Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਹਰਿਆਣਾ

CM ਨਾਇਬ ਸੈਣੀ ਨੇ 346ਵੇਂ ਰਾਸ਼ਨ ਤੇ ਸਹਾਇਤਾ ਵੰਡ ਸਮਾਰੋਹ 'ਚ ਕੀਤੀ ਸ਼ਿਰੱਕਤ

14 ਜੂਨ, 2026 07:43 PM

ਲੁਧਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇੱਥੇ ਆਯੋਜਿਤ 346ਵੇਂ ਮਾਸਿਕ ਵਿਧਵਾ ਰਾਸ਼ਨ ਅਤੇ ਸਹਾਇਤਾ ਵੰਡ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਲੁਧਿਆਣਾ ਦੇ ਗਿਆਨ ਸਥਲ ਮੰਦਿਰ 'ਚ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਦੇਸ਼ ਭਗਤੀ ਅਤੇ ਸੇਵਾ ਲਈ ਸਮਰਪਿਤ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਲਾਲਾ ਜਗਤ ਨਾਰਾਇਣ ਨਿਸ਼ਕਾਮ ਸੇਵਾ ਸੰਮਤੀ ਪਿਛਲੇ 346 ਮਹੀਨਿਆਂ ਤੋਂ ਨਿਰੰਤਰ ਸਮਾਜ ਸੇਵਾ ਦੇ ਕਾਰਜ ਕਰ ਰਹੀ ਹੈ। ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਪੀੜਤਾਂ ਲਈ 64ਵੇਂ ਰਾਹਤ ਸਮੱਗਰੀ ਦੇ ਟਰੱਕ ਨੂੰ ਵੀ ਰਵਾਨਾ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਸੇਵਾ ਕਾਰਜ ਦੀ ਸ਼ੁਰੂਆਤ ਸਾਲ 1997 'ਚ ਜਗਦੀਸ਼ ਬਜਾਜ ਜੀ ਨੇ ਕੀਤੀ ਸੀ। ਸੰਸਥਾ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਹੁਣ ਤੱਕ 1 ਲੱਖ 65 ਹਜ਼ਾਰ ਤੋਂ ਵੱਧ ਵਿਧਵਾਵਾਂ ਨੂੰ ਰਾਸ਼ਨ ਵੰਡਿਆ ਗਿਆ ਹੈ। ਕੋਰੋਨਾ ਕਾਲ ਦੌਰਾਨ ਸੰਸਥਾ ਨੇ ਘਰ-ਘਰ ਜਾ ਕੇ ਰਾਸ਼ਨ ਪਹੁੰਚਾਇਆ। 385 ਦਿਵਿਆਂਗਾਂ ਨੂੰ ਸਾਈਕਲ ਅਤੇ 1 ਲੱਖ 15 ਹਜ਼ਾਰ ਤੋਂ ਵੱਧ ਔਰਤਾਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ। 25 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਕੰਪਿਊਟਰ ਸਿੱਖਿਆ ਪ੍ਰਦਾਨ ਕੀਤੀ ਗਈ ਹੈ। ਹਰਿਆਣਾ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਮੁੱਖ ਮੰਤਰੀ ਨੇ ਦੱਸਿਆ ਕਿ ਹਰਿਆਣਾ ਵਿੱਚ ਵੀ ਔਰਤਾਂ ਅਤੇ ਧੀਆਂ ਲਈ ਕਈ ਅਹਿਮ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।

'ਦੀਨਦਿਆਲ ਲਾਡੋ ਲਕਸ਼ਮੀ ਯੋਜਨਾ' ਤਹਿਤ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਅਤੇ 'ਹਰ ਘਰ ਹਰ ਗ੍ਰਹਿਣੀ ਯੋਜਨਾ' ਤਹਿਤ ਸਿਰਫ਼ 500 ਰੁਪਏ ਵਿੱਚ ਗੈਸ ਸਿਲੰਡਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਧੀਆਂ ਦੀ ਸਿੱਖਿਆ ਲਈ 81 ਕਾਲਜ ਖੋਲ੍ਹੇ ਗਏ ਹਨ ਅਤੇ ਪੋਸਟ ਗ੍ਰੈਜੂਏਸ਼ਨ ਤੱਕ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੇ ਅਖ਼ੀਰ ਵਿੱਚ ਕਿਹਾ ਕਿ ਰਾਜਨੀਤੀ ਦਾ ਅਸਲ ਮਨੋਰਥ ਸਮਾਜ ਦੇ ਆਖ਼ਰੀ ਪੜਾਅ 'ਤੇ ਖੜ੍ਹੇ ਵਿਅਕਤੀ ਦਾ ਉਥਾਨ ਕਰਨਾ ਅਤੇ ਦੇਸ਼ ਦੀਆਂ ਸਰਹੱਦਾਂ ਨੂੰ ਸੁਰੱਖਿਅਤ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਧਵਾਵਾਂ ਨੂੰ ਦਿੱਤੀ ਜਾ ਰਹੀ ਇਹ ਸਹਾਇਤਾ 'ਅੰਤੋਦਿਆ' ਦੇ ਸੰਕਲਪ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦੀ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ