Saturday, June 13, 2026
BREAKING
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼ ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ , ਕੁਰਾਲੀ ਅਤੇ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਖਰੜ ਵਿਖੇ ਹੋਈ ਖਰੜ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹਾ ਹੈ ਭਰਪੂਰ ਲਾਹਾ- ਐਸ.ਡੀ.ਐਮ. ਗੁਰਮੀਤ ਸਿੰਘ ਵਾਤਾਵਰਣ ਪ੍ਰੇਮੀ ਰਾਮ ਸਿੰਘ ਨਹੀਂ ਰਹੇ ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਸਿਹਤ

Cervical cancer ਰਹੇਗਾ ਕੋਹਾਂ ਦੂਰ, ਅੱਜ ਹੀ Diet ’ਚ ਸ਼ਾਮਲ ਕਰੋ ਇਹ ਚੀਜ਼ਾਂ

12 ਜਨਵਰੀ, 2025 05:31 PM

ਜਦ ਸਰੀਰ ਦੇ ਕਿਸੇ ਵੀ ਹਿੱਸੇ ’ਚ ਸੈੱਲ ਬੇਕਾਬੂ ਹੋ ਕੇ ਵਧਣ ਲੱਗਦੇ ਹਨ ਤਾਂ ਉਹ ਕੈਂਸਰ ’ਚ ਬਦਲ ਜਾਂਦੇ ਹਨ। ਜਦੋਂ ਇਹ ਸੈੱਲ ਸਰਵਿਕਸ ਏਰੀਏ ’ਚ ਵਧਣ ਲੱਗਦੇ ਹਨ, ਤਾਂ ਸਰਵਾਇਕਲ ਕੈਂਸਰ ਦੀ ਸ਼ੁਰੂਆਤ ਹੋ ਜਾਂਦੀ ਹੈ। ਸਰਵਿਕਸ ਏਰੀਆ ਬੱਚੇਦਾਨੀ ਦਾ ਉਪਰਲਾ ਹਿੱਸਾ ਹੁੰਦਾ ਹੈ। ਇਹ ਸਰੀਰ ਦਾ ਉਹ ਹਿੱਸਾ ਹੈ ਜੋ ਪ੍ਰਾਈਵੇਟ ਪਾਰਟ ਨੂੰ ਬੱਚੇਦਾਨੀ ਨਾਲ ਜੋੜਦਾ ਹੈ। HPV ਇਨਫਰਮੇਸ਼ਨ ਸੈਂਟਰ ਦੇ ਅੰਕੜਿਆਂ ਅਨੁਸਾਰ, ਭਾਰਤ ’ਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਲਗਭਗ 51 ਕਰੋੜ ਕੁੜੀਆਂ ਨੂੰ ਸਰਵਾਈਕਲ ਕੈਂਸਰ ਦਾ ਖ਼ਤਰਾ ਹੈ। ਜਦੋਂ ਕਿ ਹਰ ਸਾਲ 1,23,907 ਔਰਤਾਂ ਇਸਦਾ ਸ਼ਿਕਾਰ ਬਣਦੀਆਂ ਹਨ। ਇਨ੍ਹਾਂ ’ਚੋਂ 77,348 ਮਰ ਜਾਂਦੇ ਹਨ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਸਹੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਆਦਤਾਂ ਨੂੰ ਬਣਾਈ ਰੱਖ ਕੇ ਇਸ ਕੈਂਸਰ ਦੇ ਖ਼ਤਰੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਅਜਿਹੀ ਸਥਿਤੀ ’ਚ, ਆਓ ਜਾਣਦੇ ਹਾਂ ਕਿ ਸਰਵਾਈਕਲ ਕੈਂਸਰ ਤੋਂ ਬਚਣ ਲਈ ਖੁਰਾਕ ’ਚ ਕਿਹੜੀਆਂ ਚੀਜ਼ਾਂ ਸ਼ਾਮਲ ਕਰਨੀਆਂ ਚਾਹੀਦੀਆਂ ਹਨ...

ਕਿਉਂ ਹੁੰਦਾ ਹੈ ਸਰਵਾਇਕਲ ਕੈਂਸਰ
ਸਰਵਾਈਕਲ ਕੈਂਸਰ HPV (Human Papillomavirus) ਵਾਇਰਸ ਕਾਰਨ ਹੁੰਦਾ ਹੈ। ਇਹ ਪ੍ਰਾਈਵੇਟ ਪਾਰਟ ਅਤੇ ਜਿਨਸੀ ਸੰਪਰਕ ਰਾਹੀਂ ਫੈਲਦਾ ਹੈ। ਸਰੀਰ ’ਚ ਪਹੁੰਚਣ ਤੋਂ ਬਾਅਦ, ਇਹ ਵਾਇਰਸ ਕੈਂਸਰ ਦਾ ਕਾਰਨ ਬਣਦਾ ਹੈ। ਮਾਹਿਰਾਂ ਦੇ ਅਨੁਸਾਰ, ਹਰ ਕੋਈ ਆਪਣੀ ਜ਼ਿੰਦਗੀ ’ਚ ਕਿਸੇ ਨਾ ਕਿਸੇ ਸਮੇਂ HPV ਵਾਇਰਸ ਦੇ ਸੰਪਰਕ ’ਚ ਆਉਂਦਾ ਹੈ ਪਰ ਸਾਡਾ ਸਰੀਰ ਇਸ ਨਾਲ ਲੜਦਾ ਹੈ ਅਤੇ ਇਸਨੂੰ ਖਤਮ ਕਰ ਦਿੰਦਾ ਹੈ। ਜੇਕਰ ਕਿਸੇ ਦੀ ਇਮਿਊਨਿਟੀ ਕਮਜ਼ੋਰ ਹੁੰਦੀ ਹੈ, ਤਾਂ ਇਹ ਵਾਇਰਸ ਸਰਵਾਈਕਲ ਖੇਤਰ ਦੇ ਸੈੱਲਾਂ ਨੂੰ ਕੈਂਸਰ ਸੈੱਲਾਂ ’ਚ ਬਦਲ ਦਿੰਦਾ ਹੈ, ਜੋ ਬਾਅਦ ’ਚ ਸਰਵਾਈਕਲ ਕੈਂਸਰ ਬਣ ਜਾਂਦਾ ਹੈ। ਅਜਿਹੀ ਸਥਿਤੀ ’ਚ, ਜੇਕਰ ਇਮਿਊਨਿਟੀ ਮਜ਼ਬੂਤ ਹੋਵੇ ਤਾਂ ਜੋਖਮ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ।

ਸਰਵਾਇਕਲ ਕੈਂਸਰ ਤੋਂ ਬਚਣ ਲਈ ਡਾਈਟ ’ਚ ਸ਼ਾਮਲ ਕਰੋ ਇਹ ਚੀਜ਼ਾਂ :-

ਪੋਸ਼ਕ ਤੱਤਾਂ ਨਾਲ ਭਰਪੂਰ ਫੂਡਸ
- ਡਾਕਟਰਾਂ ਅਨੁਸਾਰ, ਸਰਵਾਈਕਲ ਕੈਂਸਰ ਤੋਂ ਬਚਣ ਲਈ ਸੰਤੁਲਿਤ ਖੁਰਾਕ ਲੈਣਾ ਬਹੁਤ ਜ਼ਰੂਰੀ ਹੈ। ਭੋਜਨ ’ਚ ਪ੍ਰੋਟੀਨ, ਚਰਬੀ, ਕਾਰਬੋਹਾਈਡਰੇਟ, ਫਾਈਬਰ, ਪਾਣੀ, ਵਿਟਾਮਿਨ ਅਤੇ ਖਣਿਜ ਪਦਾਰਥ ਕਾਫ਼ੀ ਮਾਤਰਾ ’ਚ ਹੋਣੇ ਚਾਹੀਦੇ ਹਨ।

ਵਿਟਾਮਿਨ ਸੀ ਨਾਲ ਭਰਪੂਰ ਫਲ-ਸਬਜ਼ੀਆਂ
- ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਲਈ, ਵਿਟਾਮਿਨ ਸੀ ਨਾਲ ਭਰਪੂਰ ਭੋਜਨ ਖਾਣਾ ਚਾਹੀਦਾ ਹੈ। ਆਪਣੀ ਖੁਰਾਕ ’ਚ ਸੰਤਰਾ, ਮੌਸਮੀ ਅਤੇ ਆਂਵਲਾ ਵਰਗੇ ਖੱਟੇ ਫਲ ਜ਼ਰੂਰ ਸ਼ਾਮਲ ਕਰੋ। ਇਹ ਐਂਟੀਆਕਸੀਡੈਂਟ ਵਜੋਂ ਵੀ ਕੰਮ ਕਰਦੇ ਹਨ। ਬਰੋਕਲੀ ਅਤੇ ਫਾਈਬਰ ਨਾਲ ਭਰਪੂਰ ਭੋਜਨ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਨਟਸ
- ਇਮਿਊਨਿਟੀ ਵਧਾਉਣ ਲਈ, ਤੁਸੀਂ ਮੇਵੇ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾ ਸਕਦੇ ਹੋ। ਅਖਰੋਟ ਅਤੇ ਬਦਾਮ ਵਰਗੇ ਮੇਵੇ ਬਹੁਤ ਸ਼ਕਤੀਸ਼ਾਲੀ ਹੁੰਦੇ ਹਨ। ਇਸ ਤੋਂ ਇਲਾਵਾ ਜੈਤੂਨ ਦਾ ਤੇਲ, ਘਿਓ ਅਤੇ ਮਸ਼ਰੂਮ ਵੀ ਇਮਿਊਨਿਟੀ ਵਧਾਉਣ ’ਚ ਮਦਦਗਾਰ ਹੁੰਦੇ ਹਨ।

ਓਮੇਗਾ-3 ਨਾਲ ਭਰਪੂਰ ਫੂਡਸ
- ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਉਣ ਲਈ, ਆਪਣੀ ਖੁਰਾਕ ਵਿੱਚ ਓਮੇਗਾ-3 ਨਾਲ ਭਰਪੂਰ ਭੋਜਨ ਜਿਵੇਂ ਕਿ ਮੱਛੀ ਦਾ ਤੇਲ, ਅਲਸੀ ਦੇ ਬੀਜ ਅਤੇ ਚੀਆ ਬੀਜ ਸ਼ਾਮਲ ਕਰੋ। ਇਨ੍ਹਾਂ ਵਿਚ ਕੈਂਸਰ ਵਿਰੋਧੀ ਗੁਣ ਪਾਏ ਜਾਂਦੇ ਹਨ। ਇਸ ਤੋਂ ਇਲਾਵਾ, ਟਮਾਟਰ ਕੈਂਸਰ ਨੂੰ ਰੋਕਣ ਵਿਚ ਵੀ ਮਦਦਗਾਰ ਹੋ ਸਕਦਾ ਹੈ।

Have something to say? Post your comment

ਅਤੇ ਸਿਹਤ ਖਬਰਾਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ