ, ਐਡਵੋਕੇਟ ਨਵੀਨ ਕੁਮਾਰ, ਰਮੇਸ਼ ਗਰਗ, ਅਮਰਨਾਥ, ਗਊਸ਼ਾਲਾ ਪ੍ਰਧਾਨ ਚੰਦਰ ਮੋਹਨ, ਸੰਜੀਵ ਕੁਮਾਰ, ਅਮਰ ਸਿੰਘ, ਭਾਰਤ ਭੂਸ਼ਨ ਕਾਕਾ, ਕੇਵਲ ਕ੍ਰਿਸ਼ਨ ਗੋਇਲ, ਆੜ੍ਹਤੀ ਪ੍ਰਧਾਨ ਰਾਜਿੰਦਰ ਬਬਲੀ, ਮੱਖਣ ਗੰਡੂਆਂ, ਸੁਰਿੰਦਰ ਨੰਗਲਾ, ਅਮਿਤ ਕਪੂਰ, ਪਿੰਟੂ ਰਾਮ, ਕਸ਼ਮੀਰੀ ਬਤਰਾ, ਕੁਲਬੀਰ ਸਿੰਘ, ਹੈਲੀ ਗੋਇਲ, ਕ੍ਰਿਸ਼ਨ ਲਾਲ ਗੋਇਲ, ਮਨੀਸ਼, ਰਮੇਸ਼ ਕੁਮਾਰ ਸ਼ਰਮਾ, ਦੀਪਕ ਸਾਗਰ, ਗੋਪਾਲ ਸ਼ਰਮਾ, ਮਨੀਸ਼ ਕੁਮਾਰ, ਸੁਰੇਸ਼ ਬੋਕਰ ਅਤੇ ਲਾਡੀ ਮੈਨੇਜਰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

ਅੰਤ ਵਿੱਚ ਸਥਾਨਕ ਲੋਕਾਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਵਿਕਾਸ ਕਾਰਜ ਸੁਨਾਮ ਸ਼ਹਿਰ ਨੂੰ ਇੱਕ ਨਵੇਂ ਵਿਕਾਸ ਮਾਡਲ ਵੱਲ ਲੈ ਕੇ ਜਾਣਗੇ ਅਤੇ ਸ਼ਹਿਰ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ