Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

Big Breaking: ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ CM ਮਾਨ ਦੀ ਪੇਸ਼ੀ ਅੱਜ

15 ਜਨਵਰੀ, 2026 11:46 AM

ਅੰਮ੍ਰਿਤਸਰ/ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੇ ਕੁਝ ਬਿਆਨਾਂ ਦਾ ਜਵਾਬ ਦੇਣ ਲਈ ਅੱਜ (15 ਜਨਵਰੀ) ਨੂੰ ਸਕੱਤਰੇਤ ਵਿਖੇ ਤਲਬ ਕੀਤਾ ਗਿਆ ਹੈ। ਜਿਸ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਿਮਰਤਾ ਸਹਿਤ 12 ਆਪਣਾ ਸਪੱਸ਼ਟੀਕਰਨ ਦੇਣ ਲਈ ਹਾਜ਼ਰ ਹੋ ਰਹੇ ਹਨ। ਉਹ ਇੱਕ ਆਮ ਸਿੱਖ ਵਜੋਂ ਨੰਗੇ ਪੈਰ ਅਕਾਲ ਤਖ਼ਤ ਵਿਖੇ ਪਹੁੰਚਣਗੇ। ਉਨ੍ਹਾਂ ਇਹ ਵੀ ਬੇਨਤੀ ਕੀਤੀ ਕਿ ਜਦੋਂ ਉਨ੍ਹਾਂ ਤੋਂ ਇਸ ਮਾਮਲੇ 'ਤੇ ਪੁੱਛਗਿੱਛ ਕੀਤੀ ਜਾਵੇ ਤਾਂ ਸਾਰੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ, ਤਾਂ ਜੋ ਸੰਗਤ ਤੱਕ ਸਭ ਕੁਝ ਪਾਰਦਰਸ਼ੀ ਢੰਗ ਨਾਲ ਪਹੁੰਚ ਸਕੇ।

ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦਾ ਰੁਝੇਵਾਂ ਦੱਸ ਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 15 ਜਨਵਰੀ ਨੂੰ ਉਨ੍ਹਾਂ ਦੇ ਮਿਲਣ ਦਾ ਸਮਾਂ ਬਦਲ ਦਿੱਤਾ ਸੀ। ਪਹਿਲਾਂ ਇਹ ਸਮਾਂ ਸਵੇਰ 10 ਵਜੇ ਦੀ ਥਾਂ ਸ਼ਾਮ 4:30 ਵਜੇ ਕੀਤਾ ਗਿਆ ਸੀ। ਹੁਣ ਸਮਾਂ 12 ਵਜੇ ਦਾ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ 15 ਜਨਵਰੀ ਦਾ ਦਿਨ ਸਿਰਫ ਸ੍ਰੀ ਅਕਾਲ ਤਖਤ ਨੂੰ ਹੀ ਸਮਰਪਿਤ ਕੀਤਾ ਹੋਇਆ ਹੈ। ਸਮਾਂ ਬਦਲਣ ਸਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਜਾਂ ਦਫ਼ਤਰ ਵੱਲੋਂ ਜਾਰੀ ਨਹੀਂ ਕੀਤਾ ਗਿਆ। ਮੈਂ 15 ਜਨਵਰੀ ਨੂੰ ਨਿਮਰਤਾ ਸਹਿਤ ਨੰਗੇ ਪੈਰ ਹਾਜ਼ਰ ਹੋਣ ਲਈ ਤਿਆਰ ਹਾਂ।

ਜਾਣੋ ਪੂਰਾ ਮਾਮਲਾ
ਗੋਲਕ ਨਾਲ ਜੁੜੇ ਇਕ ਮਾਮਲੇ 'ਚ ਦਿੱਤੇ ਗਏ ਬਿਆਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤਾ ਹੈ। ਇਹ ਵਿਵਾਦ ਪੰਜਾਬੀ ਗਾਇਕ ਜਸਬੀਰ ਜੱਸੀ ਵੱਲੋਂ ਸ਼ਬਦ ਗਾਉਣ ਤੋਂ ਬਾਅਦ ਸ਼ੁਰੂ ਹੋਇਆ ਸੀ, ਜਦੋਂ ਅਕਾਲ ਤਖ਼ਤ ਦੇ ਜਥੇਦਾਰ ਨੇ ਜੱਸੀ ਦੇ ਸ਼ਬਦ ਗਾਉਣ ‘ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਕਿਹਾ ਕਿ ਜੱਸੀ ਪੂਰਣ ਸਿੱਖ ਨਹੀਂ ਹਨ ਅਤੇ ਇਸ ਲਈ ਉਹ ਸ਼ਬਦ ਨਹੀਂ ਗਾ ਸਕਦੇ ਹਨ। ਮੁੱਖ ਮੰਤਰੀ ਮਾਨ ਨੇ ਜਵਾਬ ਦਿੱਤਾ, “ਜੇਕਰ ਅਜਿਹਾ ਹੈ, ਤਾਂ ਪਤਿਤ ਸਿੱਖਾਂ ਨੂੰ ਮੱਥਾ ਟੇਕਣ ਅਤੇ ਗੋਲਕ ਵਿੱਚ ਪੈਸੇ ਪਾਉਣ ਤੋਂ ਵੀ ਰੋਕ ਲਗਾ ਦਿਓ।” ਮੁੱਖ ਮੰਤਰੀ ਮਾਨ ਦੇ ਬਿਆਨਾਂ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਨੇ ਨਰਾਜ਼ਗੀ ਪ੍ਰਗਟ ਕੀਤੀ ਸੀ। ਉਨ੍ਹਾਂ ਕਿਹਾ ਕਿ ਗੁਰੂ ਦੇ ਦਸਵੰਧ ਦੇ ਸਿਧਾਂਤ ਨਾਲ ਸਬੰਧਤ ਗੁਰੂ ਦੀ ਗੋਲਕ ਬਾਰੇ ਟਿੱਪਣੀਆਂ ਇਤਰਾਜ਼ਯੋਗ ਸਨ। ਜਥੇਦਾਰ ਨੇ ਬਰਗਾੜੀ ਅਤੇ ਮੌੜ ਬੇਅਦਬੀ ਅਤੇ ਬੰਬ ਧਮਾਕੇ ਦੇ ਮਾਮਲਿਆਂ ਵਿੱਚ ਕਾਰਵਾਈ ਨਾ ਹੋਣ ‘ਤੇ ਵੀ ਨਰਾਜ਼ਗੀ ਜਤਾਈ। ਸੂਤਰਾਂ ਮੁਤਾਬਕ ਹਾਲ ਹੀ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿਚ SGPC ਅਤੇ ਅਕਾਲੀ ਦਲ 'ਤੇ ਹਮਲਾ ਕਰਦੇ ਕਿਹਾ ਸੀ ਕਿ ਇਹ ਸੰਸਥਾਵਾਂ ਆਪਣੇ ਗਲਤ ਕੰਮਾਂ ਨੂੰ ਛੁਪਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੀਆਂ ਹਨ। ਇੰਨੀਆਂ ਗੰਭੀਰ ਬੇਨਿਯਮੀਆਂ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ, ਜਿਸ ਕਾਰਨ ਸੰਗਤ ਵਿੱਚ ਭਾਰੀ ਰੋਸ ਹੈ।

ਜ਼ਿਕਰਯੋਗ ਹੈ ਕਿ ਅੱਜ ਦਾ ਦਿਨ ਬਹੁਤ ਵਿਸ਼ੇਸ਼ ਹੈ। ਇਕ ਪਾਸੇ ਅੱਜ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50ਵੇਂ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ 'ਤੇ ਆ ਰਹੇ ਹਨ। ਜਿੱਥੇ ਮੁੱਖ ਮੰਤਰੀ ਵੱਲੋਂ ਵੀ ਸ਼ਮੂਲੀਅਤ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੂਜੇ ਪਾਸੇ ਅੱਜ ਦੇ ਦਿਨ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਲਬ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼