Monday, October 26, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਰਾਸ਼ਟਰੀ

6 ਸਾਲਾਂ 'ਚ 300 ਸੈਟੇਲਾਈਟ ਲਾਂਚ ਕਰੇਗਾ ISRO ! ਭਾਰਤ ਨੇ ਸਪੇਸ ਵੱਲ ਮਾਰੀ ਵੱਡੀ ਛਲਾਂਗ

11 ਅਗਸਤ, 2026 06:34 PM

ਭਾਰਤ ਨੇ ਪੁਲਾੜ ਖੇਤਰ ’ਚ ਆਪਣੀਆਂ ਅਭਿਲਾਸ਼ੀ ਯੋਜਨਾਵਾਂ ਨੂੰ ਹੋਰ ਗਤੀ ਦੇਣ ਦੀ ਤਿਆਰੀ ਕਰ ਲਈ ਹੈ। ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਪ੍ਰਧਾਨ ਵੀ. ਨਾਰਾਇਣਨ ਨੇ ਕਿਹਾ ਹੈ ਕਿ ਭਾਰਤ ਅਗਲੇ 5 ਤੋਂ 6 ਸਾਲਾਂ ’ਚ ਘੱਟੋ-ਘੱਟ 300 ਹੋਰ ਉਪਗ੍ਰਹਿ ਪੁਲਾੜ ’ਚ ਭੇਜਣ ਦੀ ਯੋਜਨਾ ਬਣਾ ਰਿਹਾ ਹੈ। ਨਾਲ ਹੀ ਭਾਰਤ ਦਾ ਆਪਣਾ ਪੁਲਾੜ ਸਟੇਸ਼ਨ ਬਣਾਉਣ ਦਾ ਟੀਚਾ ਵੀ 2035 ਤੱਕ ਰੱਖਿਆ ਗਿਆ ਹੈ।

ਗਗਨਯਾਨ ਦਾ ਪਹਿਲਾ ਮਨੁੱਖ ਰਹਿਤ ਮਿਸ਼ਨ
ਇਸਰੋ ਪ੍ਰਧਾਨ ਨੇ ਦੱਸਿਆ ਕਿ ਭਾਰਤ ਦੇ ਪਹਿਲੇ ਪੁਲਾੜ ਮਿਸ਼ਨ ‘ਗਗਨਯਾਨ’ ਦਾ ਮਨੁੱਖ ਰਹਿਤ ਮਿਸ਼ਨ ਇਸੇ ਸਾਲ ਦੇ ਅੰਤ ਤੱਕ ਲਾਂਚ ਕੀਤਾ ਜਾਵੇਗਾ। ਇਸ ਤੋਂ ਬਾਅਦ ਮਨੁੱਖ ਨੂੰ ਪੁਲਾੜ ’ਚ ਭੇਜਣ ਦੀ ਦਿਸ਼ਾ ਵਿਚ ਭਾਰਤ ਦੀਆਂ ਤਿਆਰੀਆਂ ਹੋਰ ਤੇਜ਼ ਹੋਣਗੀਆਂ। ਉਨ੍ਹਾਂ ਕਿਹਾ ਕਿ ਭਾਰਤ ਹੁਣ ਸਿਰਫ ਆਪਣੇ ਉਪਗ੍ਰਹਿ ਲਾਂਚ ਕਰਨ ਤੱਕ ਸੀਮਤ ਨਹੀਂ ਹੈ, ਸਗੋਂ ਦੂਜੇ ਦੇਸ਼ਾਂ ਦੇ ਉਪਗ੍ਰਹਿਆਂ ਨੂੰ ਵੀ ਭਾਰਤੀ ਰਾਕੇਟਾਂ ਰਾਹੀਂ ਪੁਲਾੜ ਵਿਚ ਪਹੁੰਚਾ ਰਿਹਾ ਹੈ।

2035 ਤੱਕ ਆਪਣਾ ਪੁਲਾੜ ਸਟੇਸ਼ਨ ਬਣਾਉਣ ਦਾ ਟੀਚਾ
ਵੀ. ਨਾਰਾਇਣਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਭਾਰਤ ਨੂੰ 2035 ਤੱਕ ਆਪਣਾ ਪੁਲਾੜ ਸਟੇਸ਼ਨ ਸਥਾਪਿਤ ਕਰਨ ਦਾ ਟੀਚਾ ਦਿੱਤਾ ਹੈ। ਇਸ ਦਿਸ਼ਾ ਵਿਚ ਅਗਲੇ ਕੁਝ ਸਾਲਾਂ ’ਚ ਵੱਡੇ ਪੱਧਰ ’ਤੇ ਉਪਗ੍ਰਹਿ ਲਾਂਚ ਅਤੇ ਪੁਲਾੜ ਢਾਂਚੇ ਦਾ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਦੇ ਪੁਲਾੜ ਪ੍ਰੋਗਰਾਮ ਵਿਚ ਪਿਛਲੇ ਸਾਲਾਂ ਦੌਰਾਨ ਵੱਡਾ ਬਦਲਾਅ ਆਇਆ ਹੈ। ਜਿੱਥੇ ਪਹਿਲਾਂ ਦੂਜੇ ਦੇਸ਼ਾਂ ਦੇ ਰਾਕੇਟਾਂ ਅਤੇ ਉਪਗ੍ਰਹਿ ਲਾਂਚ ਸੇਵਾਵਾਂ ’ਤੇ ਨਿਰਭਰਤਾ ਵਧੇਰੇ ਸੀ, ਉੱਥੇ ਹੀ ਹੁਣ ਭਾਰਤੀ ਰਾਕੇਟਾਂ ਰਾਹੀਂ ਵਿਦੇਸ਼ੀ ਉਪਗ੍ਰਹਿਆਂ ਨੂੰ ਵੀ ਵਪਾਰਕ ਆਧਾਰ ’ਤੇ ਪੁਲਾੜ ’ਚ ਭੇਜਿਆ ਜਾ ਰਿਹਾ ਹੈ।

36 ਦੇਸ਼ਾਂ ਦੇ 434 ਵਿਦੇਸ਼ੀ ਉਪਗ੍ਰਹਿ ਭੇਜੇ
ਇਸਰੋ ਪ੍ਰਧਾਨ ਦੇ ਮੁਤਾਬਕ, ਭਾਰਤ ਹੁਣ ਤੱਕ 36 ਦੇਸ਼ਾਂ ਦੇ 434 ਵਿਦੇਸ਼ੀ ਉਪਗ੍ਰਹਿ ਭਾਰਤੀ ਰਾਕੇਟਾਂ ਰਾਹੀਂ ਲਾਂਚ ਕਰ ਚੁੱਕਾ ਹੈ। ਹਾਲ ਹੀ ’ਚ ਆਪ੍ਰੇਸ਼ਨ ਸਿੰਧੂਰ ਦੌਰਾਨ ਵੀ ਭਾਰਤ ਨੇ ਆਪਣੇ 20 ਉਪਗ੍ਰਹਿਆਂ ਦੀ ਵਰਤੋਂ ਕੀਤੀ ਸੀ। ਇਹ ਭਾਰਤ ਦੀ ਵੱਧਦੀ ਪੁਲਾੜ ਸਮਰੱਥਾ ਅਤੇ ਉਪਗ੍ਰਹਿ ਆਧਾਰਿਤ ਨਿਗਰਾਨੀ ਤੇ ਸੰਚਾਰ ਪ੍ਰਣਾਲੀ ਦੀ ਅਹਿਮੀਅਤ ਨੂੰ ਦਰਸਾਉਂਦਾ ਹੈ।

ਨਿੱਜੀ ਕੰਪਨੀਆਂ ਨੂੰ ਮਿਲੇਗਾ ਤਕਨੀਕੀ ਸਹਿਯੋਗ
ਇਸਰੋ ਚੁਣੀ ਗਈ ਨਿੱਜੀ ਕੰਪਨੀ ਨੂੰ ਜ਼ਰੂਰੀ ਤਕਨੀਕੀ ਮਾਰਗਦਰਸ਼ਨ, ਸੰਚਾਲਨ ਸਹਿਯੋਗ, ਸਿਖਲਾਈ ਅਤੇ ਨਿਰਧਾਰਿਤ ਮਿਆਦ ਤੱਕ ਸਹਾਇਤਾ ਉਪਲੱਬਧ ਕਰਵਾਏਗਾ। ਇਸ ਦਾ ਉਦੇਸ਼ ਭਾਰਤ ’ਚ ਵਪਾਰਕ ਉਪਗ੍ਰਹਿ ਲਾਂਚ ਸੇਵਾਵਾਂ ਨੂੰ ਉਤਸ਼ਾਹਤ ਕਰਨਾ ਅਤੇ ਨਿੱਜੀ ਕੰਪਨੀਆਂ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਹੈ। ਇਸਰੋ ਅਨੁਸਾਰ, ਨਿੱਜੀ ਖੇਤਰ ਦੀ ਭਾਗੀਦਾਰੀ ਵਧਣ ਨਾਲ ਭਾਰਤ ਦੇ ਪੁਲਾੜ ਉਦਯੋਗ ਵਿਚ ਨਵੀਆਂ ਕੰਪਨੀਆਂ ਲਈ ਮੌਕੇ ਪੈਦਾ ਹੋਣਗੇ ਅਤੇ ਦੇਸ਼ ਗਲੋਬਲ ਉਪਗ੍ਰਹਿ ਲਾਂਚ ਬਾਜ਼ਾਰ ਵਿਚ ਆਪਣੀ ਹਿੱਸੇਦਾਰੀ ਨੂੰ ਹੋਰ ਮਜ਼ਬੂਤ ਕਰ ਸਕੇਗਾ।

ਪੁਲਾੜ ਅਰਥਵਿਵਸਥਾ ਨੂੰ ਮਿਲੇਗੀ ਨਵੀਂ ਰਫ਼ਤਾਰ
ਭਾਰਤ ਦੀ ਯੋਜਨਾ ਸਿਰਫ ਪੁਲਾੜ ਵਿਚ ਮੌਜੂਦਗੀ ਵਧਾਉਣ ਤੱਕ ਸੀਮਤ ਨਹੀਂ ਹੈ। 300 ਉਪਗ੍ਰਹਿਆਂ ਦਾ ਲਾਂਚ, ਗਗਨਯਾਨ ਮਿਸ਼ਨ, 2035 ਤੱਕ ਪੁਲਾੜ ਸਟੇਸ਼ਨ ਅਤੇ ਨਿੱਜੀ ਖੇਤਰ ਦੀ ਵਧਦੀ ਭਾਗੀਦਾਰੀ ਮਿਲ ਕੇ ਦੇਸ਼ ਦੇ ਪੁਲਾੜ ਪ੍ਰੋਗਰਾਮ ਨੂੰ ਨਵੀਂ ਦਿਸ਼ਾ ਦੇ ਰਹੇ ਹਨ। ਆਉਣ ਵਾਲੇ ਸਾਲਾਂ ਵਿਚ ਭਾਰਤ ਲਈ ਚੁਣੌਤੀ ਸਿਰਫ ਵਧੇਰੇ ਉਪਗ੍ਰਹਿ ਭੇਜਣ ਦੀ ਨਹੀਂ, ਸਗੋਂ ਉਨ੍ਹਾਂ ਨੂੰ ਸੁਰੱਖਿਅਤ, ਘੱਟ ਲਾਗਤ ਅਤੇ ਵਪਾਰਕ ਤੌਰ ’ਤੇ ਮੁਕਾਬਲੇਬਾਜ਼ ਤਰੀਕੇ ਨਾਲ ਪੁਲਾੜ ਵਿਚ ਸਥਾਪਿਤ ਕਰਨ ਦੀ ਹੋਵੇਗੀ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ