Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

Canada: ਪੰਜਾਬੀ ਪੁਸਤਕਾਂ ਦਾ ਪੰਦਰਾਂ ਰੋਜ਼ਾ ਮੇਲਾ ਸ਼ੁਰੂ- ਬਰੈਪਟਨ ਸਿਟੀ 'ਚ ਚੇਤਨਾ ਪ੍ਰਕਾਸ਼ਨ ਵੱਲੋਂ ਵਿਸ਼ਵ ਪੰਜਾਬੀ ਸਭਾ ਦੇ ਸਾਥ ਨਾਲ ਸ਼ੁਰੂ ਹੋਇਆ ਮੇਲਾ

13 ਸਤੰਬਰ, 2025 09:12 PM

ਲੁਧਿਆਣਾ : ਚੇਤਨਾ ਪ੍ਰਕਾਸ਼ਨ , ਪੰਜਾਬੀ ਭਵਨ ਲੁਧਿਆਣਾ ਦੇ ਸਹਿਯੋਗੀ ਅਦਾਰੇ ਗੁਲਾਟੀ ਪਬਲਿਸ਼ਰਜ਼ ਵੱਲੋਂ ਵਿਸ਼ਵ ਪੰਜਾਬੀ ਭਵਨ ਬਰੈਪਟਨ(ਕੈਨੇਡਾ) ਵਿਖੇ ਵਿਸ਼ਵ ਪੰਜਾਬੀ ਸਭਾ ਦੇ ਸਹਿਯੋਗ ਨਾਲ ਪੰਦਰਾਂ ਰੋਜ਼ਾ ਵਿਸ਼ਾਲ ਪੁਸਤਕ ਮੇਲਾ ਲਗਾਇਆ ਗਿਆ ਹੈ, ਜਿਸ ਦਾ ਉਦਘਾਟਨ ਵਿਸ਼ਵ ਪੰਜਾਬੀ ਸਭਾ ਦੇ ਆਲਮੀ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਨੇ ਕੀਤਾ। ਪ੍ਰਦਰਸ਼ਨੀ ਦੇ ਮੁੱਖ ਪ੍ਰਬੰਧਕ ਸਤੀਸ਼ ਗੁਲਾਟੀ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿਚ ਪੰਜ ਸੌ ਨਵੇਂ ਟਾਈਟਲ ਸ਼ਾਮਲ ਕੀਤੇ ਗਏ ਹਨ। ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਬਰੈਂਪਟਨ ਕੈਨੇਡਾ ਵਸਦੇ ਪੰਜਾਬੀਆਂ ਨੇ ਭਾਰੀ ਉਤਸ਼ਾਹ ਦਿਖਾਇਆ ਅਤੇ ਕਿਤਾਬਾਂ ਖਰੀਦਣ ਵਿਚ ਪਹਿਲ ਕੀਤੀ। ਇਸ ਮੌਕੇ ਪੰਜਾਬੀ ਲੇਖਕ ਪ੍ਰੋ. ਜਗੀਰ ਸਿੰਘ ਕਾਹਲੋਂ ਨੇ ਕਿਹਾ ਕਿ ਕਿਤਾਬਾਂ ਹੀ ਮਹਾਨ ਮਨੁੱਖੀ ਗਿਆਨ ਮਈ ਤਰੰਗਾਂ ਨੂੰ ਸ਼ਬਦਾਂ ਵਿਚ ਉਕਰ ਕੇ ਸਾਡੇ ਸਮਾਜ ਅੱਗੇ ਪੜਨ ਲਈ ਪਰੋਸਦੀਆਂ ਹਨ।

ਗੁਰਦਾਸਪੁਰ ਤੋਂ ਕੈਨੇਡਾ ਗਏ ਪੰਜਾਬੀ ਕਵੀ ਮੱਖਣ ਕੋਹਾੜ ਨੇ ਕਿਹਾ ਕਿ ਚੇਤਨਾ ਪ੍ਰਕਾਸ਼ਨ ਦੇ ਮਾਲਕ ਸ਼ਤੀਸ਼ ਗੁਲਾਟੀ ਵਧਾਈ ਦੇ ਪਾਤਰ ਹਨ ਜੋ ਹਰ ਸਾਲ ਪੰਜਾਬ ਤੋ ਇੱਥੇ ਪਹੁੰਚ ਕੇ ਪ੍ਰਦਰਸ਼ਨੀ ਲਗਾਉਂਦੇ ਹਨ ਅਤੇ ਪੰਜਾਬੀਆਂ ਦੇ ਗਿਆਨ ਦਾ ਦਾਇਰਾ ਵਧਾਉਣ ਵਿੱਚ ਯੋਗਦਾਨ ਪਾਉਂਦੇ ਹਨ।
ਵਿਸ਼ਵ ਪੰਜਾਬੀ ਸਭਾ ਦੇ ਚੇਅਰਮੈਨ ਡਾ ਦਲਬੀਰ ਸਿੰਘ ਕਥੂਰੀਆ ਨੇ ਉਦਘਾਟਨ ਕਰਨ ਉਪਰੰਤ ਕਿਹਾ ਕਿ ਕੈਨੇਡਾ ਵਿੱਚ ਪੁਸਤਕ ਮੇਲੇ ਲੱਗਣੇ ਇਸ ਲਈ ਵੀ ਜ਼ਰੂਰੀ ਹਨ ਕਿ ਪੰਜਾਬੀਆਂ ਨੂੰ ਭਾਸ਼ਾ ਤੇ ਵਿਰਾਸਤ ਨਾਲ ਜੋੜ ਕੇ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਸਾਹਮਣੇ ਅਸੀਂ ਮੰਗ ਉਠਾ ਰਹੇ ਹਾਂ ਕਿ ਸਕੂਲਾਂ ਵਿੱਚ ਪੰਜਾਬੀ ਪੜਾਏ ਜਾਣ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵਿਸ਼ਵ ਪੰਜਾਬੀ ਸਭਾ ਦੇ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਦਾ ਸੁਝਾਅ ਪ੍ਰਵਾਨ ਕਰਦਿਆਂ ਇਸ ਪੁਸਤਕ ਮੇਲੇ ਨੂੰ ਸਭਾ ਦੇ ਸਾਲਾਨਾ ਕੈਲੰਡਰ ਵਿੱਚ ਸ਼ਾਮਲ ਕੀਤਾ ਜਾਵੇਗਾ।

ਇਸ ਮੌਕੇ ਉੱਘੇ ਨਾਟਕਕਾਰ ਬਲਜਿੰਦਰ ਲੇਲਣਾ ਅਤੇ ਵਿਸ਼ਵ ਪੰਜਾਬੀ ਸਭਾ ਦੇ ਭਾਰਤੀ ਚੈਪਟਰ ਦੀ ਪ੍ਰਧਾਨ ਬਲਵੀਰ ਕੌਰ ਰਾਏਕੋਟੀ ਨੇ ਕਿਹਾ ਕਿ ਕਿਤਾਬਾਂ ਸਾਡੀ ਸਭਿਆਚਾਰਕ ਪਛਾਣ ਨੂੰ ਕਾਇਮ ਰੱਖਣ ਵਿੱਚ ਸਹਾਈ ਹਨ ਅਤੇ ਹਰ ਪੰਜਾਬੀ ਆਪਣੇ ਘਰ ਵਿੱਚ ਲਾਇਬ੍ਰੇਰੀ ਬਣਾਉਣੀ ਚਾਹੀਦੀ ਹੈ।

ਇਸ ਮੌਕੇ ਪਾਕਿਸਤਾਨ ਤੋਂ ਆਈ ਕਵਿੱਤਰੀ ਤਾਹਿਰਾ ਸਰਾ, ਲੋਕ ਗਾਇਕ ਹਸਨੈਨ ਅਕਬਰ (ਬਾਬਾ ਗਰੁੱਪ) ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਤੀਨਿਧ ਲੇਖਕ ਮੱਖਣ ਕੋਹਾੜ ਗੁਰਦਾਸਪੁਰ, ਡਾ. ਦਰਸ਼ਨਦੀਪ ,ਸਰਬਜੀਤ ਕੌਰ, ਰਾਜਿੰਦਰ ਸਿੰਘ ,ਨਾਟਕਕਾਰ ਨਾਹਰ ਸਿੰਘ ਔਜਲਾ, ਡਾ. ਪ੍ਰਗਟ ਸਿੰਘ, ਬੱਗਾ ,ਹੀਰਾ ਸਿੰਘ ਰੰਧਾਵਾ, ਜਸਵਿੰਦਰ ਸਿੰਘ ਬਿੱਟਾ, ਸਤਿਬੀਰ ਸਿੰਘ ਸਿੱਧੂ, ਹੰਸਪਾਲ ਸਰਬਜੀਤ ਕੌਰ ਕੋਹਲੀ, ਪਰਮਜੀਤ ਸਿੰਘ ਵਿਰਦੀ ਆਦਿ ਨੇ ਕਿਤਾਬਾਂ ਬਾਰੇ ਵਿਚਾਰ ਸਾਂਝੇ ਕੀਤੇ। ਪੁਸਤਕ ਮੇਲੇ ਦੇ ਮੁੱਖ ਪ੍ਰਬੰਧਕ ਤੇ ਪੰਜਾਬੀ ਕਵੀ ਸ਼ਤੀਸ਼ ਗੁਲਾਟੀ ਨੇ ਵਿਸ਼ਵ ਪੰਜਾਬੀ ਸਭਾ ਦੇ ਸਹਿਯੋਗ ਅਤੇ ਵਿਸ਼ਵ ਪੰਜਾਬੀ ਭਵਨ ਦੀ ਵਰਤੋਂ ਲਈ ਡਾ. ਕਥੂਰੀਆ ਜੀ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪੁਸਤਕ ਮੇਲਾ ਵਿੱਚ ਲਗ ਪਗ ਤਿੰਨ ਸੌ ਲੇਖਕਾਂ ਦੀਆਂ ਪੁਸਤਕਾਂ ਸ਼ਾਮਲ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.