ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨੇ ਰਾਸ਼ਰਟਪਤੀ ਦੀ ਤੰਦਰੁਸਤੀ ਅਤੇ ਚੜ੍ਹਦੀਕਲਾ ਲਈ ਅਰਦਾਸ ਵੀ ਕੀਤੀ।
ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ, "ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਜੀ ਨੂੰ ਜਨਮਦਿਨ ਦੀਆਂ ਵਧਾਈਆਂ। ਪਰਮਾਤਮਾ ਤੁਹਾਨੂੰ ਹਮੇਸ਼ਾ ਤੰਦਰੁਸਤ ਤੇ ਚੜ੍ਹਦੀਕਲਾ ‘ਚ ਰੱਖਣ।"