ਚੰਡੀਗੜ੍ਹ : ਪੰਜਾਬ 'ਚ ਭਾਰੀ ਮੀਂਹ ਕਾਰਨ ਹੜ੍ਹਾਂ ਦੇ ਹਾਲਾਤ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ 'ਚ ਹਨ। ਮੁੱਖ ਮੰਤਰੀ ਮਾਨ ਵਲੋਂ ਹੜ੍ਹਾਂ ਦੇ ਸੰਕਟ ਨਾਲ ਨਜਿੱਠਣ ਲਈ ਉੱਚ ਪੱਧਰੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ।
ਮੀਟਿੰਗ ਦੌਰਾਨ ਸਾਰੇ ਕੈਬਨਿਟ ਮੰਤਰੀ ਅਤੇ ਸੀਨੀਅਰ ਅਫ਼ਸਰ ਸ਼ਾਮਲ ਹੋਣਗੇ। ਮੁੱਖ ਮੰਤਰੀ ਵਲੋਂ ਜ਼ਮੀਨੀ ਪੱਧਰ 'ਤੇ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ 'ਤੇ ਸਨ।
ਉਨ੍ਹਾਂ ਵਲੋਂ ਸੂਬਾ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਇਨ੍ਹਾਂ ਹਾਲਾਤ ਦਰਮਿਆਨ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਜਿਸ ਚੀਜ਼ ਦੀ ਵੀ ਲੋੜ ਹੈ, ਉਨ੍ਹਾਂ ਨੂੰ ਉਹ ਹਰ ਚੀਜ਼ ਸਰਕਾਰ ਵਲੋਂ ਮੁਹੱਈਆ ਕਰਵਾਈ ਜਾਵੇਗੀ।