ਨਵੀਂ ਦਿੱਲੀ : ਪੰਜਾਬ, ਉੱਤਰ ਪ੍ਰਦੇਸ਼, ਉਤਰਾਖੰਡ, ਗੋਆ ਅਤੇ ਮਣੀਪੁਰ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਤਿਆਰੀ ਖਿੱਚ ਲਈ ਹੈ ਅਤੇ ਅਧਿਕਾਰੀਆਂ ਦੀ ਟਰਾਂਸਫਰ ਪੋਸਟਿੰਗ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤੇ ਹਨ। ਮੰਗਲਵਾਰ ਨੂੰ ਕਮਿਸ਼ਨ ਨੇ 5 ਸੂਬਿਆਂ ਦੇ ਚੀਫ਼ ਸਕੱਤਰਾਂ ਨੂੰ ਨਿਰਦੇਸ਼ ਦਿੱਤਾ ਕਿ ਕਿਸੇ ਵੀ ਅਧਿਕਾਰੀ ਨੂੰ ਉਸ ਦੇ ਗ੍ਰਹਿ ਖੇਤਰ 'ਚ ਤਾਇਨਾਤ ਨਾ ਕੀਤਾ ਜਾਵੇ। ਇਸ ਤੋਂ ਇਲਾਵਾ ਚੋਣ ਪ੍ਰਕਿਰਿਆ ਨਾਲ ਜੁੜੇ ਕਿਸੇ ਵੀ ਅਧਿਕਾਰੀ ਦੀ ਨਾਂ ਤਾਂ ਉਸ ਦੇ ਗ੍ਰਹਿ ਖੇਤਰ 'ਚ ਤਾਇਨਾਤੀ ਹੋਵੇਗੀ ਅਤੇ ਨਾ ਹੀ ਉਨ੍ਹਾਂ ਸੀਟਾਂ 'ਤੇ ਜਿੱਥੇ ਉਹ ਪਿਛਲੀਆਂ ਵਿਧਾਨ ਸਭਾ ਚੋਣਾਂ ਜਾਂ ਜ਼ਿਮਨੀ ਚੋਣਾਂ ਦੌਰਾਨ ਤਾਇਨਾਤ ਸੀ।
ਦੱਸਣਯੋਗ ਹੈ ਕਿ ਪੰਜਾਬ, ਉੱਤਰ ਪ੍ਰਦੇਸ਼, ਉਤਰਾਖੰਡ, ਗੋਆ ਅਤੇ ਮਣੀਪੁਰ 'ਚ ਫਰਵਰੀ ਜਾਂ ਮਾਰਚ 'ਚ ਵਿਧਾਨ ਸਭਾ ਚੋਣਾਂ ਹੋ ਸਕਦੀਆਂ ਹਨ। ਪੰਜਾਬ 'ਚ 16 ਮਾਰਚ, ਗੋਆ 'ਚ 13 ਮਾਰਚ, ਉੱਤਰ ਪ੍ਰਦੇਸ਼ 'ਚ 22 ਮਾਰਚ, ਉੱਤਰਾਖੰਡ 'ਚ 28 ਮਾਰਚ ਅਤੇ ਮਣੀਪੁਰ 'ਚ 14 ਮਾਰਚ 2027 ਨੂੰ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ।