Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਸਿਹਤ

AC 'ਚ ਜ਼ਿਆਦਾ ਸਮਾਂ ਰਹਿਣ ਵਾਲੇ ਲੋਕ ਸਾਵਧਾਨ! 'ਸਿਰਦਰਦ' ਸਣੇ ਹੋਣਗੀਆਂ ਇਹ ਸਮੱਸਿਆਵਾਂ

05 ਜੂਨ, 2025 06:51 PM

ਗਰਮੀਆਂ ਦੇ ਮੌਸਮ ਸ਼ੁਰੂ ਹੁੰਦੇ ਹੀ ਲੋਕ ਏਸੀ ਅਤੇ ਕੂਲਰ ਦੀ ਵਰਤੋ ਕਰਨੀ ਸ਼ੁਰੂ ਕਰ ਦਿੰਦੇ ਹਨ। ਜ਼ਿਆਦਾ ਗਰਮੀ ਪੈਣ ਕਾਰਨ ਬਹੁਤ ਸਾਰੇ ਲੋਕ ਘਰੋਂ ਬਾਹਰ ਨਿਕਲਣਾ ਬੰਦ ਕਰ ਦਿੰਦੇ ਹਨ ਅਤੇ ਸਾਰਾ ਦਿਨ ਏਸੀ 'ਚ ਬੈਠੇ ਰਹਿੰਦੇ ਹਨ। ਅੱਜ ਦੇ ਸਮੇਂ 'ਚ ਹਰ ਘਰ ਵਿੱਚ ਏਸੀ ਦੀ ਸਹੂਲਤ ਹੈ, ਜਿਸਦੇ ਚਲਦਿਆਂ ਲੋਕ ਸਾਰਾ ਦਿਨ ਏਸੀ ਹੇਠ ਬੈਠ ਕੇ ਬਿਤਾਉਂਦੇ ਹਨ, ਜਿਸ ਨਾਲ ਗਰਮੀ ਤੋਂ ਰਾਹਤ ਮਿਲਦੀ ਹੈ। ਕੀ ਤੁਹਾਨੂੰ ਪਤਾ ਹੈ ਕਿ ਰੋਜ਼ਾਨਾ ਏਸੀ ਦੀ ਜ਼ਿਆਦਾ ਹਵਾ ਲੈਣ ਨਾਲ ਤੁਸੀਂ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਸਕਦੇ ਹੋ, ਜੋ ਸਿਹਤ ਲਈ ਨੁਕਸਾਨਦਾਇਕ ਹਨ। ਏਸੀ ਦੀ ਜ਼ਿਆਦਾ ਵਰਤੋਂ ਕਰਨ ਨਾਲ ਕਿਹੜੀਆਂ ਸਮੱਸਿਆ ਹੁੰਦੀਆਂ ਹਨ, ਦੇ ਬਾਰੇ ਅੱਜ ਅਸੀਂ ਤੁਹਾਨੂੰ ਦੱਸਾਂਗੇ...

ਸਾਹ ਲੈਣ ਦੀ ਸਮੱਸਿਆ
ਜਦੋਂ ਲੋਕ ਏਸੀ ਦੀ ਵਰਤੋਂ ਕਰਦੇ ਹਨ ਤਾਂ ਕਮਰੇ ਦੇ ਦਰਵਾਜ਼ੇ ਅਤੇ ਖਿੜਕੀਆਂ ਬੰਦ ਕਰ ਦਿੰਦੇ ਹਨ ਤਾਂ ਕਿ ਹਵਾ ਬਾਹਰ ਨਾ ਜਾ ਸਕੇ। ਅਜਿਹਾ ਕਰਨ ਨਾਲ ਸਾਹ ਲੈਣ 'ਚ ਸਮੱਸਿਆ ਹੋ ਸਕਦੀ ਹੈ।

ਦਿਮਾਗ 'ਤੇ ਬੁਰਾ ਅਸਰ
ਜੇਕਰ ਤੁਸੀਂ ਲਗਾਤਾਰ AC ਦੀ ਵਰਤੋਂ ਕਰ ਰਹੇ ਹੋ ਤਾਂ ਇਸ ਦਾ ਤੁਹਾਡੇ ਦਿਮਾਗ 'ਤੇ ਬੁਰਾ ਪ੍ਰਭਾਵ ਪੈ ਸਕਦਾ ਹੈ। ਦਰਅਸਲ, ਏਸੀ ਦਾ ਤਾਪਮਾਨ ਬਹੁਤ ਘੱਟ ਹੋਣ ਕਾਰਨ ਦਿਮਾਗ ਦੇ ਸੈੱਲ ਸੁੰਗੜਨ ਲੱਗਦੇ ਹਨ। ਇਸ ਨਾਲ ਦਿਮਾਗ ਦੀ ਸਮਰੱਥਾ ਅਤੇ ਕਾਰਜਸ਼ੀਲਤਾ ਪ੍ਰਭਾਵਿਤ ਹੁੰਦਾ ਹੈ। ਏਸੀ ਕਾਰਨ ਚੱਕਰ ਆਉਣ ਦੀ ਸਮੱਸਿਆ ਵੀ ਹੁੰਦੀ ਹੈ।

ਐਲਰਜ਼ੀ ਅਤੇ ਦਮਾ
ਅੱਜ ਦੇ ਸਮੇਂ 'ਚ ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਐਲਰਜ਼ੀ ਅਤੇ ਦਮੇ ਤੋਂ ਪੀੜਤ ਹਨ। ਅਜਿਹੇ ਲੋਕ ਜੇਕਰ ਏਸੀ ਦੀ ਜ਼ਿਆਦਾ ਹਵਾ ਵਿਚ ਰਹਿਣ ਤਾਂ ਐਲਰਜ਼ੀ ਅਤੇ ਦਮੇ ਦੀ ਸਮੱਸਿਆ ਹੋਰ ਵੱਧ ਸਕਦੀ ਹੈ।

ਸੁਸਤੀ
ਏਸੀ 'ਚ ਰਹਿਣ ਵਾਲੇ ਬਹੁਤ ਸਾਰੇ ਲੋਕ ਸੁਸਤੀ ਅਤੇ ਆਲਸ ਦੇ ਆਲਮ ਵਿੱਚ ਰਹਿੰਦੇ ਹਨ। ਏਸੀ ਆਲੇ-ਦੁਆਲੇ ਮੌਜ਼ੂਦ ਫਾਲਤੂ ਹਵਾ ਨੂੰ ਫਿਲਾਉਣ ਦਾ ਕੰਮ ਕਰਦਾ ਹੈ, ਜਿਸ ਨਾਲ ਤਾਜ਼ੀ ਹਵਾ ਸਰੀਰ ਨੂੰ ਨਹੀਂ ਮਿਲਦੀ। ਇਸ ਕਾਰਨ ਵਿਅਕਤੀ ਥਕਾਵਟ ਅਤੇ ਸੁਸਤੀ ਮਹਿਸੂਸ ਕਰਨ ਲੱਗਦਾ ਹੈ।

ਸਿਰਦਰਦ
ਗਰਮੀਆਂ ਦੇ ਮੌਸਮ 'ਚ ਜੇਕਰ ਤੁਸੀਂ ਸਾਰਾ ਦਿਨ ਏਸੀ ਦੀ ਹਵਾ ਲੈਂਦੇ ਰਹਿੰਦੇ ਹੋ ਤਾਂ ਇਸ ਨਾਲ ਸਿਰਦਰਦ ਦੀ ਸਮੱਸਿਆ ਹੋ ਸਕਦੀ ਹੈ। ਏਸੀ ਦੀ ਅਵਾਜ਼ ਅਤੇ ਡੀਹਾਈਡ੍ਰੇਸ਼ਨ ਸਿਰਦਰਦ ਦਾ ਕਾਰਨ ਬਣ ਸਕਦੀ ਹੈ। ਇਸ ਲਈ ਜ਼ਿਆਦਾ ਏਸੀ ਦੀ ਵਰਤੋ ਨਾ ਕਰੋ।

ਖੁਸ਼ਕ ਅੱਖਾਂ ਤੇ ਚਮੜੀ
ਏਸੀ ਵਿਚ ਜ਼ਿਆਦਾ ਸਮਾਂ ਰਹਿਣ ਕਾਰਨ ਅੱਖਾਂ ਖੁਸ਼ਕ ਹੋ ਜਾਂਦੀਆਂ ਹਨ, ਕਿਉਂਕਿ ਇਸ ਨਾਲ ਵਾਤਾਵਰਣ 'ਚ ਮੌਜੂਦ ਨਮੀ ਖ਼ਤਮ ਹੋ ਜਾਂਦੀ ਹੈ। ਕਮਰੇ ਦੇ ਆਲੇ-ਦੁਆਲੇ ਦੀ ਹਵਾ ਖੁਸ਼ਕੀ ਹੋਣ ਲੱਗਦੀ ਹੈ, ਜਿਸ ਨਾਲ ਅੱਖਾਂ 'ਚ ਜਲਨ ਪੈਦਾ ਹੋਣ ਲੱਗਦੀ ਹੈ। ਲੰਬੇ ਸਮੇਂ ਤੱਕ ਏਸੀ 'ਚ ਰਹਿਣ ਤੋਂ ਬਾਅਦ ਜਦੋ ਵਿਅਕਤੀ ਧੁੱਪ 'ਚ ਜਾਂਦਾ ਹੈ, ਤਾਂ ਉਸਦੀ ਚਮੜੀ ਖੁਸ਼ਕ ਹੋ ਸਕਦੀ ਹੈ ਅਤੇ ਚਮੜੀ 'ਤੇ ਖੁਜਲੀ ਆਉਣਾ ਸ਼ੁਰੂ ਹੋ ਜਾਂਦੀ ਹੈ।

ਡੀਹਾਈਡ੍ਰੇਸ਼ਨ
ਏਸੀ 'ਚ ਸਾਰਾ ਦਿਨ ਰਹਿਣ ਨਾਲ ਡੀਹਾਈਡ੍ਰੇਸ਼ਨ ਦੀ ਸਮੱਸਿਆ ਹੋ ਸਕਦੀ ਹੈ, ਕਿਉਂਕਿ ਏਸੀ ਕਰਕੇ ਹਵਾ ਖੁਸ਼ਕ ਹੋ ਜਾਂਦੀ ਹੈ। ਇਸ ਨਾਲ ਡੀਹਾਈਡ੍ਰੇਸ਼ਨ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!