Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

"850 ਰਿਜੈਕਸ਼ਨਾਂ ਤੋਂ ਬਾਅਦ ਮਾਈਕ੍ਰੋਸਾਫਟ 'ਚ ਐਂਟਰੀ "! ਇੰਟਰਨੈੱਟ 'ਤੇ ਛਾਈ ਭਾਰਤੀ ਨੌਜਵਾਨ ਦੀ ਸਫ਼ਲਤਾ ਦੀ ਕਹਾਣੀ

14 ਅਪ੍ਰੈਲ, 2026 02:37 PM

ਕਹਿੰਦੇ ਹਨ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਅਤੇ ਮਿਹਨਤ ਸੱਚੀ ਹੋਵੇ, ਤਾਂ ਮੰਜ਼ਿਲ ਜ਼ਰੂਰ ਮਿਲਦੀ ਹੈ। ਅਜਿਹੀ ਹੀ ਇੱਕ ਮਿਸਾਲ ਪੇਸ਼ ਕੀਤੀ ਹੈ ਭਾਰਤੀ ਇੰਜੀਨੀਅਰ ਦੀਰਘ ਕਟਾਰੀਆ ਨੇ, ਜਿਸ ਦੀ ਸਫਲਤਾ ਦੀ ਕਹਾਣੀ ਅੱਜਕੱਲ੍ਹ ਇੰਟਰਨੈੱਟ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ। ਦੀਰਘ ਨੇ ਲੰਬੇ ਸੰਘਰਸ਼ ਅਤੇ 850 ਤੋਂ ਵੱਧ ਨੌਕਰੀਆਂ ਦੀਆਂ ਅਰਜ਼ੀਆਂ ਰੱਦ (Rejections) ਹੋਣ ਦੇ ਬਾਵਜੂਦ ਹਾਰ ਨਹੀਂ ਮੰਨੀ ਅਤੇ ਅਖੀਰ ਮਾਈਕ੍ਰੋਸਾਫਟ ਆਇਰਲੈਂਡ ਵਿੱਚ ਇੱਕ ਉੱਚ ਅਹੁਦਾ ਹਾਸਲ ਕਰ ਲਿਆ ਹੈ।

ਡੇਢ ਸਾਲ ਦਾ ਲੰਬਾ ਸੰਘਰਸ਼
ਦੀਰਘ ਕਟਾਰੀਆ ਨੇ ਆਪਣੀ ਇਸ ਕਾਮਯਾਬੀ ਦੇ ਸਫ਼ਰ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕਰਦਿਆਂ ਦੱਸਿਆ ਕਿ ਇਹ ਮੁਕਾਮ ਪਾਉਣਾ ਉਨ੍ਹਾਂ ਲਈ ਬਿਲਕੁਲ ਵੀ ਆਸਾਨ ਨਹੀਂ ਸੀ। ਪਿਛਲੇ ਡੇਢ ਸਾਲ ਦੌਰਾਨ ਉਨ੍ਹਾਂ ਨੇ 850 ਤੋਂ ਵੱਧ ਥਾਵਾਂ 'ਤੇ ਅਪਲਾਈ ਕੀਤਾ, ਪਰ ਉਨ੍ਹਾਂ ਨੂੰ ਸਿਰਫ 13 ਇੰਟਰਵਿਊ ਦੇਣ ਦਾ ਮੌਕਾ ਮਿਲਿਆ। ਦੀਰਘ ਅਨੁਸਾਰ ਇਸ ਸਮੇਂ ਦੌਰਾਨ ਉਨ੍ਹਾਂ ਨੇ ਕਈ ਰਾਤਾਂ ਬਿਨਾਂ ਸੋਏ ਗੁਜ਼ਾਰੀਆਂ। ਵਿਦੇਸ਼ੀ ਧਰਤੀ 'ਤੇ ਇਕੱਲੇ ਰਹਿਣ ਦਾ ਡਰ, ਵੀਜ਼ਾ ਸਬੰਧੀ ਸਮੱਸਿਆਵਾਂ ਅਤੇ ਮਾਰਕੀਟ ਦੀ ਮੰਦੀ ਨੇ ਉਨ੍ਹਾਂ ਦੇ ਮਾਨਸਿਕ ਤਣਾਅ ਨੂੰ ਹੋਰ ਵਧਾ ਦਿੱਤਾ ਸੀ।

ਹੈਰਾਨੀ ਦੀ ਗੱਲ ਇਹ ਹੈ ਕਿ ਆਪਣੇ ਸੰਘਰਸ਼ ਦੇ ਦਿਨਾਂ ਦੌਰਾਨ ਦੀਰਘ ਪਿਛਲੇ ਡੇਢ ਸਾਲ ਤੋਂ ਸੋਸ਼ਲ ਮੀਡੀਆ ਤੋਂ ਪੂਰੀ ਤਰ੍ਹਾਂ ਦੂਰ ਰਹੇ। ਉਨ੍ਹਾਂ ਦਾ ਮੰਨਣਾ ਹੈ ਕਿ ਸੋਸ਼ਲ ਮੀਡੀਆ 'ਤੇ ਲੋਕ ਅਕਸਰ ਆਪਣੀ ਅਸਲੀਅਤ ਜਾਂ ਸੰਘਰਸ਼ ਨਹੀਂ ਦਿਖਾਉਂਦੇ, ਸਗੋਂ ਦਿਖਾਵੇ ਦੀ ਦੁਨੀਆ ਵਿੱਚ ਰਹਿੰਦੇ ਹਨ। ਉਨ੍ਹਾਂ ਨੇ 1 ਅਪ੍ਰੈਲ ਨੂੰ ਮਾਈਕ੍ਰੋਸਾਫਟ ਜੁਆਇਨ ਕੀਤਾ ਅਤੇ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਕਿ ਮਿਹਨਤ ਕਦੇ ਵੀ ਬੇਕਾਰ ਨਹੀਂ ਜਾਂਦੀ, ਇਸ ਲਈ ਚਾਹੇ ਕੁਝ ਵੀ ਹੋ ਜਾਵੇ, ਕਦੇ ਹਾਰ ਨਹੀਂ ਮੰਨਣੀ ਚਾਹੀਦੀ।

ਰੁਜ਼ਗਾਰ ਦੇ ਮੌਕੇ
ਜ਼ਿਕਰਯੋਗ ਹੈ ਕਿ ਮਾਈਕ੍ਰੋਸਾਫਟ ਆਇਰਲੈਂਡ ਦੇ ਡਬਲਿਨ ਅਤੇ ਬੇਲਫਾਸਟ ਵਿੱਚ 3,500 ਤੋਂ ਵੱਧ ਕਰਮਚਾਰੀ ਕੰਮ ਕਰਦੇ ਹਨ। ਕੰਪਨੀ ਹੁਣ AI (ਆਰਟੀਫੀਸ਼ੀਅਲ ਇੰਟੈਲੀਜੈਂਸ) ਅਤੇ ਸਾਈਬਰ ਸੁਰੱਖਿਆ ਦੇ ਖੇਤਰ ਵਿੱਚ ਵੱਡਾ ਨਿਵੇਸ਼ ਕਰ ਰਹੀ ਹੈ, ਜਿਸ ਨਾਲ ਆਇਰਲੈਂਡ ਵਿੱਚ 550 ਨਵੀਆਂ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ। ਦੀਰਘ ਦੀ ਇਸ ਪ੍ਰੇਰਣਾਦਾਇਕ ਪੋਸਟ ਨੂੰ ਹੁਣ ਤੱਕ ਹਜ਼ਾਰਾਂ ਲੋਕ ਪਸੰਦ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ