Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

3 ਕਰੋੜ ਪੰਜਾਬੀਆਂ ਨੂੰ 10 ਲੱਖ ਤੱਕ ਮਿਲੇਗਾ ਕੈਸ਼ਲੈੱਸ ਇਲਾਜ, ਪੜ੍ਹੋ ਕਿਵੇਂ ਕਰਵਾਉਣੀ ਹੈ ਰਜਿਸਟ੍ਰੇਸ਼ਨ

24 ਸਤੰਬਰ, 2025 04:40 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ। ਇਸ ਤਹਿਤ ਸੂਬੇ ਦੇ 3 ਕਰੋੜ ਵਾਸੀਆਂ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਮਿਲੇਗਾ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ ਉਦਘਾਟਨ ਰਾਜ ਸਿਹਤ ਏਜੰਸੀ (ਐੱਸ. ਐੱਚ. ਏ.) ਦਫ਼ਤਰ ਤੋਂ ਕੀਤਾ ਗਿਆ। ਇਹ ਪ੍ਰਾਜੈਕਟ ਦੋ ਜ਼ਿਲ੍ਹਿਆਂ ਤਰਨਤਾਰਨ ਤੇ ਬਰਨਾਲਾ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਤੇ ਸੀ. ਈ. ਓ. ਐੱਸ. ਐੱਚ. ਏ. ਸੰਯਮ ਅਗਰਵਾਲ ਵੀ ਸਨ, ਨੇ ਦੱਸਿਆ ਕਿ ਜਨਤਾ ਲਈ ਇਕ ਸੁਚਾਰੂ ਅਤੇ ਪਹੁੰਚਯੋਗ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਦੋਹਾਂ ਜ਼ਿਲ੍ਹਿਆਂ ’ਚ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ ਹਨ। ਪਹਿਲੇ ਦਿਨ ਹੀ ਇਸ ਯੋਜਨਾ ਲਈ 1480 ਪਰਿਵਾਰਾਂ ਨੇ ਨਾਂ ਦਰਜ ਕਰਵਾਇਆ ਹੈ। ਇਸ ਯੋਜਨਾ ਤਹਿਤ ਲਾਭਪਾਤਰੀ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ 500 ਤੋਂ ਵੱਧ ਸੂਚੀਬੱਧ ਨਿੱਜੀ ਹਸਪਤਾਲਾਂ 'ਚ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਸਕਦੇ ਹਨ। ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਯੋਗਤਾ ਮਾਪਦੰਡ ਸਰਲ ਅਤੇ ਨਿਰਪੱਖ ਹਨ।

ਰਜਿਸਟ੍ਰੇਸ਼ਨ ਕਰਵਾਉਣ ਲਈ ਸਿਰਫ਼ ਵੋਟਰ ਆਈ. ਡੀ. ਕਾਰਡ ਅਤੇ ਆਧਾਰ ਕਾਰਡ ਲੋੜੀਂਦਾ ਹੈ ਅਤੇ ਇਸ ਯੋਜਨਾ ਦਾ ਲਾਭ ਲੈਣ ਲਈ ਆਮਦਨ ਦੀ ਵੀ ਕੋਈ ਸ਼ਰਤ ਨਹੀਂ ਹੋਵੇਗੀ। ਇਸ ਯੋਜਨਾ ਅਧੀਨ ਡਾਕਟਰੀ ਇਲਾਜਾਂ ਦੀ ਵਿਸ਼ਾਲ ਸੂਚੀ ਸ਼ਾਮਲ ਹੈ, ਜਿਸ ਤਹਿਤ 2300 ਤੋਂ ਵੱਧ ਸਿਹਤ ਪੈਕੇਜਾਂ ’ਚ ਹਰ ਤਰ੍ਹਾਂ ਦੀਆਂ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਦੇ ਨਾਲ-ਨਾਲ ਹਾਦਸੇ ਵਾਲੀਆਂ ਸਰਜਰੀਆਂ ਨੂੰ ਵੀ ਕਵਰ ਕੀਤਾ ਜਾਂਦਾ ਹੈ। ਇਹ ਯਕੀਨੀ ਬਣਾਇਆ ਗਿਆ ਹੈ ਕਿ ਪੰਜਾਬ ਦੇ ਲੋਕਾਂ ਲਈ ਹਰ ਡਾਕਟਰੀ ਸਹੂਲਤ ਨੂੰ ਇਸ ਵਿਆਪਕ ਸਿਹਤ ਬੀਮਾ ਹੇਠ ਕਵਰ ਕੀਤਾ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.