Sunday, November 29, 2026
BREAKING
• ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ • ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ • 4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ • ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ • ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ • ਟ੍ਰਾਈਡੈਂਟ ਗਰੁੱਪ ਅਤੇ ਡੀਪੀ ਵਰਲਡ ਪੀਜੀਟੀਆਈ ਨੇ ਸਾਂਝੇ ਤੌਰ 'ਤੇ ਟ੍ਰਾਈਡੈਂਟ ਓਪਨ ਦੇ ਦੂਜੇ ਐਡੀਸ਼ਨ ਦਾ ਐਲਾਨ ਕੀਤਾ • 'ਸ਼ੀਸ਼ ਮਹਿਲ' ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ • 'ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ', ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ • ਟ੍ਰੈਫਿਕ ਪੁਲਿਸ ਸੁਨਾਮ (ਰਮੇਸ਼ ਗਰਗ)ਦੇ ਨਵੇਂ ਇੰਚਾਰਜ ਬਣੇ ASI ਸਰਦਾਰ ਨਿਰਭੈ ਸਿੰਘ, ਮੁੜ ਸੰਭਾਲਿਆ ਅਹੁਦਾ • ਸਵਰਨ ਸਿੰਘ ਸਿਬੀਆਂ ਦੀ ਯਾਦ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਹਿਲਾਂ ਦੇ ਬੱਚਿਆਂ ਨੂੰ ਵੰਡੇ ਕੋਟ

ਪੰਜਾਬ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

29 ਨਵੰਬਰ, 2026 06:31 PM

ਚੰਡੀਗੜ੍ਹ/ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਕਾਮਯਾਬੀ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਵਿਦੇਸ਼ ਬੈਠੇ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਆਈ.ਐੱਸ.ਆਈ. ਦੀ ਸ਼ਹਿ ਪ੍ਰਾਪਤ ਖਾਲਿਸਤਾਨ ਕਮਾਂਡੋ ਫੋਰਸ (ਕੇ.ਸੀ.ਐੱਫ.) ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਸ਼ਹੀਦ ਭਗਤ ਸਿੰਘ (ਐੱਸ.ਬੀ.ਐੱਸ.) ਨਗਰ ਤੋਂ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚਾਰ 86-ਪੀ ਹੈਂਡ ਗ੍ਰਨੇਡ, ਦੋ ਮੈਗਜ਼ੀਨਾਂ ਸਮੇਤ ਦੋ 9 ਐੱਮ.ਐੱਮ. ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ, ਜਿਸ ਨਾਲ ਸੂਬੇ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ ਗਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਦਿਨੇਸ਼ ਕੁਮਾਰ ਉਰਫ਼ ਸੌਰਵ ਅਤੇ ਮੈਰੀ ਮਹਾਜਨ ਵਜੋਂ ਹੋਈ ਹੈ, ਜੋ ਦੋਵੇਂ ਐੱਸ.ਬੀ.ਐੱਸ. ਨਗਰ ਦੇ ਪਿੰਡ ਭਾਰੋ ਮਜਾਰਾ ਦੇ ਰਹਿਣ ਵਾਲੇ ਹਨ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ ਆਪਣੇ ਵਿਦੇਸ਼ ਬੈਠੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਐੱਸ.ਬੀ.ਐੱਸ. ਨਗਰ ਦੇ ਬਹਿਰਾਮ ਨੇੜਲੇ ਇਲਾਕੇ ਤੋਂ ਹੈਂਡ ਗ੍ਰਨੇਡ ਅਤੇ ਹਥਿਆਰਾਂ ਦੀ ਇਹ ਖੇਪ ਪ੍ਰਾਪਤ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਕੁਨਾਂ ਨੂੰ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਮਕਸਦ ਨਾਲ ਖਿੱਤੇ ਵਿੱਚ ਕਿਸੇ ਸੁਰੱਖਿਆ ਅਦਾਰੇ ਜਾਂ ਜਨਤਕ ਥਾਂ 'ਤੇ ਹਮਲਾ ਕਰਨ ਦਾ ਕੰਮ ਸੌਂਪਿਆ ਗਿਆ ਸੀ, ਪਰ ਪੁਲਿਸ ਦੀ ਸਮੇਂ ਸਿਰ ਅਤੇ ਤਾਲਮੇਲ ਵਾਲੀ ਕਾਰਵਾਈ ਸਦਕਾ ਇਸ ਯੋਜਨਾਬੱਧ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਗਿਆ, ਜਿਸ ਨਾਲ ਕਈ ਬੇਗੁਨਾਹਾਂ ਦੀ ਜਾਨ ਬਚ ਗਈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਖ਼ਤਾ ਖ਼ੁਫ਼ੀਆ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਜੁਆਇੰਟ ਪੁਲਿਸ ਟੀਮਾਂ ਨੇ ਐੱਸ.ਬੀ.ਐੱਸ. ਨਗਰ ਦੇ ਪਿੰਡ ਚੱਕ ਮਾਈ ਦਾਸ ਗੇਟ ਨੇੜੇ ਬਹਿਰਾਮ-ਫਗਵਾੜਾ ਰੋਡ ਤੋਂ ਦੋਵਾਂ ਮੁੱਖ ਕਾਰਕੁਨਾਂ ਨੂੰ ਘੇਰ ਕੇ ਕਾਬੂ ਕਰ ਲਿਆ।

ਇਸ ਸਬੰਧੀ ਥਾਣਾ ਐੱਸ.ਐੱਸ.ਓ.ਸੀ. ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.), ਅਸਲਾ ਐਕਟ ਅਤੇ ਵਿਸਫ਼ੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਟ੍ਰੈਫਿਕ ਪੁਲਿਸ ਸੁਨਾਮ (ਰਮੇਸ਼ ਗਰਗ)ਦੇ ਨਵੇਂ ਇੰਚਾਰਜ ਬਣੇ ASI ਸਰਦਾਰ ਨਿਰਭੈ ਸਿੰਘ, ਮੁੜ ਸੰਭਾਲਿਆ ਅਹੁਦਾ

ਟ੍ਰੈਫਿਕ ਪੁਲਿਸ ਸੁਨਾਮ (ਰਮੇਸ਼ ਗਰਗ)ਦੇ ਨਵੇਂ ਇੰਚਾਰਜ ਬਣੇ ASI ਸਰਦਾਰ ਨਿਰਭੈ ਸਿੰਘ, ਮੁੜ ਸੰਭਾਲਿਆ ਅਹੁਦਾ

ਸਵਰਨ ਸਿੰਘ ਸਿਬੀਆਂ ਦੀ ਯਾਦ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਹਿਲਾਂ ਦੇ ਬੱਚਿਆਂ ਨੂੰ ਵੰਡੇ ਕੋਟ

ਸਵਰਨ ਸਿੰਘ ਸਿਬੀਆਂ ਦੀ ਯਾਦ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਹਿਲਾਂ ਦੇ ਬੱਚਿਆਂ ਨੂੰ ਵੰਡੇ ਕੋਟ

ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ 1 ਦਸੰਬਰ ਤੋਂ ਸ਼ੁਰੂ ਹੋਵੇਗਾ ਆਰਮੀ ਅਗਨਵੀਰ ਭਰਤੀ, ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੀ ਲਿਖਤੀ ਪੇਪਰ ਦੀ ਤਿਆਰੀ ਦਾ ਪਹਿਲਾ ਬੈਚ

ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ 1 ਦਸੰਬਰ ਤੋਂ ਸ਼ੁਰੂ ਹੋਵੇਗਾ ਆਰਮੀ ਅਗਨਵੀਰ ਭਰਤੀ, ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੀ ਲਿਖਤੀ ਪੇਪਰ ਦੀ ਤਿਆਰੀ ਦਾ ਪਹਿਲਾ ਬੈਚ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਜਲੰਧਰ ਦਿਹਾਤੀ 'ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ

ਜਲੰਧਰ ਦਿਹਾਤੀ 'ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ

ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ

ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ