Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

29 ਮਾਰਚ, 2026 08:44 PM

ਜਲੰਧਰ : ਪੰਜਾਬ ਵਿਚ ਇਕ ਵਾਰ ਫਿਰ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਅੱਜ ਜਲੰਧਰ, ਹੁਸ਼ਿਆਰਪੁ, ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋਈ, ਜਿਸ ਨਾਲ ਮੌਸਮ ਸੁਹਾਵਨਾ ਹੋ ਗਿਆ ਹੈ। ਉਥੇ ਹੀ ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕਰਦੇ ਹੋਏ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 2 ਅਪ੍ਰੈਲ ਤੱਕ ਦੀ ਭਵਿੱਖਬਾਣੀ ਕੀਤੀ ਹੈ। ਤਿੰਨ ਦਿਨ ਭਾਰੀ ਮੀਂਹ ਦਾ ਅਲਰਟ ਜਾਰੀ ਗਿਆ ਹੈ। ਵਿਭਾਗ ਨੇ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ 29 ਅਤੇ 30 ਮਾਰਚ ਲਈ ਪੂਰੇ ਸੂਬੇ ਵਿਚ 'ਯੈਲੋ ਅਲਰਟ' ਜਾਰੀ ਕਰਦਿਆਂ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।

ਹਨ੍ਹੇਰੀ-ਝੱਖੜ ਦੇ ਨਾਲ ਭਾਰੀ ਮੀਂਹ
ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ 29 ਮਾਰਚ ਅਤੇ ਭਲਕੇ 30 ਮਾਰਚ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਥਾਵਾਂ 'ਤੇ ਗਰਜ-ਚਮਕ ਅਤੇ ਬਿਜਲੀ ਲਿਸ਼ਕਣ ਦੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ। 31 ਮਾਰਚ ਨੂੰ ਮਹੀਨੇ ਦੇ ਆਖਰੀ ਦਿਨ ਮੌਸਮ 'ਚ ਕੁਝ ਸੁਧਾਰ ਵੇਖਣ ਨੂੰ ਮਿਲੇਗਾ ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਐੱਸ. ਬੀ. ਐੱਸ. ਨਗਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ ਵਰਗੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਅਜੇ ਵੀ ਗਰਜ-ਚਮਕ ਦੇ ਨਾਲ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਅਪ੍ਰੈਲ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਸੂਬੇ ਭਰ ਵਿੱਚ ਮੌਸਮ ਸਾਫ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਇਕ ਅਤੇ ਦੋ ਅਪ੍ਰੈਲ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।

ਮੋਬਾਇਲਾਂ 'ਤੇ ਮੈਸੇਜ ਭੇਜ ਕੀਤਾ ਜਾ ਰਿਹਾ ਅਲਰਟ
ਉਥੇ ਹੀ ਪੰਜਾਬ ਵਿਚ ਵਿਗੜਦੇ ਮੌਸਮ ਨੂੰ ਵੇਖਦੇ ਹੋਏ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਿਟੀ ਨੇ ਸੂਬੇ ਦੇ ਕਈ ਹਿੱਸਿਆਂ ਵਿਚ ਆਉਣ ਵਾਲੇ 3 ਦਿਨਾਂ ਲਈ ਮੌਸਮ ਸਬੰਧੀ ਅਹਿਮ ਚਿਤਾਵਨੀ ਜਾਰੀ ਕੀਤੀ ਹੈ। ਐੱਸ. ਡੀ. ਐੱਮ. ਏ. ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਲਈ ਫੋਨ 'ਤੇ ਮੈਸੇਜ ਭੇਜਿਆ ਜਾ ਰਿਹਾ ਹੈ। ਐੱਸ. ਡੀ. ਐੱਮ. ਏ. ਵੱਲੋਂ ਭੇਜੇ ਗਏ ਮੈਸੇਜ ਵਿਚ ਦੱਸਿਆ ਗਿਆ ਹੈ ਕਿ 29 ਮਾਰਚ ਤੋਂ 31 ਮਾਰਚ ਤੱਕ ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਰੂਪਨਗਰ, ਐੱਸ. ਏ. ਐੱਸ. ਨਗਰ, ਐੱਸ. ਬੀ. ਐੱਸ. ਨਗਰ ਅਤੇ ਤਰਨਤਾਰਨ ਦੇ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਬਿਜਲੀ ਚਮਕਣ ਅਤੇ ਗੜੇਮਾਰੀ ਹੋਣ ਨਾਲ ਭਾਰੀ ਮੀਂਹ ਪਵੇਗਾ । ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ 'ਚ 112 'ਤੇ ਕਾਲ ਕਰਨ ਦੀ ਸਲਾਹ ਦਿੱਤੀ ਗਈ ਹੈ।

ਉਥੇ ਹੀ ਜੇਕਰ ਪਿਛਲੇ 24 ਘੰਟਿਆਂ 'ਚ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ 'ਚ ਲਗਭਗ 1.3 ਡਿਗਰੀ ਦਾ ਵਾਧਾ ਹੋਇਆ ਹੈ। ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 33.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਿਹਾ। ਹਾਲਾਂਕਿ ਅਗਲੇ 24 ਘੰਟਿਆਂ ਵਿੱਚ ਤਾਪਮਾਨ 'ਚ ਬਹੁਤ ਜ਼ਿਆਦਾ ਬਦਲਾਅ ਦੀ ਕੋਈ ਸੰਭਾਵਨਾ ਨਹੀਂ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ