Thursday, July 23, 2026
BREAKING
ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ "ਦਿ ਇੰਡੀਆ ਸਟੋਰੀ" ਦਾ ਨਵਾਂ ਪੋਸਟਰ ਰਿਲੀਜ਼ ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਹੋਇਆ ਮਜ਼ਬੂਤ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ

ਰਾਸ਼ਟਰੀ

5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ

27 ਅਪ੍ਰੈਲ, 2026 06:29 PM

ਨਵੀਂ ਦਿੱਲੀ : ਭਾਰਤ ਅਤੇ ਨਿਊਜ਼ੀਲੈਂਡ ਨੇ ਆਪਣੇ ਆਰਥਿਕ ਸਬੰਧਾਂ ਨੂੰ ਨਵੀਂਆਂ ਉਚਾਈਆਂ 'ਤੇ ਲਿਜਾਂਦਿਆਂ ਅੱਜ ਇੱਕ ਇਤਿਹਾਸਕ ਮੁਕਤ ਵਪਾਰ ਸਮਝੌਤੇ (FTA) 'ਤੇ ਦਸਤਖਤ ਕੀਤੇ ਹਨ। ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਕੇਂਦਰੀ ਵਪਾਰ ਤੇ ਉਦਯੋਗ ਮੰਤਰੀ ਪਿਊਸ਼ ਗੋਇਲ ਤੇ ਨਿਊਜ਼ੀਲੈਂਡ ਦੇ ਵਪਾਰ ਮੰਤਰੀ ਟੌਡ ਮੈਕਲੇ ਨੇ ਇਸ ਅਹਿਮ ਦਸਤਾਵੇਜ਼ 'ਤੇ ਸਹੀ ਪਾਈ।

ਸਮਝੌਤੇ ਦੀਆਂ ਮੁੱਖ ਵਿਸ਼ੇਸ਼ਤਾਵਾਂ
ਭਾਰਤੀ ਨਿਰਯਾਤ ਨੂੰ ਵੱਡਾ ਹੁਲਾਰਾ: ਇਸ ਸਮਝੌਤੇ ਤਹਿਤ ਭਾਰਤ ਦੇ ਸਾਰੇ 8,284 ਨਿਰਯਾਤ ਉਤਪਾਦਾਂ ਨੂੰ ਨਿਊਜ਼ੀਲੈਂਡ ਦੇ ਬਾਜ਼ਾਰ ਵਿੱਚ ਪਹਿਲੇ ਦਿਨ ਤੋਂ ਹੀ 100 ਫੀਸਦੀ ਡਿਊਟੀ-ਫ੍ਰੀ ਪਹੁੰਚ ਮਿਲੇਗੀ। ਇਸ ਨਾਲ ਕੱਪੜਾ, ਚਮੜਾ, ਜੁੱਤੀਆਂ, ਫਾਰਮਾਸਿਊਟੀਕਲ ਅਤੇ ਇੰਜੀਨੀਅਰਿੰਗ ਵਸਤੂਆਂ ਦੇ ਨਿਰਯਾਤ ਨੂੰ ਭਾਰੀ ਫਾਇਦਾ ਹੋਵੇਗਾ। ਖਾਸ ਕਰਕੇ ਚਮੜਾ ਉਦਯੋਗ ਲਈ ਡਿਊਟੀ 5 ਫੀਸਦੀ ਤੋਂ ਘਟ ਕੇ ਜ਼ੀਰੋ ਹੋ ਜਾਵੇਗੀ, ਜਿਸ ਨਾਲ ਆਗਰਾ ਵਰਗੇ ਨਿਰਯਾਤ ਕੇਂਦਰਾਂ ਨੂੰ ਲਾਭ ਮਿਲੇਗਾ।

ਖੇਤੀਬਾੜੀ ਅਤੇ ਸੰਵੇਦਨਸ਼ੀਲ ਖੇਤਰਾਂ ਦੀ ਰਾਖੀ: ਭਾਰਤ ਨੇ ਆਪਣੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਡੇਅਰੀ ਉਤਪਾਦਾਂ, ਪਿਆਜ਼, ਦਾਲਾਂ, ਖੰਡ ਅਤੇ ਖਾਣ ਵਾਲੇ ਤੇਲ ਵਰਗੇ ਸੰਵੇਦਨਸ਼ੀਲ ਖੇਤਰਾਂ ਨੂੰ ਇਸ ਸਮਝੌਤੇ ਤੋਂ ਬਾਹਰ ਰੱਖਿਆ ਹੈ। ਦੂਜੇ ਪਾਸੇ, ਨਿਊਜ਼ੀਲੈਂਡ ਦੀ ਉੱਨਤ ਖੇਤੀ ਤਕਨੀਕ ਨਾਲ ਭਾਰਤੀ ਕਿਸਾਨਾਂ ਨੂੰ ਕੀਵੀ, ਸੇਬ ਅਤੇ ਸ਼ਹਿਦ ਦੀ ਪੈਦਾਵਾਰ ਵਧਾਉਣ ਵਿੱਚ ਮਦਦ ਮਿਲੇਗੀ।

ਨਿਊਜ਼ੀਲੈਂਡ ਤੇ ਭਾਰਤ ਵਿਚਾਲੇ 'ਇੰਡੋ-ਪੈਸੀਫਿਕ ਪ੍ਰੋਸਪੈਰਿਟੀ ਅਕੌਰਡ'
ਨਿਊਜ਼ੀਲੈਂਡ ਅਤੇ ਭਾਰਤ ਵਿਚਾਲੇ ਹੋਏ ਨਵੇਂ ਵਪਾਰਕ ਸਮਝੌਤੇ ਨੇ ਦੋਵਾਂ ਦੇਸ਼ਾਂ ਦੇ ਆਰਥਿਕ ਸਬੰਧਾਂ 'ਚ ਇੱਕ ਨਵਾਂ ਮੋੜ ਲਿਆਂਦਾ ਹੈ। ਇਸ ਸਮਝੌਤੇ ਦੇ ਤਹਿਤ ਜਿੱਥੇ ਭਾਰਤੀ ਪੇਸ਼ੇਵਰਾਂ ਲਈ ਨਿਊਜ਼ੀਲੈਂਡ ਦੇ ਰਾਹ ਖੁੱਲ੍ਹਣਗੇ, ਉੱਥੇ ਹੀ ਭਾਰਤ ਵਿੱਚ ਵੱਡੇ ਪੱਧਰ 'ਤੇ ਵਿਦੇਸ਼ੀ ਨਿਵੇਸ਼ ਦੀ ਯੋਜਨਾ ਵੀ ਬਣਾਈ ਗਈ ਹੈ। ਇਸ ਮੁਕਤ ਵਪਾਰ ਸਮਝੌਤੇ (FTA) ਦੇ ਇੱਕ ਮਹੱਤਵਪੂਰਨ ਹਿੱਸੇ ਵਜੋਂ, ਨਿਊਜ਼ੀਲੈਂਡ ਨੇ ਭਾਰਤੀ ਪੇਸ਼ੇਵਰਾਂ ਲਈ ਇੱਕ ਅਸਥਾਈ ਵੀਜ਼ਾ ਪ੍ਰੋਗਰਾਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਯੋਜਨਾ ਦੇ ਤਹਿਤ ਹਰ ਸਾਲ ਲਗਭਗ 1,667 ਵੀਜ਼ਾ ਜਾਰੀ ਕੀਤੇ ਜਾਣਗੇ। ਇਹ ਪ੍ਰੋਗਰਾਮ ਤਿੰਨ ਸਾਲਾਂ ਲਈ ਹੋਵੇਗਾ, ਅਤੇ ਇੱਕ ਸਮੇਂ ਵਿੱਚ ਵੱਧ ਤੋਂ ਵੱਧ 5,000 ਕਰਮਚਾਰੀਆਂ ਦੀ ਸੀਮਾ ਤੈਅ ਕੀਤੀ ਗਈ ਹੈ।

20 ਬਿਲੀਅਨ ਡਾਲਰ ਦਾ ਨਿਵੇਸ਼
ਨਿਊਜ਼ੀਲੈਂਡ ਨੇ ਅਗਲੇ 15 ਸਾਲਾਂ ਦੌਰਾਨ ਭਾਰਤ 'ਚ 20 ਬਿਲੀਅਨ ਡਾਲਰ ਦਾ ਸਿੱਧਾ ਵਿਦੇਸ਼ੀ ਨਿਵੇਸ਼ (FDI) ਕਰਨ ਦੀ ਵਚਨਬੱਧਤਾ ਜਤਾਈ ਹੈ। ਇਹ ਨਿਵੇਸ਼ ਮੁੱਖ ਤੌਰ 'ਤੇ ਹੇਠ ਲਿਖੇ ਖੇਤਰਾਂ 'ਚ ਕੀਤੇ ਜਾਣ ਦੀ ਉਮੀਦ ਹੈ।
ਬੁਨਿਆਦੀ ਢਾਂਚਾ (Infrastructure)
ਨਵਿਆਉਣਯੋਗ ਊਰਜਾ (Renewable energy)
ਖੇਤੀਬਾੜੀ (Agriculture)
ਤਕਨਾਲੋਜੀ (Technology)

ਸੇਵਾਵਾਂ ਤੇ ਛੋਟੇ ਉਦਯੋਗਾਂ (MSMEs) ਨੂੰ ਸਮਰਥਨ
ਇਹ ਸਮਝੌਤਾ ਵਿੱਤ, ਸੈਰ-ਸਪਾਟਾ, ਡਿਜੀਟਲ ਸੇਵਾਵਾਂ ਅਤੇ ਰਚਨਾਤਮਕ ਉਦਯੋਗਾਂ ਸਮੇਤ ਲਗਭਗ 139 ਸੇਵਾ ਖੇਤਰਾਂ ਤੱਕ ਫੈਲਿਆ ਹੋਇਆ ਹੈ। ਇਸ ਤੋਂ ਇਲਾਵਾ, ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ (MSMEs) ਨੂੰ ਵਿਸ਼ੇਸ਼ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਉਹ ਵਪਾਰਕ ਜਾਣਕਾਰੀ ਪ੍ਰਾਪਤ ਕਰ ਸਕਣ ਤੇ ਵਿਸ਼ਵ ਪੱਧਰੀ ਸਪਲਾਈ ਚੇਨ ਦਾ ਹਿੱਸਾ ਬਣ ਸਕਣ।

ਆਯੁਸ਼ (AYUSH) ਨੂੰ ਮਾਨਤਾ: ਪਹਿਲੀ ਵਾਰ ਕਿਸੇ ਦੇਸ਼ ਨੇ ਭਾਰਤੀ ਰਵਾਇਤੀ ਇਲਾਜ ਪ੍ਰਣਾਲੀ 'ਆਯੁਸ਼' ਨੂੰ ਅਧਿਕਾਰਤ ਤੌਰ 'ਤੇ ਮਾਨਤਾ ਦਿੱਤੀ ਹੈ, ਜਿਸ ਨੂੰ ਨਿਊਜ਼ੀਲੈਂਡ ਦੀ ਮਾਓਰੀ ਸਿਹਤ ਪ੍ਰਣਾਲੀ ਦੇ ਬਰਾਬਰ ਸਥਾਨ ਦਿੱਤਾ ਗਿਆ ਹੈ।

ਦੋਵਾਂ ਦੇਸ਼ਾਂ ਵਿਚਾਲੇ ਮੌਜੂਦਾ ਦੁਵੱਲਾ ਵਪਾਰ ਲਗਭਗ 1.3 ਬਿਲੀਅਨ ਡਾਲਰ ਹੈ, ਜਿਸ ਨੂੰ ਅਗਲੇ ਪੰਜ ਸਾਲਾਂ ਵਿੱਚ ਵਧਾ ਕੇ 5 ਬਿਲੀਅਨ ਡਾਲਰ ਤੱਕ ਲਿਜਾਣ ਦਾ ਟੀਚਾ ਮਿੱਥਿਆ ਗਿਆ ਹੈ। ਇਹ ਸਮਝੌਤਾ ਰਿਕਾਰਡ 9 ਮਹੀਨਿਆਂ ਦੇ ਅੰਦਰ ਸਿਰੇ ਚੜ੍ਹਿਆ ਹੈ, ਜੋ ਦੋਵਾਂ ਦੇਸ਼ਾਂ ਦੇ ਮਜ਼ਬੂਤ ਸਿਆਸੀ ਅਤੇ ਆਰਥਿਕ ਸਬੰਧਾਂ ਨੂੰ ਦਰਸਾਉਂਦਾ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ