Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

4 ਸਾਲਾਂ ਦੌਰਾਨ ਭਾਰਤ ਦੇ 4 ਗੁਆਂਢੀ ਦੇਸ਼ਾਂ ’ਚ ‘ਤਖ਼ਤਪਲਟ’; ਅਫਗਾਨਿਸਤਾਨ, ਸ਼੍ਰੀਲੰਕਾ, ਬੰਗਲਾਦੇਸ਼ ਤੇ ਹੁਣ ਨੇਪਾਲ

10 ਸਤੰਬਰ, 2025 01:42 PM

ਨਵੀਂ ਦਿੱਲੀ : ਭਾਰਤ ਦੇ ਗੁਆਂਢੀ ਦੇਸ਼ ਪਿਛਲੇ ਚਾਰ-ਪੰਜ ਸਾਲਾਂ ਤੋਂ ਅਸਥਿਰ ਰਹੇ ਹਨ। ਪਹਿਲਾਂ ਅਫਗਾਨਿਸਤਾਨਤੇ ਸ਼੍ਰੀਲੰਕਾ, ਫਿਰ ਬੰਗਲਾਦੇਸ਼ ਅਤੇ ਹੁਣ ਨੇਪਾਲ ’ਚ ਸੱਤਾ ਤਬਦੀਲੀ ਲਈ ਦੇਸ਼ਵਿਆਪੀ ਰੋਸ-ਪ੍ਰਦਰਸ਼ਨ ਹੋ ਰਹੇ ਹਨ। ਨੇਪਾਲ ਵਿਚ ਸੋਸ਼ਲ ਮੀਡੀਆ ’ਤੇ ਪਾਬੰਦੀ ਵਿਰੁੱਧ ਜ਼ੈਨ-ਜ਼ੈੱਡ ਸਮੂਹ ਵੱਲੋਂ ਰੋਸ-ਪ੍ਰਦਰਸ਼ਨ ਸ਼ੁਰੂ ਕੀਤੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਕੇ. ਪੀ. ਸ਼ਰਮਾ ਓਲੀ ਨੂੰ ਅਸਤੀਫਾ ਦੇਣਾ ਪਿਆ। ਪ੍ਰਦਰਸ਼ਨਕਾਰੀਆਂ ਨੇ ਨੇਪਾਲ ਦੀ ਸੰਸਦ ਅਤੇ ਸੁਪਰੀਮ ਕੋਰਟ ’ਤੇ ਕਬਜ਼ਾ ਕਰ ਲਿਆ ਹੈ ਅਤੇ ਕਈ ਮੰਤਰੀਆਂ ਦੇ ਘਰਾਂ ਨੂੰ ਅੱਗ ਲਾ ਦਿੱਤੀ ਹੈ। ਪ੍ਰਧਾਨ ਮੰਤਰੀ ਓਲੀ ਦੇ ਅਸਤੀਫ਼ੇ ਦੇ ਬਾਵਜੂਦ ਲੋਕਾਂ ਦਾ ਗੁੱਸਾ ਘੱਟ ਨਹੀਂ ਹੋ ਰਿਹਾ। ਰਾਸ਼ਟਰਪਤੀ ਰਾਮਚੰਦਰ ਪੌਡੇਲ ਦੇ ਨਿੱਜੀ ਨਿਵਾਸ ’ਤੇ ਵੀ ਪ੍ਰਦਰਸ਼ਨਕਾਰੀਆਂ ਨੇ ਕਬਜ਼ਾ ਕਰ ਲਿਆ ਹੈ।

 

ਨੇਪਾਲ ਵਰਗੇ ਹਾਲਾਤ ਸਾਲ 2021 ਵਿਚ ਅਫਗਾਨਿਸਤਾਨ ’ਚ ਵੀ ਪੈਦਾ ਹੋਏ ਸਨ, ਜਦੋਂ ਤਾਲਿਬਾਨ ਨੇ ਕਾਬੁਲ ਦੀ ਸੱਤਾ ’ਤੇ ਕਬਜ਼ਾ ਕਰ ਲਿਆ ਸੀ। 2001 ਵਿਚ ਅਮਰੀਕਾ ਦੀ ਅਗਵਾਈ ’ਚ ਤਾਲਿਬਾਨ ਨੂੰ ਸੱਤਾ ਤੋਂ ਹਟਾ ਦਿੱਤਾ ਗਿਆ ਅਤੇ ਅਸ਼ਰਫ ਗਨੀ ਦੀ ਸਰਕਾਰ ਬਣੀ ਪਰ 20 ਸਾਲਾਂ ਦੇ ਟਕਰਾਅ ਤੋਂ ਬਾਅਦ 2020 ’ਚ ਅਮਰੀਕਾ-ਤਾਲਿਬਾਨ ਸਮਝੌਤੇ ਦੇ ਤਹਿਤ ਵਿਦੇਸ਼ੀ ਫੌਜਾਂ ਦੀ ਵਾਪਸੀ ਦਾ ਫ਼ੈਸਲਾ ਕੀਤਾ ਗਿਆ। ਦੂਜੇ ਪਾਸੇ ਤਾਲਿਬਾਨ ਨੇ ਆਪਣੀ ਫੌਜੀ ਤਾਕਤ ਵਧਾ ਦਿੱਤੀ ਅਤੇ ਅਪ੍ਰੈਲ 2021 ਆਉਂਦੇ-ਆਉਂਦੇ ਅਫਗਾਨਿਸਤਾਨ ’ਚ ਹਮਲੇ ਤੇਜ਼ ਕਰ ਦਿੱਤੇ।

 

ਸ਼੍ਰੀਲੰਕਾ ’ਚ ਆਰਥਿਕ ਸੰਕਟ
ਅਫਗਾਨਿਸਤਾਨ ਵਿਚ ਬਗਾਵਤ ਤੋਂ ਇਕ ਸਾਲ ਬਾਅਦ ਮਤਲਬ 2022 ਤੱਕ ਸ਼੍ਰੀਲੰਕਾ ’ਚ ਆਰਥਿਕ ਸੰਕਟ ਗੰਭੀਰ ਹੋ ਗਿਆ। ਇਸ ਦੇ ਵਿਰੁੱਧ ਵੱਡੇ ਪੱਧਰ ’ਤੇ ਰੋਸ-ਪ੍ਰਦਰਸ਼ਨ ਸ਼ੁਰੂ ਹੋ ਗਏ ਅਤੇ ਹੌਲੀ-ਹੌਲੀ ਇਕ ਜਨ ਅੰਦੋਲਨ ਖੜ੍ਹਾ ਹੋ ਗਿਆ। ਸੜਕਾਂ ’ਤੇ ਅੱਗਜ਼ਨੀ ਕੀਤੇ ਜਾਣ ਦੇ ਨਾਲ ਹੀ ਰਾਸ਼ਟਰਪਤੀ ਨਿਵਾਸ ਅਤੇ ਸੰਸਦ ’ਤੇ ਪ੍ਰਦਰਸ਼ਨਕਾਰੀਆਂ ਨੇ ਕਬਜ਼ਾ ਕਰ ਲਿਆ। ਰਾਸ਼ਟਰਪਤੀ ਭਵਨ ਦੇ ਪੂਲ ਵਿਚ ਤੈਰਾਕੀ ਕਰਦੇ ਪ੍ਰਦਰਸ਼ਨਕਾਰੀਆਂ ਦੇ ਵੀਡੀਓਜ਼ ਵੀ ਸਾਹਮਣੇ ਆਏ। ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੂੰ ਅੱਧੀ ਰਾਤ ਨੂੰ ਦੇਸ਼ ਛੱਡ ਕੇ ਮਾਲਦੀਵ ਭੱਜਣਾ ਪਿਆ।

 

ਬੰਗਲਾਦੇਸ਼ ’ਚ ਡਿੱਗੀ ਹਸੀਨਾ ਸਰਕਾਰ
ਵਿਦਿਆਰਥੀ ਅੰਦੋਲਨ ਕਾਰਨ ਪਿਛਲੇ ਸਾਲ ਮਤਲਬ 2024 ਵਿਚ ਬੰਗਲਾਦੇਸ਼ ’ਚ ਸ਼ੇਖ ਹਸੀਨਾ ਸਰਕਾਰ ਡਿੱਗ ਗਈ। ਬੰਗਲਾਦੇਸ਼ ਵਿਚ 2024 ਦੇ ਵਿਦਿਆਰਥੀ ਅੰਦੋਲਨ ਨੂੰ ‘ਦੂਜਾ ਸੁਤੰਤਰਤਾ ਸੰਗਰਾਮ’ ਤੱਕ ਕਹਿ ਦਿੱਤਾ ਗਿਆ। ਇਸ ਵਿਚ ਫੌਜ ਦੀ ਭੂਮਿਕਾ ਮਹੱਤਵਪੂਰਨ ਸੀ ਅਤੇ ਇਸੇ ਕਾਰਨ ਹਸੀਨਾ ਸਰਕਾਰ ਦਾ ਤਖਤਾਪਲਟ ਹੋਇਆ। ਸ਼ੇਖ ਹਸੀਨਾ ਦੀ ਅਵਾਮੀ ਲੀਗ ਸਰਕਾਰ 2009 ਤੋਂ ਸੱਤਾ ਵਿਚ ਸੀ ਪਰ ਭ੍ਰਿਸ਼ਟਾਚਾਰ, ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਰਾਖਵਾਂਕਰਨ ਨੀਤੀ ’ਤੇ ਅਸੰਤੁਸ਼ਟੀ ਨੂੰ ਲੈ ਕੇ ਵਿਦਿਆਰਥੀਆਂ ਦਾ ਗੁੱਸਾ ਭੜਕ ਉੱਠਿਆ। ਜੁਲਾਈ-ਅਗਸਤ ਵਿਚ ਰੋਸ-ਪ੍ਰਦਰਸ਼ਨ ਹੋਰ ਹਿੰਸਕ ਹੋ ਗਏ ਅਤੇ ਸਰਕਾਰ ਨੇ ਗੋਲੀਬਾਰੀ ਦਾ ਹੁਕਮ ਦਿੱਤਾ। ਇਸ ਗੋਲੀਬਾਰੀ ਵਿਚ 300 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ।

 

ਪਾਕਿਸਤਾਨ ’ਚ ਵੀ ਵਿਗੜੇ ਹਾਲਾਤ
ਇਸੇ ਤਰ੍ਹਾਂ ਗੁਆਂਢੀ ਦੇਸ਼ ਪਾਕਿਸਤਾਨ ਵਿਚ ਵੀ ਸਿਆਸੀ ਅਸਥਿਰਤਾ ਜਾਰੀ ਹੈ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਬੇਭਰੋਸਗੀ ਮਤੇ ਰਾਹੀਂ ਸੱਤਾ ਤੋਂ ਹਟਾਉਣ ਤੋਂ ਬਾਅਦ ਸ਼ੁਰੂ ਹੋਇਆ ਅੰਦੋਲਨ ਅਜੇ ਵੀ ਜਾਰੀ ਹੈ। ਪਾਕਿਸਤਾਨ ਵਿਚ ਇਮਰਾਨ ਸਮਰਥਕਾਂ ਦੁਆਰਾ ਲਗਾਤਾਰ ਰੋਸ- ਪ੍ਰਦਰਸ਼ਨ, ਰੈਲੀਆਂ ਅਤੇ ਜਨਤਕ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਵਰਗੇ ਸਮੂਹਾਂ ਨੇ ਉੱਤਰ-ਪੱਛਮੀ ਪਾਕਿਸਤਾਨ ਅਤੇ ਬਲੋਚਿਸਤਾਨ ਵਿਚ ਹਮਲੇ ਤੇਜ਼ ਕਰ ਦਿੱਤੇ ਹਨ। ਇੱਥੇ ਅਕਸਰ ਡਰੋਨ ਹਮਲੇ ਕੀਤੇ ਜਾਂਦੇ ਹਨ। ਦੂਜੇ ਪਾਸੇ ਬਲੋਚ ਲਿਬਰੇਸ਼ਨ ਆਰਮੀ (ਬੀ. ਐੱਲ. ਏ.) ਵਰਗੇ ਵੱਖਵਾਦੀ ਸਮੂਹ ਵੀ ਪਾਕਿਸਤਾਨ ਦੀ ਸ਼ਹਿਬਾਜ਼ ਸਰਕਾਰ ਲਈ ਖ਼ਤਰਾ ਬਣੇ ਹੋਏ ਹਨ।

 

ਮਿਆਂਮਾਰ ’ਚ ਦਿਸਿਆ ਫੌਜ ਦਾ ਜ਼ਾਲਮ ਚਿਹਰਾ
ਇਸੇ ਤਰ੍ਹਾਂ ਮਿਆਂਮਾਰ ਵਿਚ ਲੋਕਤੰਤਰ ਸਮਰਥਕ ਨੇਤਾ ਆਂਗ ਸਾਨ ਸੂ ਕੀ ਨੂੰ ਸਾਲ 2021 ਵਿਚ ਫੌਜ ਨੇ ਜ਼ਬਰਦਸਤੀ ਸੱਤਾ ਤੋਂ ਬੇਦਖਲ ਕਰ ਦਿੱਤਾ ਸੀ। ਫੌਜ ਨੂੰ ਇਹ ਅੰਦਾਜ਼ਾ ਵੀ ਨਹੀਂ ਸੀ ਕਿ ਇਸ ਫੌਜੀ ਤਖਤਾਪਲਟ ਵਿਰੁੱਧ ਜਨਤਾ ਵੱਡੀ ਗਿਣਤੀ ਵਿਚ ਸੜਕਾਂ ’ਤੇ ਉਤਰ ਆਵੇਗੀ। ਜਦੋਂ ਮਿਆਂਮਾਰ ਵਿਚ ਲੱਖਾਂ ਲੋਕਤੰਤਰ ਸਮਰਥਕਾਂ ਨੇ ਪ੍ਰਦਰਸ਼ਨ ਕੀਤਾ ਤਾਂ ਫੌਜ ਨੇ ਜਵਾਬ ਵਿਚ ਨਸਲਕੁਸ਼ੀ ਸ਼ੁਰੂ ਕਰ ਦਿੱਤੀ। ਵਿਰੋਧ ਕਰਨ ਵਾਲਿਆਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ।

 

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ