Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

BBMB 'ਚ 4 ਪੱਕੇ ਮੈਂਬਰ ਬਣਾਉਣ ਦੀ ਤਿਆਰੀ ! ਕੇਂਦਰ ਨੇ ਪੰਜਾਬ, ਹਰਿਆਣਾ, ਹਿਮਾਚਲ ਤੇ ਰਾਜਸਥਾਨ ਨੂੰ ਲਿਖੀ ਚਿੱਠੀ

14 ਅਕਤੂਬਰ, 2025 06:52 PM

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਮਾਮਲੇ 'ਚ ਪੰਜਾਬ ਸਰਕਾਰ ਨੂੰ ਇਕ ਹੋਰ ਝਟਕਾ ਮਿਲ ਸਕਦਾ ਹੈ। ਦਰਅਸਲ ਬੀ. ਬੀ. ਐੱਮ. ਬੀ. 'ਚ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਨੂੰ ਪੱਕੀ ਨੁਮਾਇੰਦਗੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪਹਿਲੇ ਪੜਾਅ 'ਚ ਪੰਜਾਬ ਅਤੇ ਹਰਿਆਣਾ ਦੀ ਬੀ. ਬੀ. ਐੱਮ. ਬੀ. ਵਿੱਚੋਂ ਸਥਾਈ ਮੈਂਬਰੀ ਹਟਾ ਦਿੱਤੀ ਗਈ ਸੀ ਅਤੇ ਹੁਣ ਦੋ ਹੋਰ ਸੂਬਿਆਂ ਨੂੰ ਵੀ ਪੰਜਾਬ ਦੇ ਬਰਾਬਰ ਹਿੱਸੇਦਾਰੀ ਦੇਣ ਦਾ ਰਾਹ ਖੋਲ੍ਹਿਆ ਗਿਆ ਹੈ।

ਦੱਸਣਯੋਗ ਹੈ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਬੀ. ਬੀ. ਐੱਮ. ਬੀ. ਦਾ ਸਭ ਤੋਂ ਵੱਡਾ ਖ਼ਰਚਾ ਝੱਲਦਾ ਹੈ, ਜਦਕਿ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਇਸ 'ਚ ਮਾਮੂਲੀ ਹਿੱਸਾ ਪਾਉਂਦੇ ਹਨ। ਹੁਣ ਕੇਂਦਰ ਸਰਕਾਰ ਇਨ੍ਹਾਂ ਦੋਵੇਂ ਸੂਬਿਆਂ ਨੂੰ ਵੀ ਬਰਾਬਰ ਅਧਿਕਾਰ ਦੇਣ ਦੀ ਤਿਆਰੀ ਕਰ ਰਹੀ ਹੈ। ਕੇਂਦਰੀ ਬਿਜਲੀ ਮੰਤਰਾਲੇ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਚਿੱਠੀ ਜਾਰੀ ਕਰਕੇ ਨਵੀਂ ਪ੍ਰਕਿਰਿਆ ਬਾਰੇ ਜਾਣੂੰ ਕਰਵਾਇਆ ਹੈ। ਪੱਤਰ ਅਨੁਸਾਰ ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 79(2)(A) 'ਚ ਸੋਧ ਕਰਨ ਦੀ ਤਜਵੀਜ਼ ਤਿਆਰ ਕੀਤੀ ਗਈ ਹੈ, ਜਿਸ ਤਹਿਤ ਬੋਰਡ ਵਿੱਚ ਮੈਂਬਰਾਂ ਦੀ ਗਿਣਤੀ ਦੋ ਤੋਂ ਵਧਾ ਕੇ ਚਾਰ ਕੀਤੀ ਜਾਵੇਗੀ।

ਅਜੇ ਤੱਕ ਬੀ. ਬੀ. ਐੱਮ. ਬੀ. ਵਿੱਚ ਸਿਰਫ਼ ਪੰਜਾਬ ਅਤੇ ਹਰਿਆਣਾ ਦੇ ਸਥਾਈ ਮੈਂਬਰ ਹੁੰਦੇ ਸਨ। ਪੰਜਾਬ ਵੱਲੋਂ ਮੈਂਬਰ (ਪਾਵਰ) ਅਤੇ ਹਰਿਆਣਾ ਵੱਲੋਂ ਮੈਂਬਰ (ਸਿੰਚਾਈ)। ਹੁਣ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਨੂੰ ਵੀ ਸਥਾਈ ਪ੍ਰਤੀਨਿਧਤਾ ਦੇਣ ਦੀ ਯੋਜਨਾ ਹੈ। ਕੇਂਦਰ ਨੇ ਚਾਰਾਂ ਸੂਬਿਆਂ ਤੋਂ ਇਸ ਸੋਧ ਸਬੰਧੀ ਤਜਵੀਜ਼ ਉਤੇ ਟਿੱਪਣੀਆਂ ਮੰਗੀਆਂ ਹਨ। ਯਾਦ ਰਹੇ ਕਿ 23 ਫਰਵਰੀ 2022 ਨੂੰ ਕੇਂਦਰੀ ਬਿਜਲੀ ਮੰਤਰਾਲੇ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਸੋਧ) ਰੂਲਜ਼ 2022 ਜਾਰੀ ਕਰਕੇ ਪੰਜਾਬ ਦੀ ਸ਼ਰਤੀਆ ਨੁਮਾਇੰਦਗੀ ਖ਼ਤਮ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ 23 ਫਰਵਰੀ 2022 ਨੂੰ ਕੇਂਦਰੀ ਬਿਜਲੀ ਮੰਤਰਾਲੇ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਸੋਧ) ਰੂਲਜ਼ 2022 ਜਾਰੀ ਕਰਕੇ ਪੰਜਾਬ ਦੀ ਸ਼ਰਤੀਆ ਨੁਮਾਇੰਦਗੀ ਖ਼ਤਮ ਕਰ ਦਿੱਤੀ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.