Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

CBI ਵਲੋਂ ਮੁਅੱਤਲ DIG ਭੁੱਲਰ ਦੇ 55 ਏਕੜ ਵਾਲੇ ਫਾਰਮ ਹਾਊਸ ’ਤੇ ਛਾਪੇਮਾਰੀ

24 ਅਕਤੂਬਰ, 2025 06:25 PM

ਮਾਛੀਵਾੜਾ ਸਾਹਿਬ : ਰਿਸ਼ਵਤ ਕਾਂਡ ਵਿਚ ਰੋਪੜ ਰੇਂਜ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ ਅਤੇ ਸੀ.ਬੀ.ਆਈ. ਵਲੋਂ ਪਿਛਲੇ ਕੁਝ ਦਿਨਾਂ ਵਿਚ ਉਨ੍ਹਾਂ ਦੇ ਘਰ ਜਾਂ ਹੋਰ ਟਿਕਾਣਿਆਂ ਤੋਂ ਜੋ ਪ੍ਰਾਪਰਟੀ ਦੇ ਦਸਤਾਵੇਜ਼ ਮਿਲੇ ਹਨ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅੱਜ ਸੀ.ਬੀ.ਆਈ. ਦੀ ਟੀਮ ਮਾਛੀਵਾੜਾ ਨੇੜੇ ਪਿੰਡ ਮੰਡ ਸ਼ੇਰੀਆਂ ਵਿਖੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦਾ ਕਰੀਬ 55 ਏਕੜ ਦਾ ਫਾਰਮ ਹਾਊਸ ’ਤੇ ਛਾਪੇਮਾਰੀ ਕੀਤੀ ਗਈ।

ਸੀਬੀਆਈ ਦੀਆਂ ਟੀਮਾਂ ਗੱਡੀਆਂ ਵਿਚ ਸਵਾਰ ਹੋ ਕੇ ਆਈਆਂ ਜਿਸ ਵਿਚ 7 ਤੋਂ 10 ਅਧਿਕਾਰੀ ਦੇਖੇ ਗਏ ਜਿਨ੍ਹਾਂ ਵਲੋਂ ਪਿੰਡ ਮੰਡ ਸ਼ੇਰੀਆਂ ਵਿਖੇ ਹਰਚਰਨ ਸਿੰਘ ਭੁੱਲਰ ਦੇ 55 ਏਕੜ ਵਾਲੇ ਫਾਰਮ ਹਾਊਸ ਦੀ ਇਮਾਰਤ ਵਿਚ ਬਾਰੀਕੀ ਨਾਲ ਜਾਂਚ ਕੀਤੀ। ਜਾਣਕਾਰੀ ਅਨੁਸਾਰ ਸੀ.ਬੀ.ਆਈ. ਟੀਮ ਸਵੇਰ ਹੀ ਇੱਥੇ ਪਹੁੰਚ ਗਈ ਸੀ ਜਿਨ੍ਹਾਂ ਫਾਰਮ ਹਾਊਸ ਅੰਦਰ ਬਣੇ ਹਰੇਕ ਕਮਰੇ ਦਾ ਮੁਆਇਨਾ ਕਰ ਤਲਾਸ਼ੀ ਲਈ। ਸੀ.ਬੀ.ਆਈ. ਟੀਮ ਵਲੋਂ ਕੁਝ ਥਾਵਾਂ ’ਤੇ ਤਾਲੇ ਵੀ ਤੋੜੇ ਗਏ ਅਤੇ ਕਰੀਬ ਦੇਰ ਸ਼ਾਮ ਤੱਕ ਇਸ ਫਾਰਮ ਹਾਊਸ ਵਿਚ ਮੌਜੂਦ ਰਹੇ। ਛਾਪੇਮਾਰੀ ਤੋਂ ਬਾਅਦ ਸੀਬੀਆਈ ਅਧਿਕਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਅੱਜ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਮੰਡ ਸ਼ੇਰੀਆਂ ਵਿਖੇ 55 ਏਕੜ ਜ਼ਮੀਨ ਵਿਚ ਬਣੇ ਫਾਰਮ ਹਾਊਸ ਦੀ ਤਲਾਸ਼ੀ ਲਈ ਗਈ ਹੈ ਜਿੱਥੋਂ ਉਨ੍ਹਾਂ ਨੂੰ ਕੋਈ ਵੀ ਇਤਰਾਜ਼ਯੋਗ ਸਮਾਨ ਜਾਂ ਦਸਤਾਵੇਜ਼ ਨਹੀਂ ਮਿਲੇ।

ਉਨ੍ਹਾਂ ਤੋਂ ਜਦੋਂ ਪੁੱਛਿਆ ਗਿਆ ਕਿ ਡੀ.ਆਈ.ਜੀ. ਭੁੱਲਰ ਦੀਆਂ ਹੋਰ ਕਿੰਨੀਆਂ ਜਾਇਦਾਦਾਂ ਦਾ ਸੀ.ਬੀ.ਆਈ. ਕੋਲ ਅੰਕੜਾ ਇਕੱਠਾ ਹੋਇਆ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਤਾਂ ਉੱਚ ਅਧਿਕਾਰੀ ਹੀ ਦੱਸ ਸਕਦੇ ਹਨ। ਉਨ੍ਹਾਂ ਕਿਹਾ ਕਿ ਮਾਛੀਵਾੜਾ ਇਲਾਕੇ ਵਿਚ ਕੇਵਲ ਮੰਡ ਸ਼ੇਰੀਆਂ ਵਾਲੀ ਜਾਇਦਾਦ ਦੀ ਹੀ ਪਹਿਚਾਣ ਹੋਈ ਹੈ, ਇਸ ਤੋਂ ਇਲਾਵਾ ਅਜੇ ਕੋਈ ਪ੍ਰਾਪਰਟੀ ਦੀ ਜਾਣਕਾਰੀ ਨਹੀਂ।

ਮੁਅੱਤਲ ਡੀ.ਆਈ.ਜੀ. ਭੁੱਲਰ 55 ਏਕੜ ਜ਼ਮੀਨ ’ਤੇ ਖੁਦ ਕਰਦੇ ਹਨ ਖੇਤੀ
ਰੋਪੜ ਰੇਂਜ ਦੇ ਡੀ.ਆਈ.ਜੀ. ਰਹੇ ਹਰਚਰਨ ਸਿੰਘ ਭੁੱਲਰ ਨੇ ਕਰੀਬ 5 ਤੋਂ 6 ਸਾਲ ਪਹਿਲਾਂ ਮਾਛੀਵਾੜਾ ਬਲਾਕ ਦੇ ਪਿੰਡ ਮੰਡ ਸ਼ੇਰੀਆਂ ਵਿਖੇ ਇਹ ਵਾਹੀਯੋਗ ਜਮੀਨ ਖਰੀਦੀ ਸੀ। ਹਰਚਰਨ ਸਿੰਘ ਭੁੱਲਰ ਇੱਥੇ ਖੇਤੀ ਕਰਵਾਉਂਦੇ ਸਨ ਅਤੇ ਜਦੋਂ ਵੀ ਆਪਣੀ ਡਿਊਟੀ ਤੋਂ ਵਿਹਲ ਮਿਲਦਾ ਤਾਂ ਫਾਰਮ ਹਾਊਸ ’ਤੇ ਆ ਕੇ ਫਸਲ ਦੀ ਦੇਖਰੇਖ ਵੀ ਕਰਦੇ ਰਹਿੰਦੇ ਸਨ। ਸੀ.ਬੀ.ਆਈ. ਅਨੁਸਾਰ ਦੱਸੇ ਜਾ ਰਹੇ 55 ਏਕੜ ਦੇ ਫਾਰਮ ਹਾਊਸ ’ਤੇ ਝੋਨੇ ਦੀ ਕਟਾਈ ਦਾ ਕੰਮ ਲੱਗਭਗ ਮੁਕੰਮਲ ਹੋ ਚੁੱਕਾ ਸੀ ਅਤੇ ਛਾਪੇਮਾਰੀ ਕਾਰਨ ਉੱਥੇ ਵੈਰਾਨੀ ਛਾਈ ਹੋਈ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਹਰਚਰਨ ਸਿੰਘ ਭੁੱਲਰ ਇੱਥੇ ਆਪਣੀ ਖੇਤੀਬਾੜੀ ਦੇਖਣ ਲਈ ਕਦੇ ਕਦੇ ਗੇੜਾ ਮਾਰਦੇ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ