Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ 'ਚ ਸਿੱਖ ਜਥੇਬੰਦੀਆਂ ਦਾ ਰੋਸ ਪ੍ਰਦਰਸ਼ਨ, ਦਿੱਤੀ ਚਿਤਾਵਨੀ

24 ਦਸੰਬਰ, 2025 08:15 PM

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਗੰਭੀਰ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਦਾ ਗੁੱਸਾ ਇਕ ਵਾਰ ਫਿਰ ਫੁੱਟ ਪਿਆ ਹੈ। ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਦਫ਼ਤਰ ਦੇ ਬਾਹਰ ਜ਼ਬਰਦਸਤ ਪ੍ਰਦਰਸ਼ਨ ਕੀਤਾ ਅਤੇ ਡੀ. ਸੀ. ਪੀ. ਨੂੰ ਮੰਗ ਪੱਤਰ ਸੌਂਪ ਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।

ਜਾਂਚ ਰਿਪੋਰਟ ਦੇ ਬਾਵਜੂਦ ਕੋਈ ਗ੍ਰਿਫ਼ਤਾਰੀ ਨਹੀਂ
ਸਿੱਖ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਲ 2020 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ 'ਤੇ ਡਾ. ਈਸ਼ਵਰ ਸਿੰਘ ਦੀ ਦੇਖ-ਰੇਖ ਹੇਠ ਇਸ ਮਾਮਲੇ ਦੀ ਜਾਂਚ ਕਰਵਾਈ ਗਈ ਸੀ। ਜਾਂਚ ਰਿਪੋਰਟ ਵਿੱਚ 328 ਸਰੂਪਾਂ ਦੇ ਲਾਪਤਾ ਹੋਣ ਦੀ ਪੁਸ਼ਟੀ ਹੋਈ ਸੀ ਪਰ ਅਫ਼ਸੋਸ ਦੀ ਗੱਲ ਹੈ ਕਿ ਅੱਜ ਤੱਕ ਕਿਸੇ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।

ਟਾਸਕ ਫੋਰਸ ਵੱਲੋਂ ਲਾਠੀਚਾਰਜ ਅਤੇ ਦਸਤਾਰਾਂ ਦੀ ਬੇਅਦਬੀ ਦਾ ਦੋਸ਼
ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਤਰਲੋਚਨ ਸਿੰਘ ਸੋਹਲ ਅਤੇ ਹੋਰ ਆਗੂਆਂ ਦੀ ਅਗਵਾਈ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਦੇ ਸਾਹਮਣੇ ਲੰਬੇ ਸਮੇਂ ਤੋਂ ਸ਼ਾਂਤਮਈ ਮੋਰਚਾ ਲਗਾਇਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਮੋਰਚੇ ਦੇ 41ਵੇਂ ਦਿਨ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਸਿੱਖਾਂ 'ਤੇ ਬਲ ਪ੍ਰਯੋਗ ਕੀਤਾ, ਜਿਸ ਦੌਰਾਨ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਦਬੀ ਹੋਈ ਅਤੇ ਕਈ ਸਿੱਖ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਪੀੜਤਾਂ 'ਤੇ ਹੀ ਦਰਜ ਹੋਏ ਝੂਠੇ ਕੇਸ
ਸਿੱਖ ਜਥੇਬੰਦੀਆਂ ਨੇ ਇਲਜ਼ਾਮ ਲਾਇਆ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਪੁਲਸ ਨੇ ਪੀੜਤ ਸਿੱਖਾਂ 'ਤੇ ਹੀ ਐੱਫ਼. ਆਈ. ਆਰ. ਨੰਬਰ 177 ਅਤੇ 296 ਤਹਿਤ ਝੂਠੇ ਮੁਕੱਦਮੇ ਦਰਜ ਕਰ ਦਿੱਤੇ। ਹਾਲਾਂਕਿ ਮਾਨਯੋਗ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਮਾਮਲਾ ਤਾਂ ਦਰਜ ਹੋਇਆ, ਪਰ ਪੰਜ ਸਾਲ ਬੀਤ ਜਾਣ 'ਤੇ ਵੀ ਕੋਈ ਗ੍ਰਿਫ਼ਤਾਰੀ ਨਹੀਂ ਹੋਈ।

ਵੱਡੇ ਅੰਦੋਲਨ ਦੀ ਚਿਤਾਵਨੀ
ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਬੇਕਸੂਰ ਸਿੱਖ ਆਗੂਆਂ 'ਤੇ ਦਰਜ ਝੂਠੇ ਕੇਸ ਤੁਰੰਤ ਰੱਦ ਕੀਤੇ ਜਾਣ। ਦੋਸ਼ੀਆਂ ਨੂੰ ਆਈ. ਪੀ. ਸੀ. ਦੀ ਧਾਰਾ 307, 326 ਅਤੇ 325 ਤਹਿਤ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਸਿੱਖ ਆਗੂਆਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲਸ ਨੇ ਢਿੱਲੀ ਕਾਰਵਾਈ ਜਾਰੀ ਰੱਖੀ ਤਾਂ ਸ਼ਹੀਦੀ ਦਿਹਾੜਿਆਂ ਦੀ ਸਮਾਪਤੀ ਤੋਂ ਬਾਅਦ ਵੱਡੇ ਪੱਧਰ 'ਤੇ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਇਹ ਲੜਾਈ ਜਾਰੀ ਰਹੇਗੀ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼