ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 31 ਮਾਰਚ 2026 ਨੂੰ ਭਗਵਾਨ ਮਹਾਂਵੀਰ ਜੈਯੰਤੀ ਦੇ ਤਿਉਹਾਰ ਦੇ ਮੌਕੇ ’ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨਾ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਪੂਰੇ ਦੇਸ਼ ਵਿੱਚ ਜੈਨ ਸਮਾਜ ਵੱਲੋਂ 31 ਮਾਰਚ 2026 ਨੂੰ ਭਗਵਾਨ ਮਹਾਂਵੀਰ ਜੈਯੰਤੀ ਮਨਾਈ ਜਾ ਰਹੀ ਹੈ, ਇਹ ਦਿਨ ਸਾਰੇ ਦੇਸ਼ ਵਿਚ ਅਹਿੰਸਾ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ।