Thursday, May 21, 2026
BREAKING
ਮੰਤਰੀ ਮੁੰਡੀਆ ਦੇ ਹੁਕਮਾਂ ਸਦਕਾ ਚੇਅਰਮੈਨ ਦਰਸ਼ਨ ਮਾਹਲਾ ਨੇ ਪੰਚਾਇਤਾਂ ਨੂੰ ਵੰਡੇ ਗਰਾਂਟਾਂ ਦੇ ਚੈੱਕ ਮਿਊਂਸਪਲ ਚੋਣਾਂ 2026 ਚੋਣਾਂ ਵਿੱਚ ਮੁੱਦਿਆਂ ਦੀ ਗੱਲ ਹੋਵੇ, ਵਿਅਕਤੀਗਤ ਹਮਲਿਆਂ ਦੀ ਨਹੀਂ :- ਪੱਤਰਕਾਰ ਅਮਰੀਸ਼ ਆਨੰਦ ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ 20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ ਮੁਲਾਕਾਤ ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...

ਪੰਜਾਬ

75 ਲੱਖ ਰੁਪਏ ਦੀ ਭੁੱਕੀ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ

21 ਮਈ, 2026 07:16 PM

ਬਰਨਾਲਾ : ਬਰਨਾਲਾ ਪੁਲਸ ਨੇ ਇਕ ਵੱਡੀ ਕਾਰਵਾਈ ਕਰਦਿਆਂ 15 ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਨਸ਼ੀਲੇ ਪਦਾਰਥ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 75 ਲੱਖ ਰੁਪਏ ਦੱਸੀ ਜਾ ਰਹੀ ਹੈ।

ਸੀਨੀਅਰ ਕਪਤਾਨ ਪੁਲਸ ਬਰਨਾਲਾ ਮੁਹੰਮਦ ਸਰਫਰਾਜ ਆਲਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਰਾਹੀਂ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਬਾਹਰਲੇ ਸੂਬਿਆਂ ਤੋਂ ਟਰੱਕ ਵਿਚ ਭਾਰੀ ਮਾਤਰਾ ਵਿਚ ਭੁੱਕੀ ਚੂਰਾ ਪੋਸਤ ਲਿਆ ਕੇ ਪੰਜਾਬ ਵਿਚ ਵੇਚਣ ਦਾ ਧੰਦਾ ਕਰਦੇ ਹਨ। ਇਸ ਸੂਚਨਾ ਦੇ ਆਧਾਰ 'ਤੇ ਸੀ.ਆਈ.ਏ ਸਟਾਫ ਬਰਨਾਲਾ ਵੱਲੋਂ ਹੰਡਿਆਇਆ ਚੌਂਕ ਨੇੜੇ ਨਾਕਾਬੰਦੀ ਕੀਤੀ ਗਈ।

ਤਲਾਸ਼ੀ ਦੌਰਾਨ ਇਕ 14 ਟਾਇਰੀ ਟਰੱਕ (ਨੰਬਰ PB-46-M-9409) ਨੂੰ ਰੋਕਿਆ ਗਿਆ, ਜਿਸ ਵਿਚੋਂ 60 ਬੋਰੀਆਂ ਭੁੱਕੀ ਚੂਰਾ ਪੋਸਤ (ਕੁੱਲ 15 ਕੁਇੰਟਲ) ਬਰਾਮਦ ਹੋਈ। ਪੁਲਸ ਨੇ ਮੌਕੇ 'ਤੇ ਹੀ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਬਲਜਿੰਦਰ ਸਿੰਘ ਉਰਫ ਜਿੰਦਾ ਪੁੱਤਰ ਹਰਵਿੰਦਰ ਸਿੰਘ ਵਾਸੀ ਧਰਮਕੋਟ (ਜ਼ਿਲ੍ਹਾ ਮੋਗਾ) ਅਤੇ ਸੁਖਦੇਵ ਸਿੰਘ ਉਰਫ ਸੁਖਚੈਨ ਸਿੰਘ ਪੁੱਤਰ ਮਲਕੀਤ ਸਿੰਘ, ਵਾਸੀ ਕੁੱਸੇ (ਜ਼ਿਲ੍ਹਾ ਲੁਧਿਆਣਾ) ਵਜੋਂ ਹੋਈ ਹੈ। 

ਪੁਲਸ ਰਿਕਾਰਡ ਅਨੁਸਾਰ, ਮੁਲਜ਼ਮ ਬਲਜਿੰਦਰ ਸਿੰਘ ਉਰਫ ਜਿੰਦਾ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਅਤੇ ਕਤਲ ਵਰਗੇ ਗੰਭੀਰ ਮਾਮਲੇ ਦਰਜ ਹਨ। ਉਸ 'ਤੇ ਸਾਲ 2011ਅਤੇ 2015 ਵਿਚ NDPS ਐਕਟ ਅਤੇ 2014 ਵਿਚ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਹੋਏ ਸਨ। ਜਦਕਿ ਦੂਜੇ ਮੁਲਜ਼ਮ ਸੁਖਦੇਵ ਸਿੰਘ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ ਹੈ। ਥਾਣਾ ਸਿਟੀ ਬਰਨਾਲਾ ਵਿਖੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 244, ਮਿਤੀ 20-05-2026 ਨੂੰ NDPS ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੰਤਰੀ ਮੁੰਡੀਆ ਦੇ ਹੁਕਮਾਂ ਸਦਕਾ ਚੇਅਰਮੈਨ ਦਰਸ਼ਨ ਮਾਹਲਾ ਨੇ ਪੰਚਾਇਤਾਂ ਨੂੰ ਵੰਡੇ ਗਰਾਂਟਾਂ ਦੇ ਚੈੱਕ

ਮੰਤਰੀ ਮੁੰਡੀਆ ਦੇ ਹੁਕਮਾਂ ਸਦਕਾ ਚੇਅਰਮੈਨ ਦਰਸ਼ਨ ਮਾਹਲਾ ਨੇ ਪੰਚਾਇਤਾਂ ਨੂੰ ਵੰਡੇ ਗਰਾਂਟਾਂ ਦੇ ਚੈੱਕ

ਮਿਊਂਸਪਲ ਚੋਣਾਂ 2026 ਚੋਣਾਂ ਵਿੱਚ ਮੁੱਦਿਆਂ ਦੀ ਗੱਲ ਹੋਵੇ, ਵਿਅਕਤੀਗਤ ਹਮਲਿਆਂ ਦੀ ਨਹੀਂ :- ਪੱਤਰਕਾਰ ਅਮਰੀਸ਼ ਆਨੰਦ

ਮਿਊਂਸਪਲ ਚੋਣਾਂ 2026 ਚੋਣਾਂ ਵਿੱਚ ਮੁੱਦਿਆਂ ਦੀ ਗੱਲ ਹੋਵੇ, ਵਿਅਕਤੀਗਤ ਹਮਲਿਆਂ ਦੀ ਨਹੀਂ :- ਪੱਤਰਕਾਰ ਅਮਰੀਸ਼ ਆਨੰਦ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ ਮੁਲਾਕਾਤ

ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ ਮੁਲਾਕਾਤ

ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...

ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...