ਮਸ਼ਹੂਰ ਰੈਪਰ ਅਤੇ ਸੰਗੀਤਕਾਰ ਬਾਦਸ਼ਾਹ ਨੂੰ ਲੈ ਕੇ ਇਸ ਸਮੇਂ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
ਦੱਸ ਦੇਈਏ ਕਿ ਪਿਛਲੇ ਕੁਝ ਮਹੀਨਿਆਂ ਤੋਂ ਸੋਸ਼ਲ ਮੀਡੀਆ 'ਤੇ ਦੋਵਾਂ ਬਾਰੇ ਕਾਫ਼ੀ ਚਰਚਾ ਹੋ ਰਹੀ ਹੈ ਅਤੇ ਹੁਣ ਆਖਰਕਾਰ ਦੋਵਾਂ ਨੇ ਇਨ੍ਹਾਂ ਖ਼ਬਰਾਂ ਦੀ ਪੁਸ਼ਟੀ ਕਰ ਦਿੱਤੀ ਹੈ। ਬਾਦਸ਼ਾਹ ਅਤੇ ਈਸ਼ਾ ਨੇ ਸੋਮਵਾਰ ਰਾਤ ਨੂੰ ਆਪਣੀਆਂ-ਆਪਣੀਆਂ ਇੰਸਟਾਗ੍ਰਾਮ ਪੋਸਟਾਂ ਵਿੱਚ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਆਪਸੀ ਸਹਿਮਤੀ ਨਾਲ ਵੱਖ ਹੋਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਨੇ ਪੋਸਟ ਵਿਚ ਕਿਹਾ, "ਮੈਂ ਅਤੇ ਈਸ਼ਾ ਰਿਖੀ ਨੇ ਆਪਸੀ ਸਹਿਮਤੀ ਨਾਲ ਆਪਣੇ ਰਾਸਤੇ ਵੱਖ ਕਰਨ ਅਤੇ ਜ਼ਿੰਦਗੀ ਵਿਚ ਅਗੇ ਵੱਧਣ ਦਾ ਫੈਸਲਾ ਲਿਆ ਹੈ। ਇਹ ਫੈਸਲਾ ਅਸੀਂ ਆਪਸੀ ਸੂਝ-ਬੂਝ ਅਤੇ ਸਤਿਕਾਰ ਨਾਲ ਲਿਆ ਗਿਆ ਹੈ। ਅਸੀਂ ਇਸ ਮੁਸ਼ਕਲ ਸਮੇਂ ਵਿਚ ਤੁਹਾਡੇ ਸਾਰਿਆਂ ਤੋਂ ਸਾਡੀ ਪ੍ਰਾਈਵੇਸੀ ਦਾ ਸਨਮਾਨ ਕਰਨ ਦੀ ਅਪੀਲ ਕਰਦੇ ਹਾਂ। ਇਸ ਪੂਰੇ ਮਾਮਲੇ 'ਤੇ ਇਹ ਸਾਡਾ ਇਕਲੌਤਾ ਅਤੇ ਆਖਿਰੀ ਬਿਆਨ ਹੋਵੇਗਾ। ਅਸੀਂ ਦਿਲੋਂ ਬੇਨਤੀ ਕਰਦੇ ਹਾਂ ਕਿ ਸਾਡੇ ਰਿਸ਼ਤੇ ਬਾਰੇ ਕੋਈ ਵੀ ਮਨਘੜਤ ਕਹਾਣੀਆਂ ਜਾਂ ਅੰਦਾਜ਼ੇ ਨਾ ਲਗਾਏ ਜਾਣ।''