Saturday, July 05, 2025
BREAKING
ਰੋਟਰੀ ਕਲੱਬ ਖਰੜ ਵੱਲੋਂ ਸਤਪਾਲ ਜਿੰਦਲ ਦੀ ਮੌਤ ਉਪਰੰਤ ਅੱਖਾਂ ਦਾਨ ਕਰਨ ਵਾਲੇ ਉਸਦੇ ਪਰਿਵਾਰ ਨੂੰ ਪੀ.ਜੀ.ਆਈ. ਚੰਡੀਗੜ੍ਹ ਦੇ ਅੱਖਾਂ ਦੇ ਵਿਭਾਗ ਵੱਲੋਂ ਸਰਟੀਫਿਕੇਟ ਤੇ ਰੋਟਰੀ ਕਲੱਬ ਦਾ ਸਨਮਾਨ ਪੱਤਰ ਦੇ ਕੇ ਨਵਾਜਿਆ ਗਿਆ 'ਦੁਨੀਆਂ ਅਮਰੀਕਾ ਤੋਂ ਬਿਨਾਂ ਵੀ ਅੱਗੇ ਵਧ ਸਕਦੀ ਐ...!' ਸ਼ੀ ਜਿਨਪਿੰਗ ਦੀ ਵੱਡੀ ਚਿਤਾਵਨੀ ਸਬਜ਼ੀਆਂ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੇ ਵੀ ਵਧੇ ਭਾਅ ''ਇੱਥੇ ਆਓ ਤੇ ਆ ਕੇ ਕਸ਼ਮੀਰ ਦੇਖੋ'', ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਲੋਕਾਂ ਨੂੰ ਕੀਤੀ ਅਪੀਲ ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ ਕਾਜੋਲ ਦੀ ਫਿਲਮ 'ਮਾਂ' ਨੇ ਪਹਿਲੇ ਹਫ਼ਤੇ 26 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਕਮਾਈ ਕੈਨੇਡਾ ਓਪਨ ਦੇ ਦੂਜੇ ਗੇੜ 'ਚ ਪੁੱਜਿਆ ਸ਼੍ਰੀਕਾਂਤ, ਹਮਵਤਨ ਰਾਜਾਵਤ ਨੂੰ ਹਰਾ ਕੇ ਬਣਾਈ ਜਗ੍ਹਾ ਗਿੱਲ ਦੀ ਰਣਨੀਤੀ ’ਚ ਵਿਸ਼ਵ ਪੱਧਰੀ ਖਿਡਾਰੀ ਦੇ ਲੱਛਣ : ਟ੍ਰਾਟ ਜਿੱਤ ਦੀ ਹੈਟ੍ਰਿਕ ਲਾ ਕੇ ਇੰਗਲੈਂਡ ਖਿਲਾਫ ਪਹਿਲੀ ਟੀ-20 ਲੜੀ ਜਿੱਤਣ ਉਤਰੇਗਾ ਭਾਰਤ ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

ਰਾਜਨੀਤੀ

400 ਪੁਲਸ ਮੁਲਾਜ਼ਮਾਂ ਵੱਲੋਂ ਫਰੀਦਕੋਟ ਜੇਲ ਵਿਚ ਰੇਡ

27 ਮਈ, 2025 05:09 PM

ਫ਼ਰੀਦਕੋਟ : ਡਾ. ਪ੍ਰਗਿਆ ਜੈਨ ਐੱਸ.ਐੱਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਸ ਦੇ ਲਗਭਗ 400 ਪੁਲਸ ਮੁਲਾਜ਼ਮਾਂ ਵੱਲੋਂ ਸੀਨੀਅਰ ਪੁਲਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਅੱਜ ਕੇਦਰੀ ਮਾਡਰਨ ਜੇਲ੍ਹ, ਫ਼ਰੀਦਕੋਟ 'ਚ ਇਕ ਵਿਸਤ੍ਰਿਤ ਅਤੇ ਅਚਾਨਕ ਚੈੱਕਿੰਗ ਮੁਹਿੰਮ ਚਲਾਈ, ਜੋ ਕਿ ਲਗਭਗ 4 ਘੰਟੇ ਦੇ ਕਰੀਬ ਤੱਕ ਚੱਲੀ। ਇਹ ਕਾਰਵਾਈ ਸੰਦੀਪ ਕੁਮਾਰ ਐੱਸ.ਪੀ(ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੀ ਨਿਗਰਾਨੀ ਹੇਠ ਹੋਈ। ਇਸ ਮੌਕੇ ਉਨ੍ਹਾਂ ਨਾਲ ਸ਼ਮਸ਼ੇਰ ਸਿੰਘ ਡੀ.ਐੱਸ.ਪੀ(ਸਥਾਨਿਕ) ਫ਼ਰੀਦਕੋਟ ਵੀ ਮੌਜੂਦ ਸਨ। ਇਸ ਸਬੰਧੀ ਸੰਦੀਪ ਕੁਮਾਰ ਐੱਸ.ਪੀ (ਇਨਵੈਸਟੀਗੇਸ਼ਨ) ਫ਼ਰੀਦਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਚੈੱਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ ਦੇ ਅੰਦਰ ਸੁਰੱਖਿਆ ਪ੍ਰਬੰਧਾ ਦੀ ਚੈਕਿੰਗ ਲਈ ਕੀਤੀ ਗਈ। ਇਹ ਮੁਹਿੰਮ ਗੁਪਤ ਰੱਖੀ ਗਈ ਤਾਂ ਜੋ ਕੋਈ ਸ਼ਰਾਰਤੀ ਤੱਤ ਇਸ ਦੀ ਜਾਣਕਾਰੀ ਲੈ ਕੇ ਬਚ ਨਾ ਸਕਣ।

 

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਔਰਤਾਂ ਦੀ ਗੋਪਨੀਯਤਾ ਅਤੇ ਪ੍ਰੋਟੋਕੋਲ ਨੂੰ ਧਿਆਨ ਵਿਚ ਰੱਖਦਿਆਂ, ਮਹਿਲਾ ਪੁਲਸ ਮੁਲਾਜ਼ਮਾਂ ਵੱਲੋਂ ਵੱਖਰੇ ਤੌਰ 'ਤੇ ਔਰਤਾਂ ਵਾਲੀਆਂ ਬੈਰਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਜਿਹੀਆਂ ਅਚਾਨਕ ਜਾਂਚਾਂ ਜੇਲ ਵਿਚ ਬੁਰੇ ਰੁਝਾਨ ਵਾਲੇ ਕੈਦੀਆਂ ਵਿਚ ਡਰ ਪੈਦਾ ਕਰਦੀਆਂ ਹਨ, ਜਿਸ ਨਾਲ ਗੈਰਕਾਨੂੰਨੀ ਸਰਗਰਮੀਆਂ ਨੂੰ ਰੋਕਣ ਵਿਚ ਮਦਦ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਅਜਿਹੀਆਂ ਜਾਂਚਾਂ ਨਿਯਮਤ ਤੌਰ 'ਤੇ ਜਾਰੀ ਰਹਿਣਗੀਆਂ। ਉਨ੍ਹਾਂ ਕੈਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਗੈਰਕਾਨੂੰਨੀ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਆਪਣੀ ਨਿੱਜੀ ਸੁਧਾਰ ਵੱਲ ਧਿਆਨ ਦੇਣ ਤਾਂ ਜੋ ਸਜ਼ਾ ਮੁਕੰਮਲ ਹੋਣ 'ਤੇ ਵਧੀਆਂ ਜੀਵਨ ਬਤੀਤ ਕਰ ਸਕਣ। ਪੁਲਸ ਟੀਮਾਂ ਨੇ ਜੇਲ ਦੀ ਬਾਹਰੀ ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਸੁਰੱਖਿਆ ਪ੍ਰਣਾਲੀਆਂ ਦੀ ਵੀ ਜਾਂਚ ਵੀ ਕੀਤੀ ਗਈ। ਇਸ ਸਬੰਧੀ ਐੱਸ.ਐੱਸ.ਪੀ ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਥਾਣਾ ਇੰਚਾਰਜ ਅਤੇ ਹੋਰ ਸਬੰਧਤ ਪੁਲਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਜੇਲ ਦੇ ਆਲੇ ਦੁਆਲੇ ਰਹਿਣ ਵਾਲੇ ਨਿਵਾਸੀਆਂ ਦਾ ਰਿਕਾਰਡ ਰੱਖਣ ਤਾਂ ਜੋ ਉਹ ਕੈਦੀਆਂ ਜਾਂ ਉਨ੍ਹਾਂ ਦੇ ਸਾਥੀਆਂ ਨਾਲ ਮਿਲਕੇ ਜੇਲ ਵਿਚ ਨਸ਼ਾ ਜਾਂ ਹੋਰ ਗੈਰਕਾਨੂੰਨੀ ਚੀਜ਼ਾਂ ਅੰਦਰ ਸੁੱਟਣ ਵਿੱਚ ਸ਼ਾਮਿਲ ਨਾ ਹੋਣ।

Have something to say? Post your comment