Monday, July 20, 2026
BREAKING
12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼ ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert 'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਖੇਡ

62ਵੇਂ ਆਲ ਇੰਡੀਆ ਪ੍ਰਿੰ. ਹਰਭਜਨ ਸਿੰਘ ਯਾਦਗਾਰੀ ਟੂਰਨਾਮੈਂਟ ਦੇ ਚੌਥੇ ਦਿਨ ਦਿਲਚਸਪ ਮੁਕਾਬਲੇ ਹੋਏ

18 ਫ਼ਰਵਰੀ, 2025 12:21 PM

ਹੁਸ਼ਿਆਰਪੁਰ (ਮੋਹਿਤ ਹੀਰ ਮਾਹਿਲਪੁਰ) ਪ੍ਰਿੰਸਿਪਲ ਹਰਭਜਨ ਸਿੰਘ ਸਪੋਰਟਿੰਗ ਕਲੱਬ ਮਾਹਿਲਪੁਰ ਦੇ ਪ੍ਰਧਾਨ ਕੁਲਵੰਤ ਸਿੰਘ ਸੰਘਾ ਦੀ ਅਗਵਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਖੇਡ ਮੈਦਾਨ ਵਿੱਚ ਕਰਵਾਏ ਜਾ ਰਹੇ 62ਵੇਂ ਆਲ ਇੰਡੀਆ ਪਿ੍ਰੰ ਹਰਭਜਨ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਅੱਜ ਚੌਥੇ ਦਿਨ ਹੋਏ ਦਿਲਕਸ਼ ਖੇਡ ਮੁਕਾਬਲਿਆਂ ਦਾ ਦਰਸ਼ਕਾਂ ਨੇ ਆਨੰਦ ਮਾਣਿਆ। ਅੱਜ ਦੇ ਵੱਖ ਵੱਖ ਮੈਚਾਂ ਦੌਰਾਨ ਮੁੱਖ ਮਹਿਮਾਨ ਵੱਜੋਂ ਡਾ ਪਰਮਪ੍ਰੀਤ ਸਿੰਘ ਕੈਂਡੋਵਾਲ, ਗੌਰਵ ਅਗਰਵਾਲ, ਵਿਰਕਮਜੀਤ ਭੰਵਰਾ, ਸੁੱਚਾ ਸਿੰਘ, ਐਡਵੋਕੇਟ ਜਸਵੀਰ ਸਿੰਘ ਰਾਏ, ਸਤਵੰਤ ਸਿੰਘ ਸੱਤੀ ਕੈਨੇਡਾ ਨੇ ਲੇਖਕ ਬਲਜਿੰਦਰ ਮਾਨ, ਕੁਲਵੰਤ ਸਿੰਘ ਸੰਘਾ, ਸ਼ਵਿੰਦਰਜੀਤ ਸਿੰਘ ਬੈਂਸ ਰਿਟ. ਐੱਸਪੀ, ਰੁਪਿੰਦਰਜੋਤ ਸਿੰਘ, ਪ੍ਰੋ ਅਜੀਤ ਲੰਗੇਰੀ, ਦਲਜੀਤ ਸਿੰਘ ਬੈਂਸ, ਪ੍ਰਿੰ. ਪਰਵਿੰਦਰ ਸਿੰਘ,ਇੰਜ. ਤਰਲੋਚਨ ਸਿੰਘ ਅਤੇ ਸੁਹੇਲ ਗਾਂਧੀ ਦੀ ਹਾਜ਼ਰੀ ਵਿੱਚ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ। ਅੱਜ ਦਿਨ ਦੇ ਪਹਿਲੇ ਅਕੈਡਮੀ ਵਰਗ (ਅੰਡਰ 18) ਦੇ ਮੈਚ ਵਿੱਚ ਜੇਸੀਟੀ ਫੁੱਟਬਾਲ ਅਕੈਡਮੀ ਫਗਵਾੜਾ ਨੇ ਡੀਐੱਮਐੱਸਏ ਸ੍ਰੀ ਆਨੰਦਪੁਰ ਸਾਹਿਬ ਨੂੰ 2-0 ਦੇ ਫਰਕ ਨਾਲ ਹਰਾਇਆ। ਮੈਚ ਦਾ ਪਹਿਲਾ ਗੋਲ ਫਗਵਾੜਾ ਕਲੱਬ ਵੱਲੋਂ ਰੋਹਿਤ ਕੁਮਾਰ ਨੇ ਮੈਚ ਦੇ ਪੰਜਵੇਂ ਮਿੰਟ ਵਿੱਚ, ਦੂਜਾ ਗੋਲ ਹਰਮਨ ਵੱਲੋਂ 70ਵੇਂ ਮਿੰਟ ਵਿੱਚ ਕੀਤਾ ਗਿਆ। ਦਿਨ ਦੇ ਦੂਜੇ ਕਲੱਬ ਵਰਗ ਦੇ ਮੈਚ ਵਿੱਚ ਜੇਸੀਟੀ ਅਕੈਡਮੀ ਨੇ ਰਾਜਸਥਾਨ ਯੂਨਾਈਟਡ ਕਲੱਬ ਨੂੰ 3-1 ਦੇ ਫਰਕ ਨਾਲ ਹਰਾਇਆ। ਮੈਚ ਦਾ ਪਹਿਲਾ ਸ਼ਾਨਦਾਰ ਗੋਲ ਜੇਸੀਟੀ ਵੱਲੋਂ ਆਾਜ਼ਾਦਪਾਲ ਸਿੰਘ ਨੇ ਮੈਚ ਦੇ 47ਵੇਂ ਮਿੰਟ ਵਿੱਚ ਕੀਤਾ ਜਦਕਿ ਵਿਰੋਧੀ ਟੀਮ ਦੇ ਪ੍ਰੀਤਮ ਕੁਮਾਰ ਨੇ ਮੈਚ ਦੇ 60ਵੇਂ ਮਿੰਟ ਵਿੱਚ ਜਬਰਦਸਤ ਗੋਲ ਨਾਲ ਮੁਕਾਬਲਾ 1-1 ‘ਤੇ ਬਰਾਬਰ ਕਰ ਦਿੱਤਾ। ਇਸ ਪਿੱਛੋਂ ਜੇਸੀਟੀ ਦੀ ਟੀਮ ਦੇ ਖਿਡਾਰੀਆਂ ਰਾਜਵਿੰਦਰ ਸਿੰਘ ਤੇ ਪੰਕਜ ਨੇ ਮੈਚ ਦੇ ਕ੍ਰਮਵਾਰ 60ਵੇਂ ਅਤੇ 69ਵੇਂ ਮਿੰਟ ਵਿੱਚ ਸ਼ਾਨਦਾਰ ਗੋਲ ਕਰਕੇ ਟੀਮ ਦੀ ਜਿੱਤ ਪੱਕੀ ਕਰ ਦਿੱਤੀ। ਕਲੱਬ ਵਰਗ ਦੇ ਤੀਜੇ ਮੈਚ ਵਿੱਚ ਰਾਉਂਡ ਗਲਾਸ ਪੰਜਾਬ ਫੁੱਟਬਾਲ ਕਲੱਬ ਨੇ ਐੱਸਟੀਸੀਐੱਫ ਸ੍ਰੀਨਗਰ ਦੀ ਟੀਮ ਨੂੰ 10-0 ਦੇ ਵੱਡੇ ਅੰਤਰ ਨਾਲ ਹਰਾ ਕੇ ਆਪਣਾ ਲੋਹਾ ਮਨਾਇਆ। ਮੈਚ ਦੇ ਪਹਿਲੇ ਅੱਧ ਵਿੱਚ ਕੋਈ ਵੀ ਟੀਮ ਗੋਲ ਨਹੀ ਕਰ ਸਕੀ ਪਰ ਦੂਜੇ ਅੱਧ ਵਿੱਚ ਰਾਉਂਡ ਗਲਾਸ ਦੀ ਟੀਮ ਨੇ ਦਸ ਗੋਲਾਂ ਦੀ ਝੜੀ ਲਗਾ ਕੇ ਮੈਚ ਇਕਪਾਸੜ ਕਰ ਦਿੱਤਾ। ਇਨ੍ਹਾਂ ਵਿੱਚੋਂ ਚਾਰ ਗੋਲ ਤੇਜ਼ ਤਰਾਰ ਖਿਡਾਰੀ ਓਮਾਂਗ ਡੋਡਮ ਨੇ ਕੀਤੇ। ਇਸ ਮੌਕੇ ਇਲਾਕੇ ਦੇ ਖੇਡ ਦਰਸ਼ਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Have something to say? Post your comment

ਅਤੇ ਖੇਡ ਖਬਰਾਂ

IND vs ENG 3rd ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 3rd ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ENG vs IND: ਤੀਜੇ ਵਨਡੇ ਮੈਚ ਵਿੱਚ ਖਿਡਾਰੀਆਂ ਨੇ ਬੰਨ੍ਹੇ ਕਾਲੇ ਆਰਮਬੈਂਡ, ਮਹਾਨ ਕ੍ਰਿਕਟਰ ਨੂੰ ਦਿੱਤੀ ਸ਼ਰਧਾਂਜਲੀ

ENG vs IND: ਤੀਜੇ ਵਨਡੇ ਮੈਚ ਵਿੱਚ ਖਿਡਾਰੀਆਂ ਨੇ ਬੰਨ੍ਹੇ ਕਾਲੇ ਆਰਮਬੈਂਡ, ਮਹਾਨ ਕ੍ਰਿਕਟਰ ਨੂੰ ਦਿੱਤੀ ਸ਼ਰਧਾਂਜਲੀ

ਰੋਹਿਤ ਅਜੇ ਕੁਝ ਹੋਰ ਸਾਲ ਖੇਡ ਸਕਦਾ ਹੈ : ਲਾਲਚੰਦ ਰਾਜਪੂਤ

ਰੋਹਿਤ ਅਜੇ ਕੁਝ ਹੋਰ ਸਾਲ ਖੇਡ ਸਕਦਾ ਹੈ : ਲਾਲਚੰਦ ਰਾਜਪੂਤ

Golden Boot:ਐਮਬਾਪੇ ਨੇ ਮੇਸੀ ਨੂੰ ਪਛਾੜਿਆ, WC ਇਤਿਹਾਸ 'ਚ ਸਭ ਤੋਂ ਵੱਧ ਗੋਲ ਕਰਨ ਵਾਲਾ ਖਿਡਾਰੀ ਬਣੇ

Golden Boot:ਐਮਬਾਪੇ ਨੇ ਮੇਸੀ ਨੂੰ ਪਛਾੜਿਆ, WC ਇਤਿਹਾਸ 'ਚ ਸਭ ਤੋਂ ਵੱਧ ਗੋਲ ਕਰਨ ਵਾਲਾ ਖਿਡਾਰੀ ਬਣੇ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ