Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

BSF ਦੀ ਵੱਡੀ ਕਾਰਵਾਈ, 200 ਡਰੋਨ, 1500 ਕਰੋੜ ਦੀ ਹੈਰੋਇਨ ਸਣੇ 203 ਸਮੱਗਲਰ ਗ੍ਰਿਫ਼ਤਾਰ

16 ਅਕਤੂਬਰ, 2025 05:51 PM

ਅੰਮ੍ਰਿਤਸਰ : ਇਕ ਪਾਸੇ ਜਿੱਥੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਸੁਰੱਖਿਆ ਏਜੰਸੀਆਂ ਹੈਰੋਇਨ, ਹਥਿਆਰਾਂ ਦੀ ਸਮੱਗਲਿੰਗ ਅਤੇ ਡਰੋਨ ਦੀ ਮੂਵਮੈਨ ਨੂੰ ਰੋਕਣ ਦਾ ਦਾਅਵਾ ਕਰਦੀਆਂ ਹਨ, ਉੱਥੇ ਬੀ. ਐੱਸ. ਐੱਫ. ਵਲੋਂ ਜਾਰੀ ਕੀਤੇ ਗਏ ਅੰਕੜੇ ਕੁਝ ਹੋਰ ਹੀ ਬਿਆਨ ਕਰ ਰਹੇ ਹਨ। ਜਾਣਕਾਰੀ ਅਨੁਸਾਰ ਪਿਛਲੇ 10 ਮਹੀਨਿਆਂ ਦੌਰਾਨ ਬੀ. ਐੱਸ. ਐੱਫ. ਨੇ ਹੁਣ ਤੱਕ 203 ਡਰੋਨ ਫੜੇ ਹਨ। ਇੰਨਾ ਹੀ ਨਹੀਂ ਲਗਭਗ 300 ਕਿਲੋ ਹੈਰੋਇਨ ਜਿਸ ਦੀ ਕੌਮਾਂਤਰੀ ਮਾਰਕੀਟ ਵਿਚ ਕੀਮਤ 1500 ਕਰੋੜ ਰੁਪਏ ਹੈ, ਜ਼ਬਤ ਕੀਤੀ ਗਈ ਹੈ।

ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ਵਿਚ ਬੀ. ਐੱਸ. ਐੱਫ. ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਏਜੰਸੀਆਂ ਨਾਲ ਮਿਲ ਕੇ ਵੱਡੇ ਆਪ੍ਰੇਸ਼ਨ ਚਲਾਏ, ਜਿਸ ਵਿਚ ਹੁਣ ਤੱਕ 203 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਕੇਸਾਂ ਵਿਚ ਜਾਂਚ ਐੱਨ. ਸੀ. ਬੀ, ਏ. ਐੱਨ. ਟੀ. ਐੱਫ ਅਤੇ ਪੰਜਾਬ ਪੁਲਸ ਵਲੋਂ ਕੀਤੀ ਜਾ ਰਹੀ ਹੈ। ਜ਼ਿਆਦਾਤਰ ਮਾਮਲਿਆਂ ਵਿੱਚ ਵਿਦੇਸ਼ਾਂ ਵਿੱਚ ਬੈਠੇ ਸਮੱਗਲਰ ਹੀ ਆਪਣੇ ਗੁਰਗਿਆਂ ਰਾਹੀਂ ਹੈਰੋਇਨ, ਹਥਿਆਰਾਂ ਅਤੇ ਐਕਸਪਲੋਸਿਵ ਨੂੰ ਭਾਰਤ ਵਿਚ ਭੇਜੇ ਗਏ ਹਨ ਤਾਂ ਕਿ ਮੁੱਖ ਤੌਰ ਨਾਲ ਪੰਜਾਬ ਵਿਚ ਮਾਹੌਲ ਖਰਾਬ ਕੀਤਾ ਜਾ ਸਕੇ। ਗੈਂਗਸਟਰ ਅਤੇ ਅਸਮਾਜਿਕ ਅਨਸਰਾਂ ਨੂੰ ਵੀ ਇੰਨਾਂ ਸ਼ਰਾਰਤੀ ਤੱਤਾਂ ਵਲੋਂ ਹਥਿਆਰ ਸਪਲਾਈ ਕੀਤੇ ਜਾ ਰਹੇ ਹਨ।

ਏ. ਕੇ.-47 ਰਾਈਫਲਾਂ ਦਾ ਆਉਣਾ ਵੱਡੀ ਗੈਂਗਵਾਰ ਦਾ ਡਰ
ਪਿਛਲੇ ਮਹੀਨੇ ਦੌਰਾਨ ਬੀ. ਐੱਸ. ਐੱਫ., ਪੰਜਾਬ ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਵੱਡੀ ਮਾਤਰਾ ਵਿੱਚ ਏ. ਕੇ-47 ਰਾਈਫਲਾਂ ਬਰਾਮਦ ਕੀਤੀਆਂ ਹਨ, ਜਿਨ੍ਹਾਂ ਦੀ ਵਰਤੋਂ ਪੰਜਾਬ ਵਿਚ ਮਾਹੌਲ ਨੂੰ ਵਿਗਾੜਨ ਅਤੇ ਗੈਂਗਸਟਾਰਾਂ ਦੀ ਆਪਸੀ ਲੜਾਈ ਵਿਚ ਵਰਤੋਂ ਕੀਤੀਆ ਜਾਣੀਆਂ ਸੀ। ਹਾਲਾਂਕਿ ਹੁਣ ਤੱਕ ਕਿੰਨੀਆਂ ਏ. ਕੇ.-47 ਰਾਈਫਲਾਂ ਨਿਕਲ ਚੁੱਕੀਆਂ ਹਨ, ਇਸ ਬਾਰੇ ਸੁਰੱਖਿਆ ਏਜੰਸੀਆਂ ਨੂੰ ਵੀ ਜਾਣਕਾਰੀ ਨਹੀਂ ਹੈ ਪਰ ਜਿੰਨੀਆਂ ਰਾਈਫਲਾਂ ਹੁਣ ਤੱਕ ਫੜੀਆਂ ਜਾ ਚੁੱਕੀਆਂ ਹਨ, ਉਸ ਨਾਲ ਮਾਹੌਲ ਖਰਾਬ ਆਸਾਨੀ ਨਾਲ ਕੀਤਾ ਜਾ ਸਕਦਾ ਹੈ।

ਵਿਸਫੋਟਕ ਅਤੇ ਆਈਸ ਡਰੱਗਜ਼ ਦਾ ਨਵਾਂ ਰੁਝਾਨ
ਪਿਛਲੇ ਕੁਝ ਮਹੀਨਿਆਂ ਵਿਚ ਉੱਚ ਵਿਸਫੋਟਕ ਅਤੇ ਆਈਸ ਡਰੱਗਜ਼ ਵੀ ਭਾਰਤ-ਪਾਕਿਸਤਾਨ ਸਰਹੱਦ ’ਤੇ ਆਉਣੇ ਸ਼ੁਰੂ ਹੋ ਗਏ ਹਨ। ਵੱਡੇ-ਵੱਡੇ ਗੁਪਤ ਫੰਕਸ਼ਨਾਂ ਵਿਚ ਆਈਸ ਡਰੱਗਜ਼ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਉੱਚ ਵਿਸਫੋਟਕਾਂ ਦੀ ਵਰਤੋਂ ਧਮਾਕੇ ਕਰਨ ਅਤੇ ਦਹਿਸ਼ਤ ਫੈਲਾਉਣ ਲਈ ਕੀਤੀ ਜਾਂਦੀ ਹੈ। ਇਸ ਮਾਮਲੇ ਵਿਚ ਵੀ ਇਹ ਅਜੇ ਵੀ ਸਪੱਸ਼ਟ ਨਹੀਂ ਹੈ ਕਿ ਵਿਸਫੋਟਕ ਕਿਸ ਨੇ ਪ੍ਰਾਪਤ ਕੀਤੇ ਸਨ ਅਤੇ ਉਨ੍ਹਾਂ ਦਾ ਵਰਤੋਂ ਕਿੱਥੇ ਹੋਣੀ ਸੀ। ਪਿਛਲੇ ਕੁਝ ਮਹੀਨਿਆਂ ਦੌਰਾਨ ਪੰਜਾਬ ਦੇ ਪੁਲਸ ਸਟੇਸ਼ਨਾਂ ’ਤੇ ਹੋਏ ਬੰਬ ਧਮਾਕੇ ਦਰਸਾਉਂਦੇ ਹਨ ਕਿ ਵਿਸਫੋਟਕਾਂ ਨੂੰ ਧਮਾਕਿਆਂ ਲਈ ਵਰਤਣ ਦਾ ਇਰਾਦਾ ਸੀ। ਫਿਲਹਾਲ ਇਹ ਇੱਕ ਵੱਡੀ ਜਾਂਚ ਦਾ ਵਿਸ਼ਾ ਬਣਿਆ ਹੋਇਆ ਹੈ।

ਐਂਟੀ-ਡਰੋਨ ਸਿਸਟਮ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਦੀ ਲੋੜ
ਹਾਲਾਂਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਭਾਰਤ-ਪਾਕਿਸਤਾਨ ਸਰਹੱਦ ’ਤੇ ਐਂਟੀ-ਡਰੋਨ ਸਿਸਟਮ ਲਗਾਏ ਹਨ ਪਰ ਚੱਲ ਰਹੀ ਡਰੋਨ ਮੂਵਮੈਂਟ ਐਂਟੀ-ਡਰੋਨ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਦੀ ਜ਼ਰੂਰਤ ਨੂੰ ਦਰਸਾਉਂਦੀ ਹੈ। ਡਰੋਨ ਮੂਵਮੈਂਟ ਦੀ ਸਥਿਤੀ ਅਜਿਹੀ ਹੈ ਕਿ ਭਾਰਤੀ ਕੈਂਪ ਵਿੱਚ ਸਮੱਗਲਰ ਨਾ ਸਿਰਫ਼ ਪਿਸਤੌਲ ਅਤੇ ਏ. ਕੇ-47 ਆਯਾਤ ਕਰ ਰਹੇ ਹਨ, ਸਗੋਂ ਡਰੋਨ ਰਾਹੀਂ ਪਿਸਤੌਲਾਂ ਦੇ ਪੁਰਜ਼ੇ ਵੀ ਮੰਗਵਾਕਰ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.