Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

350ਵਾਂ ਸ਼ਹੀਦੀ ਦਿਹਾੜਾ : ਦੂਜਿਆਂ ਦੇ ਧਰਮ ਦੀ ਰੱਖਿਆ ਕਰਨਾ ਵੀ ਸਭ ਤੋਂ ਵੱਡਾ ਧਰਮ : PM ਮੋਦੀ

25 ਨਵੰਬਰ, 2025 07:42 PM

ਹਰਿਆਣਾ : "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਹਰਿਆਣਾ ਸਰਕਾਰ ਵੱਲੋਂ ਅੱਜ ਕੁਰੂਕਸ਼ੇਤਰ ਦੇ ਜੋਤੀਸਰ 'ਚ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੇ ਇਕੱਠ ਦਾ ਆਯੋਜਨ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 350ਵੀਂ ਸ਼ਹੀਦੀ ਪੁਰਬ ਮੌਕੇ ਹਰਿਆਣਾ ਪੁੱਜੇ। ਇਸ ਦੌਰਾਨ ਪੀਐੱਮ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਮਣੇ ਨਤਮਸਤਕ ਹੋਏ।  ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੈਬਨਿਟ ਮੰਤਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੀਐੱਮ ਮੋਦੀ ਵੱਲੋਂ ਦੇਸ਼ ਲਈ ਕੀਤੇ ਗਏ ਕੰਮਾਂ ਲਈ ਧੰਨਵਾਦ ਕੀਤਾ ਗਿਆ। ਇਸ ਤੋਂ ਬਾਅਦ ਸੀਐੱਮ ਸੈਣੀ ਨੂੰ ਪ੍ਰਧਾਨ ਮੰਤਰੀ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਪੀਐੱਮ ਮੋਦੀ ਨੇ ਇਕ ਧਾਰਮਿਕ ਕਿਤਾਬ ਵੀ ਰਿਲੀਜ਼ ਕੀਤੀ।  ਪ੍ਰਧਾਨ ਮੰਤਰੀ ਨੇ ਸਮਾਗਮ ਦੌਰਾਨ ਗੁਰੂ ਜੀ ਨੂੰ ਸਮਰਪਿਤ ਇੱਕ ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤਾ। 

ਇਸ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕੁਰੂਕਸ਼ੇਤਰ ਸਿੱਖ ਪਰੰਪਰਾ ਦਾ ਮੁੱਖ ਕੇਂਦਰ ਹੈ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਰੂਕਸ਼ੇਤਰ ਦੀ ਪਵਿੱਤਰ ਧਰਤੀ ਸਿੱਖ ਪਰੰਪਰਾ ਅਤੇ ਵਿਸ਼ਵਾਸ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ। ਸਾਰੇ ਦਸ ਸਿੱਖ ਗੁਰੂਆਂ ਨੇ ਆਪਣੀਆਂ ਯਾਤਰਾਵਾਂ ਦੌਰਾਨ ਇੱਥੇ ਯਾਤਰਾ ਕੀਤੀ, ਜਿਸ ਨਾਲ ਇਸ ਧਰਤੀ ਨੂੰ ਸਿੱਖ ਧਰਮ ਲਈ ਵਿਸ਼ੇਸ਼ ਮਹੱਤਵ ਪ੍ਰਾਪਤ ਹੋਇਆ। ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਪ੍ਰੇਰਨਾ ਦਾ ਸਰੋਤ ਦੱਸਦੇ ਹੋਏ ਮੋਦੀ ਨੇ ਕਿਹਾ, “ਗੁਰੂ ਸਾਹਿਬ ਬਹਾਦਰੀ, ਦਇਆ ਅਤੇ ਧਰਮ ਦੀ ਰੱਖਿਆ ਦੀ ਇੱਕ ਜਿਉਂਦੀ ਜਾਗਦੀ ਉਦਾਹਰਣ ਹਨ। ਉਸ ਕਾਲੇ ਦੌਰ ਦੌਰਾਨ ਜਦੋਂ ਮੁਗਲ ਸ਼ਾਸਕ ਔਰੰਗਜ਼ੇਬ ਦੇ ਹੁਕਮਾਂ 'ਤੇ ਕਸ਼ਮੀਰੀ ਪੰਡਿਤਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕੀਤਾ ਜਾ ਰਿਹਾ ਸੀ, ਤਾਂ ਦੁਖੀ ਕਸ਼ਮੀਰੀ ਹਿੰਦੂਆਂ ਦਾ ਇੱਕ ਸਮੂਹ ਆਨੰਦਪੁਰ ਸਾਹਿਬ ਪਹੁੰਚਿਆ ਅਤੇ ਗੁਰੂ ਮਹਾਰਾਜ ਨੂੰ ਸੁਰੱਖਿਆ ਦੀ ਅਪੀਲ ਕੀਤੀ। ਗੁਰੂ ਤੇਗ ਬਹਾਦਰ ਜੀ ਨੇ ਨਾ ਸਿਰਫ਼ ਉਨ੍ਹਾਂ ਦੀ ਰੱਖਿਆ ਦੀ ਜ਼ਿੰਮੇਵਾਰੀ ਲਈ, ਸਗੋਂ ਖੁਦ ਦਿੱਲੀ ਵੀ ਗਏ ਅਤੇ ਧਰਮ ਦੀ ਰੱਖਿਆ ਲਈ ਸਭ ਕੁਝ ਕੁਰਬਾਨ ਕਰ ਦਿੱਤਾ। 'ਹਿੰਦ ਦੀ ਚਾਦਰ' ਵਜੋਂ ਜਾਣੇ ਜਾਂਦੇ ਗੁਰੂ ਸਾਹਿਬ ਨੇ ਸਾਬਤ ਕਰ ਦਿੱਤਾ ਕਿ ਦੂਜਿਆਂ ਦੇ ਧਰਮ ਦੀ ਰੱਖਿਆ ਕਰਨਾ ਵੀ ਸਭ ਤੋਂ ਵੱਡਾ ਧਰਮ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ