Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਚੰਡੀਗੜ੍ਹ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

05 ਜੁਲਾਈ, 2026 05:45 PM

ਚੰਡੀਗੜ੍ਹ : ਮਾਨਸੂਨ ਦੀ ਆਮਦ ਤੋਂ ਬਾਅਦ ਚੰਡੀਗੜ੍ਹ ਅਤੇ ਟ੍ਰਾਈਸਿਟੀ ’ਚ ਮੌਸਮ ਦਾ ਮਿਜ਼ਾਜ ਲਗਾਤਾਰ ਬਦਲ ਰਿਹਾ ਹੈ। ਸ਼ਨੀਵਾਰ ਨੂੰ ਦਿਨ ਭਰ ਅਸਮਾਨ ’ਤੇ ਕਾਲੇ ਬੱਦਲ ਛਾਏ ਰਹੇ ਅਤੇ ਰੁਕ-ਰੁਕ ਕੇ ਹਲਕੀਆਂ ਫੁਹਾਰਾਂ ਪੈਂਦੀਆਂ ਰਹੀਆਂ। ਭਾਵੇਂ ਸ਼ਹਿਰ ’ਚ ਸਿਰਫ਼ 0.4 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਪਰ ਮੌਸਮ ਵਿਭਾਗ ਨੇ 6 ਤੋਂ 8 ਜੁਲਾਈ ਤੱਕ ਪੰਜਾਬ ਤੇ ਚੰਡੀਗੜ੍ਹ ’ਚ ਭਾਰੀ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਮੰਨਣਾ ਹੈ ਕਿ ਇਸ ਦੌਰਾਨ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋਵੇਗਾ ਅਤੇ ਇਲਾਕੇ ’ਚ ਮੀਂਹ ਦੇ ਚੰਗੇ ਦੌਰ ਦੇਖਣ ਨੂੰ ਮਿਲ ਸਕਦੇ ਹਨ। ਮੌਸਮ ਵਿਭਾਗ ਅਨੁਸਾਰ ਸ਼ਹਿਰ ’ਚ 0.4 ਮਿਲੀਮੀਟਰ, ਜਦੋਂ ਕਿ ਹਵਾਈ ਅੱਡਾ ਖੇਤਰ ’ਚ 2 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।

ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 0.2 ਡਿਗਰੀ ਵੱਧ ਸੀ, ਜਦੋਂ ਕਿ ਘੱਟੋ-ਘੱਟ ਤਾਪਮਾਨ 27.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਵਾ ’ਚ ਨਮੀ ਦਾ ਪੱਧਰ 86 ਫ਼ੀਸਦੀ ਤੱਕ ਪਹੁੰਚਣ ਕਾਰਨ ਦਿਨ ਅਤੇ ਰਾਤ ਦੋਵਾਂ ਵੇਲੇ ਹੁੰਮਸ ਦਾ ਅਸਰ ਬਣਿਆ ਰਿਹਾ। ਮੌਸਮ ਵਿਭਾਗ ਨੇ 6 ਤੋਂ 8 ਜੁਲਾਈ ਤੱਕ ਚੰਡੀਗੜ੍ਹ, ਟ੍ਰਾਈਸਿਟੀ ਅਤੇ ਪੰਜਾਬ ਦੇ ਕਈ ਹਿੱਸਿਆਂ ’ਚ ਭਾਰੀ ਮੀਂਹ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਹੈ। ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਸਰਗਰਮ ਹੋਣ ਨਾਲ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਬਿਨਾਂ ਲੋੜ ਸਫ਼ਰ ਨਾ ਕਰਨ, ਨੀਵੇਂ ਇਲਾਕਿਆਂ, ਪਾਣੀ ਭਰੀਆਂ ਸੜਕਾਂ, ਦਰੱਖਤਾਂ, ਬਿਜਲੀ ਦੇ ਖੰਭਿਆਂ ਅਤੇ ਕਮਜ਼ੋਰ ਇਮਾਰਤਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ