Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ 'ਚ ਕਰ 'ਤੇ ਵੱਡੇ ਐਲਾਨ

11 ਫ਼ਰਵਰੀ, 2026 06:58 PM

ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਅੱਜ ਆਪਣਾ 10ਵਾਂ ਅਤੇ ਸੂਬੇ ਦੇ ਇਤਿਹਾਸ ਦਾ ਸਭ ਤੋਂ ਵੱਡਾ ਬਜਟ ਪੇਸ਼ ਕੀਤਾ ਹੈ। ਵਿਧਾਨ ਸਭਾ ਵਿੱਚ 9.13 ਲੱਖ ਕਰੋੜ ਰੁਪਏ ਦਾ ਵਿਸ਼ਾਲ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਸੁਰੇਸ਼ ਖੰਨਾ ਨੇ ਐਲਾਨ ਕੀਤਾ ਕਿ ਉੱਤਰ ਪ੍ਰਦੇਸ਼ ਹੁਣ "ਬੀਮਾਰੂ ਰਾਜ" ਨਹੀਂ ਰਿਹਾ, ਸਗੋਂ ਦੇਸ਼ ਦੀ ਆਰਥਿਕਤਾ ਦਾ ਇੰਜਣ ਬਣ ਗਿਆ ਹੈ। ਸਰਕਾਰ ਵਲੋਂ ਪੇਸ਼ ਕੀਤਾ ਗਿਆ ਇਹ ਬਜਟ ਮੁੱਖ ਤੌਰ 'ਤੇ ਕਿਸਾਨਾਂ, ਨੌਜਵਾਨਾਂ ਅਤੇ ਤਕਨਾਲੋਜੀ 'ਤੇ ਕੇਂਦ੍ਰਿਤ ਹੈ। ਯੋਗੀ ਸਰਕਾਰ ਨੇ 2026-2027 ਦੇ ਬਜਟ ਵਿੱਚ ਨੌਜਵਾਨਾਂ ਲਈ ਡਿਜੀਟਲ ਸਸ਼ਕਤੀਕਰਨ ਅਤੇ ਰੁਜ਼ਗਾਰ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਬਜਟ ਭਾਸ਼ਣ ਦੌਰਾਨ ਵਿੱਤ ਮੰਤਰੀ ਨੇ ਨੌਜਵਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ 40 ਲੱਖ ਨਵੇਂ ਟੈਬਲੇਟ ਅਤੇ ਸਮਾਰਟਫੋਨ ਵੰਡਣ ਦਾ ਉੱਚਾ ਟੀਚਾ ਰੱਖਿਆ।

40 ਲੱਖ ਨੌਜਵਾਨਾਂ ਨੂੰ ਮਿਲੇਗਾ ਸਿੱਧਾ ਫਾਇਦਾ
2026-2027 ਦਾ ਇਹ ਬਜਟ ਪਿਛਲੇ ਸਾਲ ਦੇ ਮੁਕਾਬਲੇ ਲਗਭਗ 12.2 ਫੀਸਦੀ ਵੱਧ ਹੈ। ਬਜਟ ਭਾਸ਼ਣ ਦੌਰਾਨ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ 'ਸਵਾਮੀ ਵਿਵੇਕਾਨੰਦ ਯੁਵਾ ਸ਼ਕਤੀਕਰਨ ਯੋਜਨਾ' ਦੇ ਤਹਿਤ ਲਗਭਗ 40 ਲੱਖ ਵਿਦਿਆਰਥੀਆਂ ਨੂੰ ਸਮਾਰਟ ਡਿਵਾਈਸ ਦਿੱਤੇ ਜਾਣਗੇ। ਇਸ ਦਾ ਮੁੱਖ ਮਕਸਦ ਉੱਚ ਸਿੱਖਿਆ ਅਤੇ ਤਕਨੀਕੀ ਸਿੱਖਿਆ ਪ੍ਰਾਪਤ ਕਰ ਰਹੇ ਨੌਜਵਾਨਾਂ ਨੂੰ ਆਧੁਨਿਕ ਸਾਧਨਾਂ ਨਾਲ ਲੈਸ ਕਰਨਾ ਹੈ ਤਾਂ ਜੋ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਡਿਜੀਟਲ ਸਿੱਖਿਆ ਵਿੱਚ ਪਿੱਛੇ ਨਾ ਰਹਿਣ।

ਉਦਯੋਗ ਅਤੇ ਰੁਜ਼ਗਾਰ: 'ਇੱਕ ਜ਼ਿਲ੍ਹਾ, ਇੱਕ ਵਿਅੰਜਨ'
ਸਰਕਾਰ ਨੇ ਉਦਯੋਗਿਕ ਵਿਕਾਸ ਲਈ 27,103 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ।
MSME ਖੇਤਰ: 3822 ਕਰੋੜ ਰੁਪਏ ਦਾ ਬਜਟ। ਸਰਦਾਰ ਵੱਲਭ ਭਾਈ ਪਟੇਲ ਰੁਜ਼ਗਾਰ ਯੋਜਨਾ ਲਈ 575 ਕਰੋੜ।
ਨਵੀਂ ਯੋਜਨਾ: 'ਇੱਕ ਜ਼ਿਲ੍ਹਾ, ਇੱਕ ਉਤਪਾਦ' (ODOP) ਦੀ ਸਫਲਤਾ ਤੋਂ ਬਾਅਦ ਹੁਣ 'ਇੱਕ ਜ਼ਿਲ੍ਹਾ, ਇੱਕ ਵਿਅੰਜਨ' ਯੋਜਨਾ ਲਈ 75 ਕਰੋੜ ਰੁਪਏ ਜਾਰੀ।
ਟੈਕਸਟਾਈਲ: ਕੱਪੜਾ ਉਦਯੋਗ ਵਿੱਚ 30 ਹਜ਼ਾਰ ਨਵੀਆਂ ਨੌਕਰੀਆਂ ਪੈਦਾ ਕਰਨ ਦਾ ਟੀਚਾ।

ਬਜਟ ਵਿੱਚ 2374 ਕਰੋੜ ਰੁਪਏ ਦਾ ਪ੍ਰਬੰਧ
ਸਰਕਾਰ ਨੇ ਇਸ ਵਿਸ਼ਾਲ ਮੁਹਿੰਮ ਨੂੰ ਸਿਰੇ ਚਾੜ੍ਹਨ ਲਈ ਬਜਟ ਵਿੱਚ 2374 ਕਰੋੜ ਰੁਪਏ ਦੀ ਵਿਵਸਥਾ ਕੀਤੀ ਹੈ। ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਬਜਟ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਦੇ ਘੇਰੇ ਵਿੱਚ ਲਿਆਂਦਾ ਜਾ ਸਕੇ।

ਰੁਜ਼ਗਾਰ ਅਤੇ ਸਿਖਲਾਈ 'ਤੇ ਵੀ ਜ਼ੋਰ
ਸਮਾਰਟਫ਼ੋਨਾਂ ਤੋਂ ਇਲਾਵਾ, ਸਰਕਾਰ ਨੇ ਨੌਜਵਾਨਾਂ ਦੇ ਹੁਨਰ ਵਿਕਾਸ (Skill Development) ਅਤੇ ਰੁਜ਼ਗਾਰ ਲਈ ਵੀ ਕਈ ਅਹਿਮ ਕਦਮ ਚੁੱਕੇ ਹਨ। ਬਜਟ ਵਿੱਚ ਨਵੇਂ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ (ITI) ਦੇ ਆਧੁਨਿਕੀਕਰਨ ਲਈ ਵੀ ਫੰਡ ਜਾਰੀ ਕੀਤੇ ਗਏ ਹਨ। ਹੁਣ ਤੱਕ ₹50 ਲੱਖ ਕਰੋੜ ਦੇ ਨਿਵੇਸ਼ ਸਮਝੌਤਿਆਂ (ਐਮਓਯੂ) 'ਤੇ ਦਸਤਖਤ ਕੀਤੇ ਗਏ ਹਨ, ਜਿਸ ਨਾਲ ਲਗਭਗ 10 ਲੱਖ ਨਵੀਆਂ ਨੌਕਰੀਆਂ ਪੈਦਾ ਹੋਣਗੀਆਂ।

ਸਿਹਤ ਸੇਵਾਵਾਂ 'ਚ ਵੱਡਾ ਉਛਾਲ: 14 ਨਵੇਂ ਮੈਡੀਕਲ ਕਾਲਜ
ਸਿਹਤ ਖੇਤਰ ਲਈ ਸਰਕਾਰ ਨੇ 37,956 ਕਰੋੜ ਰੁਪਏ ਅਲਾਟ ਕੀਤੇ ਹਨ, ਜੋ ਪਿਛਲੇ ਸਾਲ ਨਾਲੋਂ 15% ਵੱਧ ਹਨ।
ਸੂਬੇ ਵਿੱਚ 14 ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਲਈ 1023 ਕਰੋੜ ਰੁਪਏ ਦਾ ਪ੍ਰਬੰਧ।
'ਆਯੂਸ਼ਮਾਨ ਭਾਰਤ' ਯੋਜਨਾ ਲਈ 2000 ਕਰੋੜ ਰੁਪਏ।
ਕੈਂਸਰ ਸੰਸਥਾਨ ਲਖਨਊ ਲਈ 315 ਕਰੋੜ ਰੁਪਏ।

ਬਜਟ ਦੀਆਂ ਮੁੱਖ ਗੱਲਾਂ:
ਕੁੱਲ ਲਾਭਪਾਤਰੀ: 40 ਲੱਖ ਵਿਦਿਆਰਥੀ।
ਵਿੱਤੀ ਰਾਸ਼ੀ: 2374 ਕਰੋੜ ਰੁਪਏ ਦਾ ਫੰਡ ਜਾਰੀ।
ਮਕਸਦ: ਨੌਜਵਾਨਾਂ ਨੂੰ ਡਿਜੀਟਲ ਤੌਰ 'ਤੇ ਮਜ਼ਬੂਤ ਕਰਨਾ।
ਯੋਜਨਾ: ਸਵਾਮੀ ਵਿਵੇਕਾਨੰਦ ਯੁਵਾ ਸ਼ਕਤੀਕਰਨ ਯੋਜਨਾ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ