Tuesday, April 21, 2026
BREAKING
ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ 'ਟਰੰਪ ਜੋ ਜੰਗ 'ਚ ਨਾ ਜਿੱਤ ਸਕੇ, ਉਸ ਨੂੰ ਮੇਜ਼ 'ਤੇ ਵੀ..... ' ; ਈਰਾਨੀ ਰਾਜਦੂਤ ਦਾ ਵੱਡਾ ਦਾਅਵਾ 'ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ ਟਰੰਪ ਦੇ ਫੈਸਲੇ ਨੂੰ ਕੋਰਟ ਨੇ ਦੱਸਿਆ ਗੈਰ-ਕਾਨੂੰਨੀ, ਹੁਣ ਦੇਣਾ ਪਵੇਗਾ 166 ਅਰਬ ਡਾਲਰ ਦਾ ਹਰਜਾਨਾ ਸ਼ਾਂਤੀ ਬਹਾਲੀ ਲਈ ਮਿਲ ਕੇ ਕਰਾਂਗੇ ਕੰਮ! ਸ਼ਰੀਫ਼ ਤੇ ਪੇਜੇਸ਼ਕੀਆਨ ਵਿਚਾਲੇ ਹੋਈ ਅਹਿਮ ਗੱਲਬਾਤ Strait of Hormuz ਦੇ ਫਿਰ ਬੰਦ ਹੋਣ ਕਾਰਨ ਨਿਵੇਸ਼ਕਾਂ ਦੀ ਵਧੀ ਚਿੰਤਾ, ਸ਼ੇਅਰ ਬਾਜ਼ਾਰ 'ਚ ਸਪਾਟ ਕਾਰੋਬਾਰ ਟੀ-ਸੀਰੀਜ਼ ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਭਰਾ ਦਰਸ਼ਨ ਕੁਮਾਰ ਦਾ ਦੇਹਾਂਤ ਚੰਡੀਗੜ੍ਹ 'ਚ ਹੀਟਵੇਵ ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਸਿਹਤ ਵਿਭਾਗ ਨੇ ਅਗਲੇ 3 ਦਿਨਾਂ ਲਈ ਦਿੱਤਾ ਅਲਰਟ

ਪੰਜਾਬ

AI ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾਏ ਜਾਣ 'ਤੇ SGPC ਨੇ ਦਰਜ ਕਰਾਈ ਸ਼ਿਕਾਇਤ

10 ਜਨਵਰੀ, 2026 05:23 PM

ਅੰਮ੍ਰਿਤਸਰ : ਆਰਟੀਫੀਸ਼ਲ ਇੰਟੈਲੀਜੈਂਸ (ਏ. ਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾ ਕੇ ਸੋਸ਼ਲ ਮੀਡੀਆ ’ਤੇ ਪੋਸਟ ਕੀਤੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਦੋਸ਼ੀ ਖਿਲਾਫ਼ ਕਾਰਵਾਈ ਲਈ ਸਾਈਬਰ ਕਰਾਈਮ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸਕੱਤਰ ਪ੍ਰਤਾਪ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਚ ਦੋਸ਼ੀ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਇਸ ਸਬੰਧੀ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਾਨਵਤਾ ਨੂੰ ਸਰਬਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦੀਆਂ ਗ਼ਲਤ ਤਰੀਕੇ ਨਾਲ ਪੇਸ਼ ਤਸਵੀਰਾਂ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਦੀਆਂ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਸਕੱਤਰ ਨੇ ਕਿਹਾ ਕਿ ਪਹਿਲਾਂ ਵੀ ਕਈ ਵਾਰ ਅਜਿਹੀਆਂ ਹਰਕਤਾਂ ਹੋਈਆਂ ਹਨ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਾਈਬਰ ਕਰਾਈਮ ਸੈੱਲ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਕਿਸੇ ਤਰ੍ਹਾਂ ਦੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਵਾਲ ਕਰਨ ਵਾਲਿਆਂ ਖਿਲਾਫ਼ ਤਾਂ ਤੁਰੰਤ ਐਕਸ਼ਨ ਕਰਦਿਆਂ ਪਰਚਾ ਦਰਜ ਹੋ ਜਾਂਦਾ ਹੈ ਅਤੇ ਸੋਸ਼ਲ ਅਕਾਊਂਟ ਵੀ ਬੰਦ ਕਰ ਦਿੱਤੇ ਜਾਂਦੇ ਹਨ, ਪ੍ਰੰਤੂ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ਼ ਢੁੱਕਵੀਂ ਕਾਰਵਾਈ ਨਾ ਕਰਨੀ ਵੱਡੇ ਸਵਾਲ ਪੈਦਾ ਕਰਦੀ ਹੈ।

ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਇਹ ਬੇਹੱਦ ਸੰਜੀਦਾ ਤੇ ਗੰਭੀਰ ਮਾਮਲਾ ਹੈ, ਜਿਸ ਦੇ ਦੋਸ਼ੀ ਖਿਲਾਫ਼ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਹਰਕਤ ਕਰਨ ਦੀ ਜ਼ੁਰੱਅਤ ਨਾ ਕਰੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਪੋਸਟਾਂ ਨੂੰ ਸ਼ੇਅਰ ਨਾ ਕੀਤਾ ਜਾਵੇ ਅਤੇ ਨਾ ਹੀ ਇਸ ’ਤੇ ਕੁਮੈਂਟ ਕੀਤੇ ਜਾਣੇ, ਸਗੋਂ ਅਜਿਹੇ ਸੋਸ਼ਲ ਮੀਡੀਆ ਖਾਤਿਆਂ ਦੀ ਰਿਪੋਰਟ ਕਰਕੇ ਉਨ੍ਹਾਂ ਨੂੰ ਬੰਦ ਕਰਵਾਉਣ ਲਈ ਸਹਿਯੋਗ ਕੀਤਾ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ