Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

5 ਜ਼ੋਨਾਂ 'ਚ ਵੰਡਿਆ ਗਿਆ ਪੰਜਾਬ! 7 ਜਨਵਰੀ ਤੋਂ 25 ਜਨਵਰੀ ਤੱਕ ਚੱਲੇਗਾ...

25 ਦਸੰਬਰ, 2025 04:45 PM

ਜਲੰਧਰ/ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਨੇ ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ 300 ਦਿਨ ਪੂਰੇ ਕਰ ਲਏ ਹਨ। ਇਹ ਨਸ਼ਾਖੋਰੀ ਅਤੇ ਸਮੱਗਲਿੰਗ ਵਿਰੁੱਧ ਸੂਬੇ ਦੀ ਯੋਜਨਾਬੱਧ ਲੜਾਈ ਵਿਚ ਇਕ ਵੱਡਾ ਮੀਲ ਪੱਥਰ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ 'ਆਪ' ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਇਸ ਮੁਹਿੰਮ ਨੂੰ ਇਕ ਇਤਿਹਾਸਕ ਅਤੇ ਜਨਤਕ ਅੰਦੋਲਨ ਕਰਾਰ ਦਿੰਦਿਆਂ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਦਾ ਪੱਧਰ, ਨੀਅਤ ਅਤੇ ਅਮਲ ਨਾ ਸਿਰਫ਼ ਭਾਰਤ ਵਿਚ, ਸਗੋਂ ਪੂਰੀ ਦੁਨੀਆ ਵਿਚ ਬੇਮਿਸਾਲ ਹੈ। ਪੰਨੂ ਨੇ ਐਲਾਨ ਕੀਤਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਦੂਜਾ ਪੜਾਅ 7 ਜਨਵਰੀ ਤੋਂ 25 ਜਨਵਰੀ ਤੱਕ ਚੱਲੇਗਾ। ਉਨ੍ਹਾਂ ਕਿਹਾ, ‘ਇਹ ਕਿਸੇ ਪਾਰਟੀ ਜਾਂ ਸਰਕਾਰ ਦੀ ਮੁਹਿੰਮ ਨਹੀਂ ਹੈ, ਇਹ ਪੰਜਾਬੀਆਂ ਦਾ ਪੰਜਾਬ ਲਈ ਇਕ ਮਿਸ਼ਨ ਹੈ।’

1 ਮਾਰਚ 2025 ਤੋਂ 23 ਦਸੰਬਰ 2025 ਤੱਕ ਦੇ ਸਰਕਾਰੀ ਅੰਕੜੇ ਸਾਂਝੇ ਕਰਦਿਆਂ ਪੰਨੂ ਨੇ ਦੱਸਿਆ ਕਿ ਸਰਕਾਰ ਦੀ ਅਟੱਲ ਸਿਆਸੀ ਇੱਛਾ ਸ਼ਕਤੀ ਸਦਕਾ ਪੰਜਾਬ ਪੁਲਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ 28,485 ਕੇਸ ਦਰਜ ਕੀਤੇ ਗਏ ਅਤੇ 41,517 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਨਸ਼ਿਆਂ ਵਿਚ 1,819.669 ਕਿਲੋ ਹੈਰੋਇਨ, 594.671 ਕਿਲੋ ਅਫੀਮ, 27,160.449 ਕਿਲੋ ਭੁੱਕੀ, 40.764 ਕਿਲੋ ਚਰਸ, 577.472 ਕਿਲੋ ਗਾਂਜਾ, 4.364 ਕਿਲੋ ਕੋਕੀਨ, 25.212 ਕਿਲੋ ਆਈਸ (ਸਿੰਥੈਟਿਕ ਡਰੱਗ) ਅਤੇ 40.551 ਕਿਲੋ ਨਸ਼ੀਲਾ ਪਾਊਡਰ ਸ਼ਾਮਲ ਹੈ। ਇਸ ਤੋਂ ਇਲਾਵਾ 1,666 ਨਸ਼ੀਲੇ ਟੀਕੇ, 46,03,652 ਪਾਬੰਦੀਸ਼ੁਦਾ ਗੋਲ਼ੀਆਂ/ਕੈਪਸੂਲ ਅਤੇ 15.23 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਮੋਰਚੇ ਦੇ ਤਹਿਤ ਪੰਜਾਬ ਨੂੰ ਪੰਜ ਜ਼ੋਨਾਂ ਮਾਝਾ, ਦੋਆਬਾ, ਮਾਲਵਾ ਪੂਰਬੀ, ਮਾਲਵਾ ਪੱਛਮੀ ਅਤੇ ਮਾਲਵਾ ਕੇਂਦਰੀ ਵਿਚ ਵੰਡਿਆ ਗਿਆ ਹੈ। ਇਸ ਅੰਦੋਲਨ ਦਾ ਇਕ ਮੁੱਖ ਥੰਮ੍ਹ ਪਿੰਡਾਂ ਦੀਆਂ ਰੱਖਿਆ ਕਮੇਟੀਆਂ ਹਨ, ਜਿਨ੍ਹਾਂ ਨੂੰ ਹੁਣ ‘ਪਿੰਡ ਦੇ ਪਹਿਰੇਦਾਰ’ ਵਜੋਂ ਜਾਣਿਆ ਜਾਂਦਾ ਹੈ। ਇਨ੍ਹਾਂ ਦੀ ਗਿਣਤੀ ਲਗਭਗ ਇਕ ਲੱਖ ਵਲੰਟੀਅਰਾਂ ਤੱਕ ਪਹੁੰਚ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼